ਕਿਸਾਨੀ ਮੰਗਾਂ ਨੂੰ ਲੈ ਕੇ ਮੋਦੀ ਸਰਕਾਰ ਵਿਰੁੱਧ ਵੱਡੀ ਲਾਮਬੰਦੀ ਵਿਚ ਲੱਗੇ ਕਿਸਾਨ

Farmers

ਲੋਕਾਂ ਵਲੋਂ ਕਿਸਾਨ ਰੈਲੀਆਂ ਨੂੰ ਮਿਲ ਰਿਹਾ ਵੱਡਾ ਹੁੰਗਾਰਾ | Farmers

ਅੰਮ੍ਰਿਤਸਰ (ਰਾਜਨ ਮਾਨ)। ਕਿਸਾਨੀ ਮੰਗਾਂ ਨੂੰ ਲੈ ਕੇ ਮੋਦੀ ਸਰਕਾਰ ਵਿਰੁੱਧ ਕਿਸਾਨਾਂ ਵਲੋਂ ਵੱਡੇ ਪੱਧਰ ਤੇ ਲੋਕਾਂ ਨੂੰ ਲਾਮਬੰਦ ਕਰਕੇ ਹੱਲਾ ਬੋਲਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਕਸਬੇ ਵਿਚ 2 ਦਸੰਬਰ ਨੂੰ ਕੀਤੀ ਜਾ ਰਹੀ ਮਹਾਂ ਰੈਲੀ ਲਈ ਔਰਤਾਂ ਅਤੇ ਮਜ਼ਦੂਰਾਂ ਨੂੰ ਵੱਡੀਆਂ ਵੱਡੀਆਂ ਰੈਲੀਆਂ ਕਰਕੇ ਲਾਮਬੰਦ ਕੀਤਾ ਜਾ ਰਿਹਾ ਹੈ। (Farmers)

ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ( ਗੈਰ-ਰਾਜਨੀਤਿਕ ) ਦੇ ਸਾਂਝੇ ਸੱਦੇ ਤੇ 2 ਜਨਵਰੀ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਮਹਾਂਰੈਲੀ ਦੀਆਂ ਤਿਆਰੀਆਂ ਦੇ ਚਲਦੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ, ਬਾਜ਼ ਸਿੰਘ ਸਾਰੰਗੜਾ ਦੀ ਅਗਵਾਹੀ ਵਿੱਚ ਜਿਲ੍ਹਾ ਅੰਮ੍ਰਿਤਸਰ ਵੱਲੋਂ ਪਿੰਡ ਖਿਆਲਾਂ ਕਲ਼ਾ ਵਿਖੇ 4 ਜ਼ੋਨਾਂ ਦੀ ਕਨਵੈਨਸ਼ਨ ਕਰਕੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨੂੰ ਲਾਮਬੰਦ ਕੀਤਾ ਗਿਆ।

ਅੰਮ੍ਰਿਤਸਰ ਵਿੱਚ 2 ਜਨਵਰੀ ਨੂੰ ਕੀਤੀ ਜਾ ਰਹੀ ਮਹਾਂ ਰੈਲੀ ਲਈ ਤਿਆਰੀਆਂ ਜ਼ੋਰਾਂ ਤੇ

ਇਸ ਮੌਕੇ ਆਗੂਆਂ ਨੇ ਮੋਦੀ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰ ਨੂੰ ਖਤਮ ਕਰ ਖੇਤੀ ਸੈਕਟਰ ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣ ਵਿਚ ਲੱਗੀ ਹੋਈ ਹੈ ਪਰ ਜਥੇਬੰਦੀਆਂ ਵੱਡੇ ਸੰਘਰਸ਼ਾਂ ਲਈ ਤਿਆਰ ਹਨ। ਉਹਨਾ ਕਿਹਾ ਕਿ ਕਿਸਾਨ ਮਜਦੂਰ ਸਬੰਧੀ ਮੰਗਾਂ ਜਿਸ ਵਿੱਚ ਮੁੱਖ ਤੌਰ ਤੇ ਸਾਰੀਆਂ ਫਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਸੀ 2 +50% ਨਾਲ, ਕਿਸਾਨ ਮਜਦੂਰ ਦੀ ਪੂਰਨ ਕਰਜ਼ ਮੁਕਤੀ, ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ, ਵਿਸ਼ਵ ਵਪਾਰ ਸੰਸਥਾ ਦੇ ਸਮਝੌਤਿਆਂ ਵਿੱਚੋ ਭਾਰਤ ਬਾਹਰ ਹੋਵੇ, ਦਿੱਲੀ ਮੋਰਚੇ ਦੌਰਾਨ ਪਏ ਪੁਲਿਸ ਕੇਸ ਰੱਦ ਕਰਨ, ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕਰਨ, ਕਿਸਾਨ ਅਤੇ ਖੇਤ ਮਜਦੂਰ ਲਈ ਪੈਨਸ਼ਨ ਸਕੀਮ,

ਫਸਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ, ਜਮੀਨ ਐਕੁਆਇਰ ਕਰਨ ਸਬੰਧੀ ਕਨੂੰਨ ਵਿਚ ਕੀਤਾ ਬਦਲਾਵ ਵਾਪਿਸ ਲੈ ਕੇ 2013 ਦੇ ਰੂਪ ਵਿਚ ਲਾਗੂ ਕਰਵਾਉਣ ਸਮੇਤ ਹੋਰ ਅਹਿਮ ਮੁੱਦਿਆਂ ਤੇ ਸਰਕਾਰ ਨਾਲ ਸੰਘਰਸ਼ ਕਰਨੇ ਪੈਣਗੇ। ਓਹਨਾ ਅਪੀਲ ਕੀਤੀ ਕਿ ਸਭ ਜਥੇਬੰਦਕ ਅਤੇ ਗੈਰ ਜਥੇਬੰਦਕ ਲੋਕ ਅੱਜ ਪਿੰਡਾਂ ਵਿਚਲੀ ਧੜੇਬਾਜ਼ੀ ਛੱਡਕੇ ਲੋਕ ਲਹਿਰ ਦਾ ਹਿੱਸਾ ਬਣਿਆ ਜਾਵੇ । ਇਸ ਮੌਕੇ ਹਾਜ਼ਰ ਆਗੂ ਕੁਲਜੀਤ ਸਿੰਘ ਕਾਲੇਘੰਨੂਪੁਰ, ਗੁਰਲਾਲ ਸਿੰਘ ਕੱਕੜ, ਕੁਲਬੀਰ ਸਿੰਘ ਲੋਪੋਕੇ, ਸੁਖਵਿੰਦਰ ਸਿੰਘ ਕੋਲੋਂ ਵਾਲ, ਨਰਿੰਦਰ ਸਿੰਘ ਭਿਟੇਵੱਡ,ਜਸਮੀਤ ਸਿੰਘ ਰਾਣੀਆਂ ਆਗੂ ਹਾਜ਼ਰ ਰਹੇ।

Also Read : ਪੰਜਾਬ ਸਰਕਾਰ ਨੇ ਇਸ ਦਿਨ ਕੀਤਾ ਗਜ਼ਟਿਡ ਛੁੱਟੀ ਦਾ ਐਲਾਨ