ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨਿਤਕ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਹੋਏ ਇਕੱਠੇ
- ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਮਾਲ ਰੋਡ ਰਿਹਾ ਜਾਮ (Farmers Besieged Powercom )
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ’ਚ ਸ਼ਾਮਲ ਜਥੇਬੰਦੀਆਂ ਵੱਲੋਂ ਆਪਣੀਆਂ ਲੰਮਕਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਕਿਸਾਨਾਂ ਵੱਲੋਂ ਅੱਜ ਪਾਵਰਕੌਮ ਦਾ ਮੁੱਖ ਦਫ਼ਤਰ ਘੇਰ ਕੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਰੋਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਤ ਪਾਵਰਕੌਮ ਮੈਨੇਜਮੈਂਟ ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਆਨਕਾਨੀ ਕਰ ਰਹੀ ਹੈ। ਉਨ੍ਹਾਂ ਐਲਾਨ ਕਰ ਦਿੱਤਾ ਕਿ ਅੱਜ ਕਿਸਾਨਾਂ ਦੀਆਂ ਉਕਤ ਮੰਗਾਂ ਦਾ ਹੱਲ ਨਿਕਲਣ ਤੋਂ ਬਾਅਦ ਹੀ ਇਸ ਧਰਨੇ ਨੂੰ ਖਤਮ ਕੀਤਾ ਜਾਵੇਗਾ। (Farmers Besieged Powercom )
ਇਹ ਵੀ ਪੜ੍ਹੋ : 25 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ, ਪਿੱਲਰ ’ਚ ਫਸੇ ਬੱਚੇ ਦੀ ਮੌਤ
ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਹੀ ਇਸ ਕਿਸਾਨ ਮੋਰਚੇ ਵਿੱਚ ਸ਼ਾਮਲ 16 ਜਥੇਬੰਦੀਆਂ ਦੇ ਕਿਸਾਨ ਬੱਸਾਂ, ਗੱਡੀਆਂ ਆਦਿ ਸਾਧਨਾਂ ਤੇ ਪਟਿਆਲਾ ਪੁੱਜਣੇ ਸ਼ੁਰੂ ਹੋ ਗਏ ਸਨ ਅਤੇ ਦੁਪਿਹਰ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਮਾਲ ਰੋਡ ਜਾਮ ਕਰਕੇ ਪਾਵਰਕੌਮ ਦੇ ਦਫ਼ਤਰ ਅੱਗੇ ਆਪਣੀ ਸਟੇਜ਼ ਲਾ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਕਿਸਾਨਾਂ ਦੇ ਧਰਨੇ ਕਾਰਨ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਅਤੇ ਪਾਵਰਕੌਮ ਦਾ ਮੁੱਖ ਗੇਟ ਬੰਦ ਕੀਤਾ ਹੋਇਆ ਸੀ।
ਇਸ ਮੌਕੇ ਸੰਬੋਧਨ ਕਰਦਿਆ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ,ਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ ਪ੍ਰਧਾਨ ਗੁਰਿੰਦਰ ਸਿੰਘ ਭੰਗੂ, ਲੋਕ ਭਲਾਈ ਵੈਲਫੇਅਰ ਸੁਸਾਇਟੀ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ 18 ਮਈ 2022 ਤੋ ਲੈ ਕੇ ਅੱਜ ਤੱਕ ਪੰਜਾਬ ਸਰਕਾਰ ਦੀਆਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨਾਲ ਵੱਖ ਵੱਖ ਸਮੇਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ। (Farmers Besieged Powercom )
ਸਰਕਾਰਾਂ ਹੀ ਕਿਸਾਨਾਂ ਨੂੰ ਧਰਨੇ ਲਗਾਉਣ ਲਈ ਮਜਬੂਰ ਕਰਦੀਆਂ ਹਨ
ਉਹਨਾਂ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨ ਕੇ ਅਤੇ ਮੁੱਖ ਮੰਤਰੀ ਅਤੇ ਵੱਖ ਵੱਖ ਮੰਤਰੀ ਸਾਹਿਬਾਨ ਵੱਲੋਂ ਬਾਹਰ ਆ ਕੇ ਮੀਡੀਆ ਵਿੱਚ ਹਰ ਵਾਰ ਐਲਾਨ ਤਾਂ ਕੀਤਾ ਗਿਆ ਹੈ ਪ੍ਰੰਤੂ ਸਰਕਾਰ ਵੱਲੋਂ ਅਮਲੀ ਜਾਮਾ ਪਹਿਨਾਉਣ ਲਈ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਜਿਸ ਕਾਰਨ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨੂੰ ਪਾਵਰਕੌਮ ਦੇ ਮੁੱਖ ਦਫਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ ਹੈ। (Farmers Besieged Powercom )
ਉਨ੍ਹਾਂ ਕਿਹਾ ਕਿ ਸਰਕਾਰਾਂ ਹੀ ਕਿਸਾਨਾਂ ਨੂੰ ਧਰਨੇ ਲਗਾਉਣ ਲਈ ਮਜਬੂਰ ਕਰਦੀਆਂ ਹਨ ਇਸ ਲਈ ਜਦੋ ਤੱਕ ਸਰਕਾਰ ਇਨ੍ਹਾ ਮੰਗਾਂ ਜਰਨਲ ਕੈਟਾਗਰੀ ਦੇ ਲੰਮੇਂ ਸਮੇਂ ਤੋਂ ਬੰਦ ਪਏ ਕਨੈਕਸ਼ਨ ਜਾਰੀ ਕਰਨ ਦੀ ਮੰਗ,ਵੀ.ਡੀ.ਐਸ ਸਕੀਮ ਹਰ ਸਮੇਂ ਖੁੱਲੀ ਰੱਖਣ ਅਤੇ ਫੀਸ ਲੈਣੀ ਬੰਦ ਕਰਨ ਦੀ ਮੰਗ ਅਤੇ ਖੇਤੀ ਦੇ ਸਹਾਇਕ ਸੰਦਾਂ ਦੇ ਕੁਨੈਕਸ਼ਨਾ ’ਤੇ ਲਾਇਆ ਜਾ ਰਿਹਾ ਕਮਰਸ਼ੀਅਲ ਚਾਰਜ ਬੰਦ ਕਰਨ ਸਮੇਤ ਹੋਰ ਮੰਗਾਂ ਨੂੰ ਲਾਗੂ ਨਹੀਂ ਕਰਦੀ, ਕਿਸਾਨਾਂ ਵੱਲੋਂ ਆਪਣੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣਾ ਤੋਂ ਪਹਿਲਾ ਕਿਸਾਨ ਅਤੇ ਜਵਾਨ ਦੀ ਗੱਲ ਕਰਦੇ ਸਨ, ਪਰ ਹੁਣ ਕੁਰਸੀ ਤੇ ਬੈਠਣ ਤੋਂ ਬਾਅਦ ਕਿਸਾਨਾਂ ਖਿਲਾਫ਼ ਹੀ ਬਿਆਨਬਾਜੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਅਤੇ ਪਹਿਲਾ ਵਾਲੀਆਂ ਸਰਕਾਰਾਂ ਵਿੱਚ ਕੋਈ ਅੰਤਰ ਨਹੀਂ ਹੈ ਅਤੇ ਬਦਲਾਅ ਦੀਆਂ ਗੱਲਾਂ ਝੂਠੀਆਂ ਹਨ। ਇਸ ਮੌਕੇ ਆਗੂਆਂ ਵੱਲੋਂ ਪਾਵਰਕੌਮ ਨੂੰ ਚੇਤਾਵਨੀ ਦਿੱਤੀ ਗਈ ਕਿ ਤੁਹਾਡੇ ਨਾਲ ਸਬੰਧਿਤ ਮੰਗਾਂ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ। ਸ਼ਾਮ 6 ਵਜੇ ਖ਼ਬਰ ਲਿਖੇ ਜਾਣ ਤੱਕ ਮੁੱਖ ਦਫ਼ਤਰ ਅੱਗੇ ਧਰਨਾ ਜਾਰੀ ਸੀ ਅਤੇ ਪਾਵਰਕੌਮ ਮੈਨੇਜਮੈਂਟ ਨਾਲ ਕਿਸੇ ਪ੍ਰਕਾਰ ਦੀ ਸਹਿਮਤੀ ਨਹੀਂ ਬਣੀ ਸੀ।
ਇਹ ਹਨ ਮੰਗਾਂ (Farmers Besieged Powercom )
- ਜਰਨਲ ਕੈਟਾਗਰੀ ਦੇ ਲੰਮੇਂ ਸਮੇਂ ਤੋਂ ਬੰਦ ਪਏ ਕਨੈਕਸ਼ਨ ਤੁਰੰਤ ਜਾਰੀ ਕੀਤੇ ਜਾਣ ਅਤੇ ਹਰ ਲੋੜਵੰਦ ਕਿਸਾਨ ਨੂੰ ਘੱਟੋ-ਘੱਟ ਇੱਕ ਕੁਨੈਕਸ਼ਨ ਦੇਣਾ ਯਕੀਨੀ ਬਣਾਇਆ ਜਾਵੇ
- ਵੀ.ਡੀ.ਐਸ ਸਕੀਮ ਹਰ ਸਮੇਂ ਖੁੱਲ੍ਹੀ ਰੱਖੀ ਜਾਵੇ ਅਤੇ ਉਸ ਦੀ ਫੀਸ ਲੈਣੀ ਬੰਦ ਕੀਤੀ ਜਾਵੇ
- ਸਮਾਰਟ ਮੀਟਰ ਲਾਉਣੇ ਇੱਕ ਤਰ੍ਹਾਂ ਨਾਲ ਪੰਜਾਬ ਅੰਦਰ ਬਿਜਲੀ ਸੋਧ ਬਿੱਲ ਨੂੰ ਹੀ ਲਾਗੂ ਕਰਨ ਦੀ ਸਾਜ਼ਿਸ਼ ਹੈ ਇਹ ਮੀਟਰ ਲਗਾਉਣੇ ਬੰਦ ਕੀਤੇ ਜਾਣ
- ਸਹਾਇਕ ਧੰਦਿਆਂ ਲਈ ਲਏ ਗਏ ਬਿਜਲੀ ਕੁਨੈਕਸ਼ਨ ਤੇ ਕਮਰਸ਼ੀਅਲ ਚਾਰਜ ਲੈਣੇ ਬੰਦ ਕੀਤੇ ਜਾਣ, ਮਜ਼ਬੂਰ ਕਿਸਾਨਾਂ ਤੇ ਮਜ਼ਦੂਰਾਂ ਦੇ ਕੁਨੈਕਸ਼ਨ ਕੱਟਣ ਦੀ ਕਵਾਇਤ ਤੁਰੰਤ ਬੰਦ ਕੀਤੀ ਜਾਵੇ
- ਪਿੱਛਲੇ ਸਮੇਂ ਦੌਰਾਨ ਮੋਟਰਾਂ ਦੇ ਲੋਡ ਵਧਾ ਚੁੱਕੇ ਕਿਸਾਨਾਂ ਦੇ ਟਰਾਸਫਾਰਮ ਵੱਡੇ ਕੀਤੇ ਜਾਣ
- ਝੋਨੇ ਦੇ ਸੀਜ਼ਨ ਲਈ 10 ਘੰਟੇ ਬਿਜਲੀ ਦਿੱਤੀ ਜਾਵੇ ਆਦਿ ਮੰਗਾਂ ਸ਼ਾਮਲ ਹਨ।