ਜਮਹੂਰੀ ਅਧਿਕਾਰਾਂ ਦਾ ਘਾਣ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਆਗੂ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ ਪੁਲਿਸ ਵੱਲੋਂ ਸਰਕਾਰ ਦੇ ਇਸ਼ਾਰੇ ਤੇ ਸ਼ੰਭੂ ਅਤੇ ਖਨੌਰੀ ਸਰਹੱਦ ਖਾਲੀ ਕਰਵਾਉਣ ਨੂੰ ਲੈ ਕੇ ਅੱਜ ਬੀਕੇਯੂ ਉਗਰਾਹਾਂ ਜਥੇਬੰਦੀ ਵੱਲੋਂ ਸੁਨਾਮ ਵਿਖੇ ‘ਚ ਰੋਸ ਮਾਰਚ ਕਰਕੇ ਆਈਟੀਆਈ ਚੌਂਕ ਦੇ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਖਿਲਾਫ ਰੋਸ ਮੁਜ਼ਾਰਾ ਕਰਕੇ ਦੋਵਾਂ ਸਰਕਾਰਾਂ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ਖਾਲੀ ਕਰਨ ਦੇ ਢੰਗ ਅਤੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ’ਤੇ ਸਵਾਲ ਉਠਾਏ।
ਇਹ ਵੀ ਪੜ੍ਹੋ:Punjab Panchayat Land: ਪੰਚਾਇਤੀ ਜ਼ਮੀਨਾਂ ’ਤੇ ਕੀਤੇ ਨਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਵਿਧਾਇਕ ਗੈਰੀ ਬੜਿੰ…
ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਕੀਤੇ ਜ਼ਬਰ ਦੇ ਖਿਲਾਫ ਕੇਂਦਰ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਗ਼ਲਤ ਹੈ। ਲੋਕਤੰਤਰੀ ਪ੍ਰਣਾਲੀ ਵਿੱਚ ਹਰ ਕਿਸੇ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਹੱਕ ਹੈ ਅਤੇ ਕਿਸਾਨ ਇਸ ਤੋਂ ਵਾਂਝੇ ਰਹਿ ਗਏ ਹਨ।
ਕਿਹਾ, ਦੋਵਾਂ ਸਰਕਾਰਾਂ ਨੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਕੀਤੀ
ਉਨ੍ਹਾਂ ਕਿਹਾ ਕਿ ਧਰਨਾ ਚੁੱਕਣ ਦਾ ਤਰੀਕਾ ਗਲਤ ਹੈ। ਕਿਸਾਨਾਂ ਨੂੰ ਇਸ ਸਬੰਧੀ ਅਲਟੀਮੇਟਮ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਸਵਾਲ ਕੀਤਾ ਕਿ ਕੀ ਇਸ ਸਾਰੇ ਢੰਗ ਤਰੀਕੇ ਨੂੰ ਲੋਕਤੰਤਰੀ ਪ੍ਰਣਾਲੀ ਦਾ ਹਿੱਸਾ ਮੰਨਿਆ ਜਾ ਸਕਦਾ ਹੈ। ਦੋਵਾਂ ਸਰਕਾਰਾਂ ਨੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ। ਉਗਰਾਹਾਂ ਯੂਨੀਅਨ ਦੇ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜਮਹੂਰੀ ਅਧਿਕਾਰਾਂ ਦਾ ਘਾਣ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਥੇਬੰਦੀ ਇਸ ਦਾ ਜ਼ੋਰਦਾਰ ਵਿਰੋਧ ਕਰੇਗੀ। ਇਸ ਮੌਕੇ ਸੁਖਪਾਲ ਸਿੰਘ ਮਾਣਕ, ਮਨਜੀਤ ਕੌਰ ਤੋਲਾਵਾਲ, ਜਸਵੀਰ ਕੌਰ ਉਗਰਾਹਾਂ, ਪਾਲ਼ ਸਿੰਘ ਦੌਲੇਵਾਲਾ, ਮਨੀ ਸਿੰਘ ਭੈਣੀ, ਗਗਨਦੀਪ ਸਿੰਘ ਚੱਠਾ ਨਨਹੇੜਾ ਸਮੇਤ ਹੋਰ ਆਗੂ ਹਾਜ਼ਰ ਸਨ। Sunam News