Farmers News: ਕਿਸਾਨਾਂ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਮਨਾਇਆ ਸ਼ਹੀਦੀ ਦਿਹਾੜਾ

Farmers News
ਸੁਨਾਮ: ਸੁਨਾਮ ਦੀ ਅਨਾਜ ਮੰਡੀ 'ਚ ਸ਼ਹੀਦੀ ਦਿਹਾੜਾ ਮਨਾਉਣ ਮੌਕੇ ਕਿਸਾਨਾਂ ਦੇ ਇਕੱਠ ਦਾ ਦ੍ਰਿਸ਼। ਤਸਵੀਰ: ਕਰਮ ਥਿੰਦ

ਜੇਲ੍ਹਾਂ ਵਿੱਚ ਡੱਕੇ ਕਿਸਾਨਾਂ ਨੂੰ ਫੋਰੀ ਰਿਹਾਅ ਕਰਨ ਦੀ ਮੰਗ ਕੀਤੀ | Farmers News

  • ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਤੇ ਤਸੱਦਦ ਇਤਿਹਾਸ ‘ਚ ਪਹਿਲੀ ਵਾਰ ਹੋਇਆ : ਸੂਬਾ ਪ੍ਰਧਾਨ ਉਗਰਾਹਾਂ

Farmers News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸੰਗਰੂਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਵੱਡੀ ਗਿਣਤੀ ‘ਚ ਕਿਸਾਨਾਂ ਨੇ ਇਕੱਠੇ ਹੋ ਕੇ ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ 94ਵਾਂ ਸ਼ਹੀਦੀ ਦਿਹਾੜਾ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਗਿਆ। ਇਹ ਸ਼ਰਧਾਂਜਲੀ ਸਮਾਰੋਹ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਆਵਗਾਈ ਵਿੱਚ ਕੀਤਾ ਗਿਆ।

ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਆਗੂਆਂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਇੱਕ ਪਾਸੇ ਸਰਕਾਰ ਵੀ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾ ਰਹੀ ਹੈ ਅਤੇ ਦੂਜੇ ਪਾਸੇ ਭਗਤ ਸਿੰਘ ਦੇ ਵਾਰਸਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਦੇ ਮੋਰਚੇ ’ਤੇ ਜੋ ਤਸ਼ੱਦਦ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ ਸ਼ਾਇਦ ਇਹ ਇਤਿਹਾਸ ਵਿੱਚ ਪਹਿਲੀ ਵਾਰੀ ਹੈ ਕਿ ਮੀਟਿੰਗ ਤੋਂ ਬਾਹਰ ਆ ਰਹੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੋਵੇ।

ਇਹ ਵੀ ਪੜ੍ਹੋ: Punjab Budget 2025: ਬਜ਼ਟ ਵਿੱਚ ਵਪਾਰੀਆਂ ਦੇ ਹਿੱਤਾਂ ਲਈ ਠੋਸ ਕਦਮ ਚੁੱਕੇ ਸਰਕਾਰ : ਪਵਨ ਗੁੱਜਰਾਂ

ਇਸ ਲਈ ਅੱਜ ਦਾ ਇਕੱਠ ਸਰਕਾਰ ਦੇ ਇਸ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ ਕਰਦਾ ਹੈ ਅਤੇ ਮੰਗ ਕਰਦਾ ਹੈ ਕਿ ਜੇਲ੍ਹਾਂ ਵਿੱਚ ਡੱਕੇ ਕਿਸਾਨਾਂ ਨੂੰ ਫੋਰੀ ਰਿਹਾਅ ਕੀਤਾ ਜਾਵੇ ਅਤੇ ਜੋ ਕਿਸਾਨਾਂ ਦਾ ਸਮਾਨ ਟਰੈਕਟਰ ਟਰਾਲੀਆਂ ਚੋਰੀ ਹੋਈਆਂ ਹਨ, ਉਹਨਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਇਸ ਮੌਕੇ ਆਗੂਆਂ ਨੇ ਸ਼ਹੀਦਾਂ ਦੀ ਫੋਟੋ ’ਤੇ ਫੁੱਲ ਭੇਂਟ ਕੀਤੇ, ਅੱਜ ਦੇ ਇਸ ਸ਼ਰਧਾਂਜਲੀ ਸਮਾਰੋਹ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ੇਸ਼ ਤੌਰ ’ਤੇ ਸੰਬੋਧਨ ਕੀਤਾ। Farmers News

Farmers News Farmers News

ਇਸ ਮੌਕੇ ਸੂਬਾ ਆਗੂ ਜਨਕ ਸਿੰਘ ਭੁਟਾਲ, ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਆਗੂ ਦਰਸ਼ਨ ਸਿੰਘ ਚੰਗਾਲੀਵਾਲਾ, ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ, ਸੁਨਾਮ ਬਲਾਕ ਦੇ ਆਗੂ ਜਸਵੰਤ ਸਿੰਘ ਤੋਲਾਵਾਲ, ਸੰਗਰੂਰ ਬਲਾਕ ਦੇ ਆਗੂ ਜਗਤਾਰ ਸਿੰਘ ਲੱਡੀ, ਦਿੜ੍ਹਬਾ ਬਲਾਕ ਦੇ ਆਗੂ ਹਰਜੀਤ ਸਿੰਘ ਮਹਿਲਾਂ ਚੋਂਕ, ਬਲਾਕ ਲਹਿਰਾਗਾਗਾ ਦੇ ਆਗੂ ਕਰਨੈਲ ਸਿੰਘ ਗਨੋਟਾ, ਬਲਾਕ ਭਵਾਨੀਗੜ੍ਹ ਦੇ ਆਗੂ ਮਨਜੀਤ ਸਿੰਘ ਘਰਾਚੋਂ, ਮੂਣਕ ਬਲਾਕ ਦੇ ਆਗੂ ਰਿਕੂ ਮੂਣਕ, ਧੂਰੀ ਬਲਾਕ ਦੇ ਆਗੂ ਹਰਪਾਲ ਸਿੰਘ ਪੇਧਨੀ, ਸ਼ਹੀਦ ਰੰਧਾਵਾ ਦੇ ਆਗੂ ਹੁਸ਼ਿਆਰ ਸਿੰਘ ਸਲੇਮਗੜ, ਲੋਕ ਮੋਰਚਾ ਪੰਜਾਬ ਦੇ ਆਗੂ ਦਰਸ਼ਨ ਸਿੰਘ ਸੁਨਾਮ, ਜਸਵੀਰ ਕੌਰ ਉਗਰਾਹਾਂ, ਰਣਦੀਪ ਕੋਰ ਰਟੋਲਾਂ ਅਤੇ ਵੱਡੀ ਗਿਣਤੀ ਵਿੱਚ ਕਿਸਾਨ, ਨੌਜਵਾਨ, ਮਾਵਾਂ ਭੈਣਾਂ ਹਾਜ਼ਰ ਸਨ। Farmers News