ਲੌਂਗੋਵਾਲ ’ਚ ਕਿਸਾਨਾਂ ਨੇ ਵਿਜੈ ਇੰਦਰ ਸਿੰਗਲਾ ਦਾ ਕੀਤਾ ਘਿਰਾਓ, ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜੇ
ਲੌਂਗੋਵਾਲ, (ਹਰਪਾਲ ਸਿੰਘ)। ਲੌਂਗੋਵਾਲ ’ਚ ਹੋਏ ਧਾਰਮਿਕ ਸਮਾਗਮ ’ਚ ਵੱਖ-ਵੱਖ ਪਾਰਟੀਆਂ ਦੇ ਆਗੂ ਸ਼ਿਰਕਤ ਕਰਨ ਪਹੁੰਚੇ ਪਰ ਇਨ੍ਹਾਂ ਆਗੂਆਂ ਨੂੰ ਸਮਾਗਮ ਤੋਂ ਪਹਿਲਾਂ ਹੀ ਕਿਸਾਨਾਂ ਨੇ ਘੇਰ ਲਿਆ ਤੇ ਸਿਆਸੀ ਆਗੂਆਂ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਮਾਗਮ ’ਚ ਸ਼ਾਮਲ ਹੋਣ ਲਈ ਕਾਂਗਰਸ ਦੇ ਸਿੱਖਿਆ ਮੰੰਤਰੀ ਵਿਜੈ ਇੰਦਰ ਸਿੰਗਲਾ ਜਿਵੇਂ ਲੌਂਗੋਵਾਲ ’ਚ ਪਹੁੰਚੇ ਤਾਂ ਵੱਡੀ ਗਿਣਤੀ ’ਚ ਪਹੁੰਚੇ ਕਿਸਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ।
ਇਸ ਦੌਰਾਨ ਪੁਲਿਸ ਨੂੰ ਕੜੀ ਮੁਸ਼ੱਕਤ ਕਰਨ ਪਈ। ਇਸ ਦੌਰਾਨ ਕਿਸਾਨਾਂ ਤੇ ਪੁਲਿਸ ਦਰਮਿਆਨ ਧੱਕਾ-ਮੁੱਕੀ ਹੋਈ ਤੇ ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਗਏ ਬੈਰੀਕੇਡ ਤੋੜ ਦਿੱਤੇ ਪੁਲਿਸ ਨੇ ਬੜੀ ਮੁਸ਼ਕਲ ਨਾਲ ਵਿਜੈ ਇੰਦਰ ਸਿੰਗਲਾ ਦੀ ਗੱਡੀ ਨੂੰ ਕਿਸਾਨਾਂ ਦੇ ਰੋਸ ਪ੍ਰਦਰਸ਼ਨ ’ਚੋਂ ਕੱਢਿਆ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਹਰ ਪਾਰਟੀ ਦੇ ਆਗੂਆਂ ਦਾ ਵਿਰੋਧ ਜਾਰੀ ਰਹੇਗਾ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕਿਸਾਨਾਂ ਜਥੇਬੰਦੀਆਂ ਨੇ ਸਮਾਗਮ ’ਚ ਪਹੁੰਚਣ ਵਾਲੇ ਆਗੂਆਂ ਦਾ ਸਖ਼ਤ ਵਿਰੋਧ ਕੀਤਾ ਇਸ ਦੌਰਾਨ ਪੁਲਿਸ ਤੇ ਕਿਸਾਨਾਂ ਦਰਮਿਆਨ ਹਲਕੀ ਧੱਕਾ-ਮੁੱਕੀ ਵੀ ਹੋਈ ਤੇ ਆਗੂਆਂ ਨੂੰ ਸਮਾਗਮ ’ਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ