ਸਾਡੇ ਨਾਲ ਸ਼ਾਮਲ

Follow us

23.3 C
Chandigarh
Tuesday, February 10, 2026
More
    Home Breaking News Patiala News:...

    Patiala News: ਪਰਨੀਤ ਕੌਰ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ

    Patiala News

    ਕਿਸਾਨਾਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਸੀ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ | Patiala News

    ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਲੋਕ ਸਭਾ ਤੋਂ ਉਮੀਦਵਾਰ ਪਰਨੀਤ ਕੌਰ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੌਰਾਨ ਇੱਕ ਕਿਸਾਨ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪਰਨੀਤ ਕੌਰ ਵੱਲੋਂ ਜਦੋਂ ਪਟਿਆਲਾ ਦੇ ਪਿੰਡ ਸੇਹਰਾ ਸੇਹਰੀ ਵਿਖੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਤਾਂ ਪ੍ਰਨੀਤ ਕੌਰ ਦੀ ਆਮਦ ਨੂੰ ਲੈ ਕੇ ਕਿਸਾਨਾਂ ਵੱਲੋਂ ਵੀ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। (Patiala News)

    Patiala News

    Also Read : Weather Update: ਗਰਮੀ ਨੂੰ ਠੱਲ੍ਹ ਪਾਵੇਗਾ ਮੀਂਹ, ਇਸ ਸੂਬੇ ਦੇ 5 ਜ਼ਿਲ੍ਹਿਆਂ ’ਚ ਅਲਰਟ ਜਾਰੀ!

    ਇਸੇ ਵਿਰੋਧ ਪ੍ਰਦਰਸ਼ਨ ਦੌਰਾਨ ਜਦੋਂ ਕਿਸਾਨਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋਈ ਤਾਂ ਪਿੰਡ ਆਕੜੀ ਦੇ ਕਿਸਾਨ ਸੁਰਿੰਦਰਪਾਲ ਸਿੰਘ ਦੀ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਰਾਜਪੁਰਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਕਿ ਜੇਰੇ ਇਲਾਜ ਉਸ ਦੀ ਮੌਤ ਹੋ ਗਈ। ਇਧਰ ਉਕਤ ਕਿਸਾਨ ਦੀ ਹੋਈ ਮੌਤ ਤੋਂ ਬਾਅਦ ਵੱਖ-ਵੱਖ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਦੁੱਖ ਅਤੇ ਗੁੱਸਾ ਪਾਇਆ ਜਾ ਰਿਹਾ ਹੈ। (Patiala News)

    LEAVE A REPLY

    Please enter your comment!
    Please enter your name here