ਕਲੱਬ ਪ੍ਰਧਾਨ ਰਾਜਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਤੀਹ ਏਕੜ ਦੀ ਹੋਈ ਸਿੱਧੀ ਬਿਜਾਈ
ਹੰਡਿਆਇਆ (ਮਨੋਜ ਸ਼ਰਮਾ) । ਦਿਨੋਂ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਇਸ ਵਾਰ ਸਮਾਜ ਸੇਵੀ ਕਲੱਬ ਵੀ ਅੱਗੇ ਆ ਰਹੇ ਹਨ। ਪਿੰਡ ਬਿਲਾਸਪੁਰ ਧੌਲਾ ਦੇ ਕਲੱਬ ਪ੍ਰਧਾਨ ਸਮਾਜ ਸੇਵੀ ਰਾਜਿੰਦਰ ਸਿੰਘ ਧਾਲੀਵਾਲ ਦੀ ਪ੍ਰੇਰਨਾ ਤੇ ਯਤਨਾਂ ਸਦਕਾ ਪਿੰਡ ਧੌਲਾ ਦੇ ਅੱਧੀ ਦਰਜਨ ਕਿਸਾਨਾਂ ਨੇ ਇਸ ਵਾਰ ਬਿਨਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਤੋਂ ਕਣਕ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਰਾਜਿੰਦਰ ਸਿੰਘ ਨੇ ਦੱਸਿਆ ਕਿ ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਲਈ ਇਸ ਵਾਰ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਕੇ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਕਿਸਾਨ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਬਿਲਾਸਪੁਰ ਧੌਲਾ ਨੇ 13 ਏਕੜ ਅਤੇ 17 ਏਕੜ ਹੋਰ ਕਿਸਾਨਾਂ ਨੇ ਸਿੱਧੀ ਬਿਜਾਈ ਕੀਤੀ ਹੈ।ਇਸ ਮੌਕੇ ਮਾਣਕ ਸਿੰਘ, ਸੇਵਕ ਸਿੰਘ ਅਤੇ ਤੇਜੀ ਸਿੰਘ ਮੌਕੇ ਤੇ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ