ਕਿਸਾਨਾਂ ਨੇ ਡੀਸੀ ਦੇ ਕਮਰੇ ‘ਚ ਲਾਇਆ ਧਰਨਾ, ਡੀਸੀ ਬਾਹਰ

Farmers, Dharna, DC, Room

ਗੰਨੇ ਦਾ ਬਕਾਇਆ ਮੰਗ ਰਹੇ ਕਿਸਾਨ ਡੀਸੀ ਦੇ ਕਮਰੇ ‘ਚ ਹੋਏ ਦਾਖ਼ਲ

ਸੰਗਰੂਰ (ਗੁਰਪ੍ਰੀਤ ਸਿੰਘ) | ਪਿਛਲੇ ਕਾਫ਼ੀ ਸਮੇਂ ਤੋਂ ਗੰਨੇ ਦੀ ਅਦਾਇਗੀ ਲਈ ਸੰਘਰਸ਼ ਰਹੇ ਰਹੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਕਈ ਕਿਸਾਨ ਡਿਪਟੀ ਕਮਿਸ਼ਨਰ ਦੇ ਕਮਰੇ ਅੰਦਰ ਦਾਖ਼ਲ ਹੋ ਗਏ ਅਤੇ ਉਨ੍ਹਾਂ ਦੀ ਕੁਰਸੀ ਦੇ ਸਾਹਮਣੇ ਹੀ ਧਰਨੇ ‘ਤੇ ਬੈਠ ਗਏ ਅਚਾਨਕ ਵਾਪਰੇ ਇਸ ਘਟਨਾਕ੍ਰਮ ਕਾਰਨ ਡਿਪਟੀ ਕਮਿਸ਼ਨਰ ਨੂੰ ਆਪਣੀ ਕੁਰਸੀ ਛੱਡ ਕੇ ਉੱਥੋਂ ਜਾਣਾ ਪਿਆ ਵੱਡੀ ਗਿਣਤੀ ਵਿੱਚ ਮੌਜ਼ੂਦ ਕਿਸਾਨਾਂ ਨੇ ਡੀਸੀ ਦੇ ਕਮਰੇ ਦੇ ਬਾਹਰ ਧਰਨਾ ਲਾ ਦਿੱਤਾ ਤੇ ਸਰਕਾਰ ‘ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਆਰੰਭ ਕਰ ਦਿੱਤੀ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਉੱਥੇ ਡੀਐਸਪੀ ਦੀ ਅਗਵਾਈ ਵਿੱਚ ਵੱਡੀ ਗਿਣਤੀ ਪੁਲਿਸ ਫੋਰਸ ਆ ਗਈ ਕਿਸਾਨ ਮੰਗ ਕਰ ਰਹੇ ਸਨ ਕਿ ਧੂਰੀ ਖੰਡ ਮਿੱਲ ਵੱਲ ਕਿਸਾਨਾਂ ਵੱਲੋਂ ਵੇਚੇ ਗੰਨੇ ਦਾ ਤਕਰੀਬਨ 72 ਕਰੋੜ ਰੁਪਏ ਦਾ ਬਕਾਇਆ ਰਹਿੰਦਾ ਹੈ, ਜਿਸ ਨੂੰ ਦੇਣ ਲਈ ਮਿੱਲ ਮੈਨੇਜਮੈਂਟ ਟਾਲ ਮਟੋਲ ਕਰ ਰਹੀ ਹੈ

ਡੀਸੀ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਆਗੂ ਨਿਰਭੈ ਸਿੰਘ ਨੇ ਦੱਸਿਆ ਕਿ ਖੰਡ ਮਿੱਲ ਧੂਰੀ ਵੱਲੋਂ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੇ 3 ਹਜ਼ਾਰ ਤੋਂ ਜ਼ਿਆਦਾ ਕਿਸਾਨਾਂ ਦਾ 72 ਕਰੋੜ ਰੁਪਏ ਹੈ ਅਤੇ ਕਿਸਾਨ ਆਪਣੀ ਹੱਕ-ਹਲਾਲ ਦੀ ਕਮਾਈ ਬਕਾਇਆ ਦੀ ਮੰਗ ਪਿਛਲੇ ਕਾਫ਼ੀ ਸਮੇਂ ਤੋਂ ਕਰ ਰਹੇ ਹਨ ਪਰ ਮਿੱਲ ਮੈਨੇਜਮੈਂਟ ਦੇ ਕੰਨ ਤੇ ਕੋਈ ਜੂੰ ਨਹੀਂ ਸਰਕ ਰਹੀ ਇਸ ਸਬੰਧੀ ਉਨ੍ਹਾਂ ਕਾਫ਼ੀ ਦਿਨ ਧੂਰੀ-ਸੰਗਰੂਰ ਮੁੱਖ ਮਾਰਗ ਤੇ ਧਰਨਾ ਵੀ ਲਾਈ ਰੱਖਿਆ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਉਨ੍ਹਾਂ ਨੇ ਧਰਨਾ ਚੁੱਕਿਆ ਸੀ ਅਤੇ ਡੀਸੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ 12 ਅਪਰੈਲ ਤੇ 18 ਅਪਰੈਲ ਨੂੰ ਕਿਸ਼ਤਾਂ ਦੇ ਰੂਪ ਵਿੱਚ ਬਕਾਏ ਦਾ ਭੁਗਤਾਨ ਮਿੱਲ ਮੈਨੇਜਮੈਂਟ ਤੋਂ ਕਰਵਾ ਦੇਣਗੇ ਪਰ ਲੰਘੀ 12 ਅਪਰੈਲ ਨੂੰ ਵੀ ਜਦੋਂ ਕੁਝ ਨਾ ਹੋਇਆ ਤਾਂ ਅੱਜ ਫਿਰ ਕਿਸਾਨ ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਆਏ ਸਨ ਪਰ ਉਨ੍ਹਾਂ ਨੇ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ.

ਜਿਸ ਕਾਰਨ ਕਿਸਾਨਾਂ ਨੂੰ ਡੀਸੀ ਦੇ ਕਮਰੇ ਅੰਦਰ ਅਤੇ ਬਾਹਰ ਧਰਨਾ ਦੇਣ ਲਈ ਮਜ਼ਬੂਰ ਹੋਣਾ ਪਿਆ ਹੈ ਉਨ੍ਹਾਂ ਦੱਸਿਆ ਕਿ ਡੀਸੀ ਕਮਰੇ ਦੇ ਅੰਦਰ ਬਲਵਿੰਦਰ ਸਿੰਘ ਚਾਂਗਲੀ, ਜਸਵਿੰਦਰ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ ਅਤੇ ਗੁਰਜੰਟ ਸਿੰਘ ਧਰਨੇ ‘ਤੇ ਬੈਠੇ ਹਨ ਅਤੇ ਵੱਡੀ ਗਿਣਤੀ ਵਿੱਚ ਕਮਰੇ ਦੇ ਬਾਹਰ ਧਰਨਾ ਦੇ ਰਹੇ ਹਾਂ ਉਨ੍ਹਾਂ ਚਿਤਾਵਨੀ ਲਹਿਜੇ ਵਿੱਚ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀ ਬਕਾਇਆ ਅਦਾਇਗੀ ਨਹੀਂ ਕਰਵਾਈ ਜਾਂਦੀ, ਉਹ ਧਰਨੇ ਤੋਂ ਨਹੀਂ ਉੱਠਣਗੇ ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਗੁਰਜੰਟ ਸਿੰਘ, ਹਰਦੀਪ ਸਿੰਘ ਬੁਗਰਾ ਆਦਿ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ

ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਵਧੀਕ ਡਿਪਟੀ ਕਮਿਸ਼ਨਰ, ਡੀ.ਐਸ.ਪੀ. ਸਤਪਾਲ ਸ਼ਰਮਾ ਆਦਿ ਅਫ਼ਸਰਾਂ ਨੇ ਡੀਸੀ ਕਮਰੇ ਅੰਦਰ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀ ਮੰਗ ‘ਤੇ ਅੜੇ ਰਹੇ ਪੁਲਿਸ ਨੇ ਹੋਰ ਪ੍ਰਦਰਸ਼ਨਕਾਰੀਆਂ ਨੂੰ ਕੰਪਲੈਕਸ ਦੇ ਅੰਦਰ ਦਾਖ਼ਲ ਹੋਣ ਤੋਂ ਰੋਕਣ ਲਈ ਦੋਵੇਂ ਦਰਵਾਜ਼ਿਆਂ ਨੂੰ ਬੰਦ ਕਰਵਾ ਦਿੱਤਾ ਜਿਸ ਕਾਰਨ ਆਮ ਲੋਕਾਂ ਨੂੰ ਵੀ ਪੁਲਿਸ ਨੇ ਅੰਦਰ ਦਾਖ਼ਲ ਹੋਣ ਨਹੀਂ ਦਿੱਤਾ ਅਤੇ ਵਾਰ-ਵਾਰ ਕਿਸਾਨਾਂ ਵੱਲੋਂ ਪੁਲਿਸ ਨਾਲ ਖਹਿਬੜਣ ਤੇ ਜ਼ੋਰਦਾਰ ਨਾਅਰੇਬਾਜ਼ੀ ਦੀਆਂ ਆਵਾਜ਼ਾਂ ਆਉਂਦੀਆਂ ਰਹੀਆਂ ਕਿਸਾਨ ਆਗੂ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨਾਲ ਆਗੂਆਂ ਦੀ ਮੀਟਿੰਗ ਤੋਂ ਬਾਅਦ ਗੱਲਬਾਤ ਕਰਨ ਲਈ 23 ਅਪਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ ਖ਼ਬਰ ਲਿਖੇ ਜਾਣ ਕਿਸਾਨ ਧਰਨੇ ‘ਤੇ ਬੈਠੇ ਸਨ ਤੇ ਪ੍ਰਸ਼ਾਸਨ ਵੱਲੋਂ ਸਪੈਸ਼ਲ ਫੋਰਸ ਦੀ ਇੱਕ ਟੁਕੜੀ ਮੰਗਵਾਈ ਗਈ ਤੇ ਜੋ ਕਿ ਡੀਸੀ ਦਫ਼ਤਰ ਪਹੁੰਚ ਚੁੱਕੀ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।