ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਰੜੇ ਨੂੰ ਲੋਹੜੀ ਵਾਲੇ ਦਿਨ ਫੂਕਣ ਦੀ ਅਪੀਲ | Shambhu Morcha
Shambhu Morcha: (ਖੁਸ਼ਵੀਰ ਸਿੰਘ ਤੂਰ) ਸੰਭੂ ਬਾਰਡਰ/ ਪਟਿਆਲਾ। ਕਿਸਾਨੀ ਮਸਲਿਆਂ ਦੇ ਨਿਪਟਾਰੇ ਲਈ 326 ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ-2 ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਸੰਭੂ ਮੋਰਚੇ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਮੋਰਚੇ ਦੇ ਮੌਜੂਦ ਕਿਸਾਨਾਂ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿੱਚੋਂ ਸੰਗਤ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: Punjab Bus Strike: ਬੰਦ ਰਹੀਆਂ ਸਰਕਾਰੀ ਲਾਰੀਆਂ, ਨਿੱਜੀ ਟਰਾਂਸਪੋਰਟਰ ਖੁਸ਼, ਨਿਰਾਸ਼ ਦਿਖੀਆਂ ਮਹਿਲਾ ਸਵਾਰੀਆਂ
ਜਿੱਥੇ ਮੰਚ ਤੋਂ ਪੂਰੇ ਦੇਸ਼ ਵਾਸੀਆਂ ਨੂੰ ਫੋਰਮ ਦੇ ਲੀਡਰਾਂ ਨੇ ਵਧਾਈਆਂ ਦਿੱਤੀਆਂ ਉੱਥੇ ਗੁਰੂ ਸਾਹਿਬ ਵੱਲੋਂ ਦਿਖਾਏ ਹੋਏ ਰਸਤੇ ’ਤੇ ਚੱਲਣ ਦੀ ਵੀ ਪ੍ਰੇਰਨਾ ਦਿੱਤੀ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਡਰਾਫਟ ’ਤੇ ਬੋਲਦੇ ਹੋਏ ਦੱਸਿਆ ਕਿ ਕਿਸ ਤਰ੍ਹਾਂ ਇਹ ਨਵੀਂ ਡਰਾਫਟ ਪੋਲਸੀ ਕਿਸਾਨੀ ਹਿੱਤਾਂ ਦੇ ਖਿਲਾਫ ਹੈ ਨਾਲੇ ਕਿਸ ਤਰ੍ਹਾਂ ਤਿੰਨੋ ਕਾਲੇ ਕਾਨੂੰਨ ਨੂੰ ਨਵੇਂ ਖਰੜੇ ਵਿੱਚ ਪਾ ਕੇ ਪੇਸ਼ ਕਰਨ ਦਾ ਇੱਕ ਯਤਨ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੀ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਕੇਂਦਰ ਵੱਲੋਂ ਜਾਰੀ ਖੇਤੀ ਮਾਰਕੀਟਿੰਗ ਡਰਾਫਟ ਦੇ ਖਰੜੇ ਨੂੰ ਪੂਰੇ ਦੇਸ਼ ਭਰ ਵਿੱਚ ਫੂਕਿਆ ਜਾਵੇ। ਇਸ ਦੇ ਨਾਲ ਨਾਲ ਮੋਰਚੇ ਵੱਲੋਂ 10 ਜਨਵਰੀ ਨੂੰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਤੀ ਅਪਣਾਏ ਗਏ ਰੁੱਖ ਦੇ ਵਿਰੋਧ ਦੇ ਵਿੱਚ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ। Shambhu Morcha