ਸਰਕਾਰ ਤੇ ਕਿਸਾਨਾਂ ਵਿਚਕਾਰ ਬਣੀ ਸਹਿਮਤੀ
ਐਮਐਸਪੀ ’ਤੇ ਵੀ ਸਰਕਾਰ ਨੇ ਦਿੱਤਾ ਭਰੋਸਾ
ਕਰੂਕਸ਼ੇਤਰ (ਸੱਚ ਕਹੂੰ ਨਿਊਜ਼)। ਸੂਰਜਮੁਖੀ ‘ਤੇ MSP ਨੂੰ ਲੈ ਕੇ ਕਿਸਾਨਾਂ ਵੱਲੋਂ ਕਰੂਕਸ਼ੇਤਰ ’ਚ ਦਿੱਤਾ ਜਾ ਰਿਹਾ ਕਿਸਾਨਾਂ ਦਾ ਧਰਨਾ ਖਤਮ ਹੋ ਗਿਆ ਹੈ। ਸਰਕਾਰ ਤੇ ਕਿਸਾਨਾਂ ਵਿਚਕਾਰ ਸਹਿਮਤੀ ਬਣ ਗਈ ਹੈ। ਸਰਕਾਰ ਨੇ ਕਿਸਾਨਾਂ ਅੱਗੇ ਝੁਕਦਿਆਂ ਉਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਜਿੰਨੇ ਵੀ ਕਿਸਾਨ ਗ੍ਰਿਫਤਾਰ ਕੀਤੇ ਗਏ ਹਨ ਉਨਾਂ ਨੂੰ ਵੀ ਰਿਹਾਅ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਮੋਰਚਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। Farmers Protest
ਕੀ ਹੈ ਮਾਮਲਾ (Farmers Protest)
ਹਰਿਆਣਾ ਸਰਕਾਰ ਨੇ ਭਾਵੰਤਰ ਯੋਜਨਾ ਤਹਿਤ ਸੂਰਜਮੁਖੀ ਖਰੀਦਣ ਦਾ ਐਲਾਨ ਕੀਤਾ ਸੀ। ਜਿਸ ਵਿੱਚ ਸਰਕਾਰ ਮਾਰਕੀਟ ਰੇਟ ‘ਤੇ ਖਰੀਦ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰੇਗੀ। ਪਰ, ਕਿਸਾਨ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਸਰਕਾਰ ਨਾਲ ਗੱਲਬਾਤ ਵੀ ਕੀਤੀ ਗਈ ਸੀ ਪਰ ਅਸਫਲ ਰਹੀ। ਇਸ ਤੋਂ ਬਾਅਦ 6 ਜੂਨ ਨੂੰ ਕਿਸਾਨਾਂ ਨੇ ਜੰਮੂ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ।