Chandigarh News: ਕਿਸਾਨਾਂ ਨੂੰ ਮਾਰਚ ਦੀ ਮਿਲੀ ਇਜਾਜ਼ਤ, ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ’ਚ ਮਾਰਚ ਸ਼ੁਰੂ

Chandigarh News

ਸੈਕਟਰ 34 ਤੋਂ ਕਿਸਾਨਾਂ ਦਾ ਮਾਰਚ ਸ਼ੁਰੂ | Chandigarh News

  • 1000 ਪ੍ਰਦਰਸ਼ਨਕਾਰੀਆਂ ਨੂੰ ਇਜ਼ਾਜਤ ਦੀ ਪ੍ਰਮਿਸ਼ਨ
  • ਸੈਕਟਰ 34 ਤੋਂ ਮਟਕਾ ਚੌਂਕ ਤੱਕ ਕਿਸਾਨਾਂ ਵਿਰੋਧ ਮਾਰਚ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। Chandigarh News: ਕਿਸਾਨਾਂ ਨੂੰ ਮਾਰਚ ਕੱਢਣ ਦੀ ਇਜ਼ਾਜਤ ਮਿਲਣ ਤੋਂ ਬਾਅਦ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ’ਚ ਮਾਰਚ ਕੱਢ ਰਹੇ ਹਨ। ਇਹ ਕਿਸਾਨ ਮਾਰਚ ਸੈਕਟਰ 34 ਤੋਂ ਸ਼ੁਰੂ ਹੋ ਗਿਆ ਹੈ ਜੋ ਮਟਕਾ ਚੌਂਕ ਤੱਕ ਚੱਲੇਗਾ।

ਇਸ ਤੋਂ ਪਹਿਲਾਂ ਕਿਸਾਨਾਂ ਨੂੰ ਮਾਰਚ ਕੱਢਣ ਤੋਂ ਰੋਕਿਆ ਗਿਆ ਸੀ ਪਰ ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ। ਇਸ ਵਿੱਚ ਸਿਰਫ਼ ਇੱਕ ਹਜ਼ਾਰ ਲੋਕ ਹੀ ਹਿੱਸਾ ਲੈ ਸਕਣਗੇ। ਪ੍ਰਦਰਸ਼ਨ 3:30 ਵਜੇ ਸ਼ੁਰੂ ਹੋਵੇਗਾ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੈਦਲ ਮਾਰਚ ਦੀ ਇਜਾਜ਼ਤ ਮਿਲ ਗਈ ਹੈ। ਜਿੱਥੇ ਉਹ ਸਰਕਾਰੀ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਸੌਂਪਣਗੇ। ਇਸ ਦੌਰਾਨ ਪ੍ਰਸ਼ਾਸਨ ਨੇ ਤੁਰੰਤ ਪ੍ਰਬੰਧ ਕਰ ਲਏ ਹਨ। 700 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਨਾਲ ਹੀ ਅਰਧ ਸੈਨਿਕ ਬਲ ਵੀ ਤਾਇਨਾਤ ਕੀਤਾ ਗਿਆ ਹੈ। Chandigarh News

ਇਹ ਵੀ ਪੜ੍ਹੋ: Punjab Vidhan Sabha: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਸ਼ੁਰੂ

ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨ ਸੰਘਰਸ਼ ਕਰ ਰਹੇ ਹਨ। ਹਾਲਾਂਕਿ ਇਹ ਸੰਘਰਸ਼ ਦੋ ਵੱਖ-ਵੱਖ ਮੰਚਾਂ ਤੋਂ ਚੱਲ ਰਿਹਾ ਹੈ। ਜਿੱਥੇ ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ। ਜਦੋਂਕਿ ਦੂਜੇ ਮੈਦਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ 5 ਸਤੰਬਰ ਤੱਕ ਪੱਕਾ ਮੋਰਚਾ ਲਾਇਆ ਹੈ