ਅਗਾਂਹ ਵਧੂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਣ ਨੂੰ ਬਚਾਉਣ ਲਈ ਪਾਇਆ ਜਾ ਰਿਹੈੈ ਅਹਿਮ ਯੋਗਦਾਨ

Envirnment

ਮਲੋਟ (ਮਨੋਜ)। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਜਿੱਥੇ ਖੁਦ ਡਿਪਟੀ ਕਮਿਸ਼ਨਰ ਵੱਲੋਂ ਵੀ ਜ਼ਿਲ੍ਹੇ ਦੇ ਪਿੰਡਾਂ ਦੇ ਖੇਤਾਂ ਵਿੱਚ ਜਾ ਕੇ ਪਰਾਲੀ ਨੂੰ ਲੱਗੀ ਅੱਗ ਬੁਝਵਾਈ ਜਾ ਰਹੀ ਹੈ, ਉੱਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਉਚੇਚੇ ਹੱਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। (Environment)

ਇਸੇ ਲੜੀ ਤਹਿਤ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਪ੍ਰਸ਼ਾਸਨ ਦਾ ਯੋਗਦਾਨ ਵੀ ਦਿੱਤਾ ਜਾ ਰਿਹਾ ਹੈ ਅਤੇ ਪ੍ਰਸਾਸਨ ਵੱਲੋਂ ਅਜਿਹੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖੇਤੀਬਾੜੀ ਵਿਭਾਗ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ ਪੈਂਦੇ ਬਧਾਈ, ਉਦੇਕਰਨ, ਆਲਮਵਾਲਾ, ਪਿੰਡ ਮਲੋਟ, ਫੁੱਲੂ ਖੇੜਾ ਆਦਿ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਬਹੁਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਹੋਈ ਸੀ, ਸਗੋਂ ਪਰਾਲੀ ਦੀਆਂ ਗੱਠਾਂ ਬਣਾ ਕੇ ਉਚੇਚਾ ਪ੍ਰਬੰਧ ਕੀਤਾ ਹੋਇਆ ਸੀ।

Also Read : ਸੁਪਰ ਸੀਡਰ ਬਾਰੇ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੀ ਸਲਾਹ, ਅਪਣਾਉਣ ‘ਤੇ ਹੋਵੇਗਾ ਫ਼ਾਇਦਾ!

ਇਸ ਮੌਕੇ ਪਿੰਡ ਫੁੱਲੂ ਖੇੜਾ ਦੇ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਬਗੈਰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ ਅਤੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਅਹਿਮ ਯੋਗਦਾਨ ਪਾ ਰਿਹਾ ਹੈ, ਜੋ ਕਿ ਦੂਜੇ ਕਿਸਾਨਾਂ ਲਈ ਵੀ ਇੱਕ ਮਿਸਾਲ ਕਾਇਮ ਕਰ ਰਿਹਾ ਹੈ। ਇਸ ਮੌਕੇ ਸਮੂਹ ਪ੍ਰਸਾਸਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਇਸਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਅਪੀਲ ਕੀਤੀ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਹਮੇਸ਼ਾ ਬਰਕਰਾਰ ਰਹਿ ਸਕੇ। (Environment)