ਕਰਨਾਲ ’ਚ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ

ਕਿਸਾਨਾਂ ਦਾ ਐਲਾਨ ਦਿੱਲੀ ਵਾਂਗ ਧਰਨਾ ਕਰਨਾਲ ’ਚ ਵੀ ਜਾਰੀ ਰਹੇਗਾ

ਕਰਨਾਲ (ਸੱਚ ਕਹੂੰ ਨਿਊਜ਼)। ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਜਿਸ ਤਰ੍ਹਾਂ ਕਿਸਾਨਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ ਉਸੇ ਤਰ੍ਹਾਂ ਹਰਿਆਣਾ ਦੇ ਕਰਨਾਲ ਦੇ ਮਿੰਨੀ ਸਕੱਤਰੇਤ ਦੇ ਬਾਹਰ ਕਿਸਾਨਾਂ ਨੇ ਡੇਰਾ ਜਮ੍ਹਾਂ ਲਿਆ ਹੈ ਤੀਜੇ ਵੀ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਐਸਡੀਐਮ ਆਯੂਸ਼ ਸਿਨਹਾ ਖਿਲਾਫ਼ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਉਹ ਇੱਥੋਂ ਨਹੀਂ ਉੱਠਣਗੇ। ਬੁੱਧਵਾਰ ਨੂੰ ਕਿਸਾਨ ਆਗੂਆਂ ਤੇ ਪ੍ਰਸ਼ਾਸਨ ਦਰਮਿਆਨ ਹੋਈ ਮੀਟਿੰਗ ’ਚ ਵੀ ਕੋਈ ਹੱਲ ਨਹੀਂ ਨਿਕਲ ਸਕਿਆ, ਇਸ ਤੋਂ ਕਿਸਾਨ ਆਗੂ ਰਾਕੇਸ਼ ਨੇ ਆਖਿਆ ਸੀ ਕਿ ਪ੍ਰਸ਼ਾਸਨ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣ ਰਿਹਾ ਇਸ ਲਈ ਕਿਸਾਨਾਂ ਦਾ ਧਰਨਾ ਦਿੱਲੀ ਵਾਂਗ ਇੱਥੇ ਵੀ ਜਾਰੀ ਰਹੇਗਾ।

ਹਾਲਾਂਕਿ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਆਵਾਜਾਈ ’ਚ ਵਿਘਨ ਨਹੀਂ ਪਾਉਣਗੇ ਕਿਸਾਨਾਂ ਦਾ ਕਹਿਣਾ ਹੈ ਕਿ ਪੱਕਾ ਮੋਰਚਾ ਨਾਲ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸਾਨੀ ਨਹੀਂ ਆਵੇਗੀ ਉਹ ਆਵਾਜਾਈ ’ਚ ਕਿਸੇ ਤਰ੍ਹਾਂ ਦਾ ਕੋਈ ਅੜਿੱਕਾ ਨਹੀਂ ਲਾਉਣਗੇ
ਜਿਕਰਯੋਗ ਹੈ ਕਿ ਕਿਸਾਨ ਲਗਾਤਾਰ ਤਿੰਨ ਦਿਨਾਂ ਤੋਂ ਕਰਨਾਲ ’ਚ ਐਸਡੀਐਮ ਖਿਲਾਫ਼ ਕਾਰਵਾਈ ਨਾ ਹੋਣ ਖਿਲਾਫ਼ ਧਰਨਾ ਦੇ ਰਹੇ ਹਨ 28 ਅਗਸਤ ਨੂੰ ਕਰਨਾਲ ’ਚ ਮੁੱਖ ਮੰਤਰੀ ਦੀ ਇੱਕ ਬੈਠਕ ਹੋਣ ਕਾਰਨ ਕਿਸਾਨ ਆਪਣਾ ਵਿਰੋਧ ਪ੍ਰਗਟਾਉਣ ਲਈ ਅੱਗੇ ਵਧੇ ਤਾਂ ਪੁਲਿਸ ਦੇ ਨਾਲ ਝੜਪ ਹੋ ਗਈ ਸੀ ਝੜਪ ’ਚ ਕਈ ਕਿਸਾਨ ਜ਼ਖਮੀ ਹੋ ਗਏ ਸਨ ਤੇ ਇੱਕ ਕਿਸਾਨ ਦੀ ਮੌਤ ਵੀ ਹੋ ਗਈ ਸੀ ਇਸ ਦੌਰਾਨ ਐਸਡੀਐਮ ਆਯੂਸ ਸਿਨਹਾ ਨੇ ਕਿਹਾ ਸੀ ਕਿ ਕਿਸਾਨਾਂ ਦੇ ਸਿਰ ਫਾੜ ਦਿਓ ਇਸ ਤੋਂ ਬਾਅਦ ਉਨ੍ਹਾਂ ਦਾ ਇਹ ਬਿਆਨ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਕਿਸਾਨਾਂ ’ਚ ਗੁੱਸੇ ਦੇ ਲਹਿਰ ਪਾਈ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ