ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀਆਂ ਅੱਗੇ ਕੀਤੀ ਕਿਸਾਨਾਂ ਦੀ ਵਕਾਲਤ | Farmer Protest
ਚੰਡੀਗੜ੍ਹ (ਅਸ਼ਵਨੀ ਚਾਵਲਾ)। ਕਿਸਾਨ ਜਥੇਬੰਦੀਆਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀਆਂ ਦੀ ਹੋਈ ਮੀਟਿੰਗ ’ਚ ਕਿਸਾਨਾਂ ਦੀਆਂ ਕੁਝ ਮੰਗਾਂ ’ਤੇ ਸਹਿਮਤੀ ਬਣ ਗਈ ਹੈ ਬਾਕੀ ਮੰਗਾਂ ਲਈ ਦੂਜੇ ਦੌਰ ਦੀ ਮੀਟਿੰਗ ਰੱਖਣ ਦਾ ਫੈਸਲਾ ਹੋਇਆ ਹੈ ਦੂਜੇ ਪਾਸੇ ਸਾਰਾ ਮਾਮਲਾ ਸਿਰੇ ਨਾ ਲੱਗਣ ਕਾਰਨ ਕਿਸਾਨਾਂ ਨੇ ਅਜੇ ਵੀ 13 ਫਰਵਰੀ ਦਾ ਦਿੱਲੀ ਕੂਚ ਪ੍ਰੋਗਰਾਮ ਕਾਇਮ ਰੱਖਿਆ ਹੈ ਕਿਸਾਨਾਂ ਅਤੇ ਕੇਂਦਰ ਵਿਚਾਲੇ ਚੱਲ ਰਹੇ ਰੇੜਕੇ ਨੂੰ ਖਤਮ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਅੱਜ ਕਿਸਾਨਾਂ ਤੇ 3 ਕੇਂਦਰੀ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਏ ਇਹ ਮੀਟਿੰਗ ਇੱਥੇ ਮਗਸੀਪਾ ਕੰਪਲੈਕਸ ਵਿਖੇ ਹੋਈ। ਇਸ ਵਿੱਚ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਤੋਂ ਇਲਾਵਾ ਮੁੱਖ ਮੰਤਰੀ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ। (Farmer Protest)
ਜੋ ਕੰਮ ਪੁਲਿਸ ਨਾ ਕਰ ਸਕੀ, ਉਹ ਇਹ ਧੀ ਨੇ ਕਰ ਦਿਖਾਇਆ
ਮੁੱਖ ਮੰਤਰੀ ਨੇ ਕਿਹਾ ਕਿ ਗੱਲਬਾਤ ਦੇ ਪਹਿਲੇ ਗੇੜ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਗਏ ਕੇਸਾਂ ਨੂੰ ਵਾਪਸ ਲੈਣ ਬਾਰੇ ਆਮ ਸਹਿਮਤੀ ਬਣੀ। ਉਨ੍ਹਾਂ ਕਿਹਾ ਕਿ ਵਿਚਾਰ-ਵਟਾਂਦਰਾ ਸੁਖਾਵੇਂ ਮਾਹੌਲ ਵਿੱਚ ਹੋਇਆ ਅਤੇ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਕਲੀ ਬੀਜਾਂ ਦੇ ਉਤਪਾਦਕਾਂ ਵਿਰੁੱਧ ਮਿਸਾਲੀ ਸਜ਼ਾ ਦੀ ਮੰਗ ਕੀਤੀ ਗਈ ਤਾਂ ਜੋ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਮੁੱਖ ਮੰਤਰੀ ਨੇ ਕਿਸਾਨਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕਰਦੇ ਹੋਏ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰੱਖਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣਾ ਸਮੇਂ ਦੀ ਮੁੱਖ ਲੋੜ ਹੈ। (Farmer Protest)
13 ਤੋਂ ਪਹਿਲਾਂ ਹੋਵੇ ਅਗਲੀ ਮੀਟਿੰਗ : ਕਿਸਾਨ ਆਗੂ | Farmer Protest
ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਤੋਂ ਬਾਅਦ ਦੱਸਿਆ ਗਿਆ ਕਿ ਪਹਿਲੇ ਦੌਰ ਦੀ ਮੀਟਿੰਗ ਵਿੱਚ ਕੁਝ ਮੰਗਾਂ ’ਤੇ ਸਹਿਮਤੀ ਜਰੂਰ ਹੋਈ ਹੈ ਪਰ ਜਿਹੜੀਆਂ ਸਾਡੀਆਂ ਮੁੱਖ ਮੰਗਾਂ ਹਨ ਉਹਨਾਂ ਬਾਰੇ ਕੇਂਦਰ ਸਰਕਾਰ ਦੇ ਮੰਤਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਲਦ ਹੀ ਉਹ ਦੂਜੇ ਦੌਰ ਦੀ ਮੀਟਿੰਗ ਕਰਦੇ ਹੋਏ ਉਨ੍ਹਾਂ ਮੰਗਾਂ ਬਾਰੇ ਕੇਂਦਰ ਸਰਕਾਰ ਵੱਲੋਂ ਸਥਿਤੀ ਸਪਸ਼ਟ ਕਰਨਗੇ। ਕਿਸਾਨ ਲੀਡਰਾਂ ਨੇ ਦੱਸਿਆ ਕਿ ਜੇਕਰ 13 ਫਰਵਰੀ ਤੋਂ ਪਹਿਲਾਂ ਦੂਜੇ ਦੌਰ ਦੀ ਮੀਟਿੰਗ ਸ਼ੁਰੂ ਨਹੀਂ ਹੁੰਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ 13 ਫਰਵਰੀ ਨੂੰ ਦਿੱਲੀ ਕੂਚ ਪ੍ਰੋਗਰਾਮ ਪਹਿਲਾਂ ਵਾਂਗ ਹੀ ਰਹੇਗਾ ਅਤੇ ਦਿੱਲੀ ਵਿਖੇ ਤੈਅ ਪ੍ਰੋਗਰਾਮਾਂ ਅਨੁਸਾਰ ਧਰਨਾ ਲਗਾਇਆ ਜਾਏਗਾ।