ਕਿਸਾਨਾਂ ਵੱਲੋਂ ਹਰਸਿਮਰਤ ਕੌਰ ਬਾਦਲ ਦੇ ਕਾਫਲੇ ਦੇ ਵਿਰੋਧ ‘ਚ ਨਾਅਰੇਬਾਜ਼ੀ, ਦਿਖਾਈਆਂ ਜੁੱਤੀਆਂ
ਭਵਾਨੀਗੜ੍ਹ, (ਵਿਜੈ ਸਿੰਗਲਾ) 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਭਵਾਨੀਗੜ੍ਹ ਦੇ ਪਿੰਡ ਬਾਲਦ ਕਲਾਂ ਵਿਖੇ ਰਿਲਾਇੰਸ ਪੰਪ ‘ਤੇ ਧਰਨਾ ਸ਼ੁਰੂ ਕੀਤਾ ਗਿਆ ਇਸੇ ਦੌਰਾਨ ਚੰਡੀਗੜ੍ਹ ਵੱਲ ਨੂੰ ਜਾ ਰਹੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਕਾਫਲੇ ਖਿਲਾਫ ਧਰਨੇ ਵਿੱਚ ਸ਼ਾਮਲ ਕਿਸਾਨਾਂ ਨੇ ਜੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਕਾਫੀ ਕਿਸਾਨਾਂ ਵੱਲੋਂ ਜੁੱਤੀਆਂ ਵੀ ਵਿਖਾਈਆਂ ਗਈਆਂ ਕਿਸਾਨ ਆਗੂਆਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਜਾਣਬੁੱਝ ਕੇ ਅੱਜ ਦੇ ਦਿਨ ਹੀ ਆਪਣਾ ਪ੍ਰੋਗਰਾਮ ਰੱਖਿਆ ਗਿਆ ਹੈ
ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸਥਿੱਤ ਟੋਲ ਪਲਾਜਾ ਕਾਲਾਝਾੜ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਇਸ ਮੌਕੇ ਯੂਨੀਅਨ ਦੇ ਜਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ ਅਤੇ ਗੁਰਦੇਵ ਸਿੰਘ ਆਲੋਅਰਖ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਆਰਡੀਨੈਂਸ ਪਾਸ ਕਰਕੇ ਕਿਸਾਨੀ ਸਮੇਤ ਸਮੁੱਚੇ ਵਰਗਾਂ ਨੂੰ ਦਬਾਉਣ ਦੀ ਸਾਜਿਸ਼ ਕੀਤੀ ਗਈ ਹੈ ਇਸ ਮੌਕੇ ਧਰਨਾਕਾਰੀਆਂ ਵੱਲੋਂ ਆਮ ਲੋਕਾਂ ਲਈ ਟੋਲ ਪਲਾਜ਼ਾ ਦੇ ਫਾਟਕ ਖੋਲ੍ਹ ਦਿੱਤੇ ਗਏ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.