ਸ਼ੰਭੂ ਬਾਰਡਰ ਤੋਂ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Farmer Protest
ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਸਾਨ ਆਗੂ।

ਸ਼ੁਭਕਰਨ ਨੂੰ ਸ਼ਹੀਦ ਐਲਾਨੇ ਪੰਜਾਬ ਸਰਕਾਰ, ਇੱਕ ਕਰੋੜ ਦੀ ਰਾਸ਼ੀ ਤੇ ਹੋਰ ਸਹੂਲਤਾਂ ਮਿਲਣ: ਕਿਸਾਨ ਆਗੂ (Farmer Protest)

  • ਕਿਹਾ, ਦੇਸ਼ ਦੇ ਲੋਕ ਆਪਣੇ ਘਰਾਂ, ਦੁਕਾਨਾਂ, ਵਾਹਨਾਂ ਤੇ ਕਾਲੇ ਝੰਡੇ ਲਾ ਕੇ ਰੋਸ਼ ਪ੍ਰਗਟ ਕਰਨ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਦਿੱਲੀ ਕੂਚ ਨੂੰ ਲੈ ਕੇ ਸ਼ੰਭੂ ਬਾਰਡਰ ’ਤੇ ਅੱਜ ਸ਼ਾਂਤੀ ਵਾਲਾ ਮਹੌਲ ਰਿਹਾ ਅਤੇ ਖਨੌਰੀ ਬਾਰਡਰ ਤੇ ਨੌਜਵਾਨ ਕਿਸਾਨ ਸ਼ੁਭਰਕਨ ਦੀ ਹੋਈ ਮੌਤ ਕਾਰਨ ਮਹੌਲ ਗਮਗੀਨ ਰਿਹਾ। ਇੱਧਰ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਉਹ ਕਿਸਾਨ ਸ਼ੁਭਕਰਨ ਨੂੰ ਸ਼ਹੀਦ ਐਲਾਨੇ ਅਤੇ ਸ਼ਹੀਦਾਂ ਨੂੰ ਮਿਲਣ ਵਾਲੀ ਇੱਕ ਕਰੋੜ ਰੁਪਏ ਦੀ ਰਾਸ਼ੀ, ਨੌਕਰੀ ਅਤੇ ਹੋਰ ਸਹੂਲਤਾਂ ਮਿਲਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹੱਦ ਵਿੱਚ ਆ ਕੇ ਸ਼ੁਭਕਰਨ ਦੀ ਮੌਤ ਦੇ ਜਿੰਮੇਵਾਰ ਪੁਲਿਸ ਮੁਲਾਜ਼ਮਾਂ ਖਿਲਾਫ਼ ਪੰਜਾਬ ਸਰਕਾਰ ਕਤਲ ਦਾ ਮਾਮਲਾ ਦਰਜ਼ ਕਰੇ। ਉਨ੍ਹਾਂ ਅਪੀਲ ਕੀਤੀ ਕਿ ਹਰਿਆਣਾ ਪੁਲਿਸ ਵੱਲੋਂ ਢਾਹੇ ਜਬਰ ਖਿਲਾਫ ਸਮੂਹ ਦੇਸ਼ ਵਾਸੀ ਜੋ ਕਿਸਾਨਾਂ ਨੂੰ ਪਿਆਰ ਕਰਦੇ ਹਨ, ਆਪਣੇ ਘਰਾਂ ਦੁਕਾਨਾਂ ਆਦਿ ਤੇ ਕਾਲੇ ਝੰਡੇ ਲਗਾ ਕੇ ਰੋਸ਼ ਪ੍ਰਗਟ ਕਰਨ। Farmer Protest

ਸ਼ੁਭਕਰਨ ਦੇ ਗੋਲੀ ਮਾਰਨ ਵਾਲਿਆਂ ਖਿਲਾਫ ਪੰਜਾਬ ਸਰਕਾਰ ਕਰੇ ਕਤਲ ਦਾ ਪਰਚਾ ਦਰਜ

ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਆਪਣੇ ਦਿੱਲੀ ਕੂਚ ਲਈ ਕੀਤੇ ਜਾ ਰਹੇ ਪ੍ਰਦਰਸ਼ਨ ਦਾ 10ਵਾਂ ਦਿਨ ਸੀ। Farmer Protest ਬੀਤੇ ਦਿਨੀ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਪਏ ਘੜਮੱਸ ਅਤੇ ਸ਼ੁਭਰਕਨ ਦੀ ਹੋਈ ਮੌਤ ਤੋਂ ਬਾਅਦ ਦਿੱਲੀ ਕੂਚ ਲਈ ਕਿਸਾਨੀ ਸੰਘਰਸ ਦੋਂ ਦਿਨਾਂ ਲਈ ਟਾਲ ਦਿੱਤਾ ਗਿਆ ਸੀ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤਬੀਅਤ ਵਿਗੜਨ ਤੋਂ ਬਾਅਦ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਏ ਗਏ ਸਨ। ਅੱਜ ਰਜਿੰਦਰਾ ਹਸਪਤਾਲ ਵਿਖੇ ਪੁੱਜੇ ਕਿਸਾਨ ਆਗੂਆਂ ਸਰਵਨ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਫੂਲ ਆਦਿ ਆਗੂਆਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆ ਆਖਿਆ ਕਿ ਕਿਸਾਨੀ ਸੰਘਰਸ ਵਿੱਚ ਸ਼ੁਭਕਰਨ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਭਰ ਤੋਂ ਲੋਕਾਂ ਵੱਲੋਂ ਸ਼ੋਕ ਵਿਅਕਤ ਕਰਨ ਦੇ ਸੰਦੇਸ਼ ਆ ਰਹੇ ਹਨ।

ਇਹ ਵੀ ਪੜ੍ਹੋ: ‘ਧਰਨੇ ’ਤੇ ਸ਼ੁਭਕਰਨ ਫੋਨ ਨਹੀਂ ਚੁੱਕਦਾ ਸੀ ਵੀ ਘਰੇ ਨਾ ਸੱਦ ਲੈਣ’

ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸਾਨੀ ਨੂੰ ਪਿਆਰ ਕਰਨ ਵਾਲੇ ਅਤੇ ਨੌਜਵਾਨ ਕਿਸਾਨ ਦੀ ਮੌਤ ਦੇ ਵਿਰੋਧ ਵਿੱਚ ਦੇਸ਼ ਭਰ ਦੇ ਲੋਕ ਆਪਣੇ ਘਰਾਂ, ਦੁਕਾਨਾਂ ਤੇ ਕਾਲੇ ਝੰਡੇ ਲਾ ਕੇ ਸਰਕਾਰਾਂ ਵਿਰੁੱਧ ਰੋਸ ਪ੍ਰਗਟ ਕਰਨ। ਇਸ ਦੇ ਨਾਲ ਹੀ ਜਿਹੜੇ ਲੋਕਾਂ ਕੋਲ ਆਪਣੇ ਵਹੀਕਲ ਕਾਰ, ਸਕੂਟਰ, ਮੋਟਰਸਾਇਕਲ ਆਦਿ ਹਨ, ਉਹਨਾਂ ਤੇ ਵੀ ਕਾਲੇ ਝੰਡੇ ਲਾ ਕੇ ਕਿਸਾਨਾਂ ਨਾਲ ਹੋਏ ਇਸ ਬਰਬਰ ਖੂਨੀ ਕਾਰੇ ਵਿਰੁੱਧ ਆਪਣਾ ਰੋਹ ਪ੍ਰਗਟਾਉਣ ਦੇਸ਼ ਭਰ ਦੇ ਵੱਖ-ਵੱਖ ਪਿੰਡਾਂ, ਮੁਹੱਲਿਆਂ ਵਿੱਚ ਅਰਥੀ ਫੂਕ ਮੁਜਾਹਰੇ ਕੀਤੇ ਜਾਣ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਕਿਸਾਨ ਦੀ ਮੌਤ ਦੇ ਜਿੰਮੇਵਾਰ ਪੁਲਿਸ ਮੁਲਾਜ਼ਮਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰੇ, ਕਿਉਂਕਿ ਉਨ੍ਹਾਂ ਵੱਲੋਂ ਪੰਜਾਬ ਦੀ ਹੱਦ ਵਿੱਚ ਆਕੇ ਇਹ ਕਤਲ ਕੀਤਾ ਗਿਆ , ਜੋਂ ਕਿ ਨਿਯਮਾਂ ਅਤੇ ਲੋਕਤੰਤਰ ਦਾ ਘਾਣ ਹੈ।

ਪੰਜਾਬ ਸਰਕਾਰ ਹਰਿਆਣਾ ਪੁਲਿਸ ਵੱਲੋਂ ਚੁੱਕੇ ਗਏ ਕਿਸਾਨਾਂ ਦੀ ਜਲਦ ਕਰੇ ਭਾਲ

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਖਨੌਰੀ ਬਾਰਡਰ ਤੇ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਹੱਦ ਵਿੱਚ ਆ ਕੇ 25-30 ਟਰੈਕਟਰਾਂ ਨੂੰ ਭੰਨਿਆ ਗਿਆ ਅਤੇ ਇਸ ਦੇ ਨਾਲ ਹੀ ਉਹਨਾਂ ਦੇ ਪੰਜ ਕਿਸਾਨਾਂ ਨੂੰ ਹਰਿਆਣਾ ਦੀ ਪੁਲਿਸ ਵੱਲੋਂ ਚੁੱਕਿਆ ਗਿਆ ਹੈ ਅਜੇ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸੰਗਿਆਨ ਲਵੇ ਅਤੇ ਇਨ੍ਹਾਂ ਕਿਸਾਨਾਂ ਬਾਰੇ ਜਾਣਕਾਰੀ ਹਾਸਿਲ ਕਰਕੇ ਤੁਰੰਤ ਰਿਹਾਅ ਕਰਾਵੇ। ਕਿਸਾਨ ਆਗੂ ਸੁਰਜੀਤ ਫੂਲ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸਿੱਧੀ ਗੋਲੀ ਨਾਲ ਨੌਜਵਾਨ ਕਿਸਾਨ ਨੂੰ ਸ਼ਹੀਦ ਕੀਤਾ ਗਿਆ ਹੈ । Farmer Protest

ਉਨਾ ਕਿਹਾ ਕਿ ਇਹ ਗੋਲੀਆਂ ਉਸ ਸਮੇਂ ਚਲਾਈਆਂ ਜਾਂਦੀਆਂ ਹਨ ਜਦੋਂ ਦੋਹਾਂ ਧਿਰਾਂ ਕੋਲ ਹਥਿਆਰ ਹੋਣ ਅਤੇ ਬਰਾਬਰ ਦਾ ਮੁਕਾਬਲਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨ ਬਿਲਕੁਲ ਨਿਹੱਥੇ ਸਨ ਅਤੇ ਹਰਿਆਣਾ ਪੁਲਿਸ ਵੱਲੋਂ ਸਿੱਧੀ ਗੋਲੀ ਚਲਾਉਣ ਕਰਕੇ ਹੀ ਸ਼ੁਭਕਰਨ ਦੀ ਮੌਤ ਹੋ ਹੋਈ ਹੈ ਅਤੇ ਇਸ ਲਈ ਸਿੱਧੇ ਤੌਰ ਤੇ ਕੇਂਦਰ ਅਤੇ ਹਰਿਆਣਾ ਸਰਕਾਰ ਜਿੰਮਵਾਰ ਹੈ। ਉਨਾਂ ਕਥਿਤ ਦੋਸ਼ ਲਾਇਆ ਕਿ ਉਨ੍ਹਾਂ ਸਬੂਤ ਹਨ ਕਿ ਪਿਛਲੇ ਦਿਨੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੱਖ ਵੱਖ ਫੋਰਸਾਂ ਨਾਲ ਮੀਟਿੰਗ ਕਰਕੇ ਇਹ ਆਦੇਸ਼ ਦਿੱਤੇ ਗਏ ਕਿ ਕਿਸਾਨਾਂ ਨੂੰ ਅੱਗੇ ਵਧਣ ਨਾ ਦਿੱਤਾ ਜਾਵੇ, ਚਾਹੇ ਇਸ ਲਈ ਗੋਲੀਆਂ ਹੀ ਕਿਉਂ ਨਾ ਚਲਾਉਣੀਆਂ ਪੈਣ।

ਕੇਂਦਰ ਮੰਗਾਂ ਸਬੰਧੀ ਏਜੰਡਾ ਤਹਿ ਕਰਨ ਤੋਂ ਭੱਜੀ:ਸਰਵਣ ਸਿੰਘ ਪੰਧੇਰ (Farmer Protest)

ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਉਨ੍ਹਾਂ ਵੱਲੋਂ ਕੱਲ੍ਹ ਵਾਲੀ ਕੇਂਦਰ ਮੀਟਿੰਗ ਨੂੰ ਲੈ ਕੇ ਐਮਐਸਪੀ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਏਜੰਡਾ ਤਹਿ ਕਰਨ ਲਈ ਆਖਿਆ ਸੀ, ਪਰ ਕੇਂਦਰ ਸਰਕਾਰ ਏਜੰਡਾ ਦੇਣ ਤੋਂ ਭੱਜ ਗਈ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਮੀਟਿੰਗ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੇ ਸੁਆਲ ਚੁੱਕੇ ਜਾ ਰਹੇ ਹਨ। ਪੰਧੇਰ ਨੇ ਆਖਿਆ ਕਿ ਜਦੋਂ ਸ਼ੁਭਕਰਨ ਦੀ ਮੌਤ ਹੋ ਗਈ ਤਾ ਫਿਰ ਮੀਟਿੰਗ ਕਿਸ ਤਰ੍ਹਾਂ ਹੋ ਸਕਦੀ ਸੀ ਅਤੇ ਅਸੀਂ ਮੀਟਿੰਗ ਰੱਦ ਕਰ ਦਿੱਤੀ। Farmer Protest