ਕਿਸਾਨਾਂ ਦਾ ਦਿੱਲੀ ਕੂਚ : ਇਨ੍ਹਾਂ ਜ਼ਿਲ੍ਹਿਆਂ ’ਚ ਨਹੀਂ ਚੱਲੇਗਾ ਇੰਟਰਨੈਂਟ, ਸਰਕਾਰ ਨੇ ਲਗਾਈ ਪਾਬੰਦੀ

Sach Kahoon Punjabi Desk Picture
Published On

Internet : ਇਨ੍ਹਾਂ ਜ਼ਿਲ੍ਹਿਆਂ ’ਚ ਨਹੀਂ ਚੱਲੇਗਾ ਇੰਟਰਨੈਂਟ, ਸਰਕਾਰ ਨੇ ਲਗਾਈ ਪਾਬੰਦੀ

(ਸੱਚ ਕਹੂੰ ਨਿੂਜ਼) ਹਿਸਾਰ। Internet ​ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਸਰਕਾਰ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ, ਡੌਂਗਲ ਅਤੇ ਬਲਕ ਐਸਐਮਐਸ 48 ਘੰਟਿਆਂ ਲਈ ਬੰਦ ਕਰ ਦਿੱਤੇ ਹਨ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੇ 13 ਫਰਵਰੀ ਨੂੰ ਦਿੱਲੀ ਤੱਕ ਮਾਰਚ ਦੇ ਮੱਦੇਨਜ਼ਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Mithun Chakraborty: ਮਿਥੁਨ ਚੱਕਰਵਰਤੀ ਹਸਪਤਾਲ ’ਚ ਭਰਤੀ

ਸਰਕਾਰ ਨੇ ਇੰਟਰਨੈੱਟ ‘ਤੇ ਪਾਬੰਦੀ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਹਾਬਾਦ, ਡੱਬਵਾਲੀ ਅਤੇ ਸਰਸਾ ‘ਚ ਲਾਈ ਹੈ। ਇਹ ਪਾਬੰਦੀ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਰਾਤ 11.59 ਵਜੇ ਤੱਕ ਲਾਗੂ ਰਹੇਗੀ। ਇਸ ਮਿਆਦ ਦੇ ਦੌਰਾਨ, ਬ੍ਰਾਡਬੈਂਡ ਅਤੇ ਲੀਜ਼ਡ ਲਾਈਨ ਇੰਟਰਨੈਟ ਦਾ ਸੰਚਾਲਨ ਜਾਰੀ ਰਹੇਗਾ। Internet ​

ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਇਸ ਰੂਟ ਦੀ ਕਰੇ ਵਰਤੋਂ (Internet ​)

ਪਟਿਆਲਾ (ਖੁਸ਼ਵੀਰ ਸਿੰਘ ਤੂਰ)।‌ ਸੰਯੁਕਤ ਕਿਸਾਨ ਮੋਰਚਾ (ਨਾਨ ਪੁਲਿਟੀਕਲ) ਪੰਜਾਬ ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਕੀਤੇ ਐਲਾਨ ਦੇ ਮੱਦੇਨਜਰ ਹਰਿਆਣਾ ਪੁਲਿਸ ਨੇ ਪਟਿਆਲਾ ਤੋਂ ਸ਼ੰਭੂ ਟੋਲ ਪਲਾਜਾ ਰਾਹੀਂ ਅੰਬਾਲਾ ਜਾਣ ਵਾਲੀ ਟ੍ਰੈਫਿਕ ਨੂੰ 10 ਫਰਵਰੀ ਦੀ ਸਵੇਰ ਤੋਂ ਬਦਲਵੇਂ ਰਸਤੇ ਤੋਂ ਆਉਣ ਲਈ ਕਿਹਾ ਹੈ।

ਅੰਬਾਲਾ ਦੇ ਐਸ.ਐਸ.ਪੀ ਵੱਲੋਂ ਲਿਖੇ ਪੱਤਰ ਅਨੁਸਾਰ ਅੰਬਾਲਾ ਪੁਲਿਸ ਵਲੋਂ ਅੰਬਾਲਾ-ਦਿੱਲੀ ਆਉਣ ਵਾਲੀ ਟ੍ਰੈਫਿਕ ਨੂੰ ਬਦਲਵੇਂ ਰੂਟ ਨੂੰ ਅਪਨਾਉਣ ਦੀ ਸਲਾਹ ਦਿੱਤੀ ਗਈ ਹੈ। (Farmer Protest)

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸ਼ੰਭੂ ਤੋਂ ਅੰਬਾਲਾ ਵਾਲੀ ਆਵਾਜਾਈ ਨੂੰ ਸ਼ੰਭੂ-ਰਾਜਪੁਰਾ-ਬਨੂੜ ਏਅਰਪੋਰਟ ਰੋਡ-ਡੇਰਾਬਸੀ-ਅੰਬਾਲਾ-ਦਿੱਲੀ ਰੂਟ ਤੋਂ ਇਲਾਵਾ ਸ਼ੰਭੂ-ਰਾਜਪੁਰਾ-ਬਨੂੜ-ਪੰਚਕੂਲਾ- ਨਾਡਾ ਸਾਹਿਬ-ਬਰਵਾਲਾ-ਸਹਿਜਾਦਪੁਰ-ਸਾਹਾ-ਸ਼ਾਹਬਾਦ-ਦਿੱਲੀ ਦਾ ਰੂਟ ਲਿਆ ਜਾ ਸਕਦਾ ਹੈ। ਤੀਜਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-ਕੁਰੂਕਸ਼ੇਤਰਾ-ਦਿੱਲੀ ਜਾਂ ਚੌਥਾ ਰੂਟ ਰਾਜਪੁਰਾ-ਪਟਿਆਲਾ-ਪਿਹੋਵਾ-152ਡੀ ਐਕਸਪ੍ਰੈਸਵੇਅ-ਰੋਹਤਕ-ਦਿੱਲੀ ਵਾਲਾ ਰਸਤਾ ਅਪਣਾਇਆ ਜਾ ਸਕਦਾ ਹੈ। (Farmer Protest)

Also Read : ਸਲੋਵੈਨੀਆ ਤੋਂ ਪੁੱਜੇ ਪ੍ਰੋਫ਼ੈਸਰ ਨੇ ਪੰਜਾਬੀ ਯੂਨੀਵਰਸਿਟੀ ’ਚ ਦਿੱਤਾ ਭਾਸ਼ਣ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ 10 ਫਰਵਰੀ ਤੋਂ ਅਗਲੀ ਸੂਚਨਾ ਤੱਕ ਪਟਿਆਲਾ-ਰਾਜਪੁਰਾ-ਸ਼ੰਭੂ ਰਸਤੇ ਅੰਬਾਲਾ-ਦਿੱਲੀ ਜਾਣ ਵਾਲੇ ਰਾਹਗੀਰਾਂ ਨੂੰ ਉਪਰੋਕਤ ਦਰਸਾਏ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਹੈ ਤਾਂ ਕਿ ਕਿਸੇ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ। (Farmer Protest)

About The Author

Related Posts