ਕਿਸਾਨਾਂ ਨੇ ਕੀਤਾ ਖੇਡ ਮੰਤਰੀ ਦੀ ਕੋਠੀ ਦਾ ਘਿਰਾਓ

Farmers, Ground, Sports, Minister

ਪੁਲਿਸ ਦੇ ਬੈਰੀਕੇਟ ਤੋੜਦਿਆਂ ਕਿਸਾਨਾਂ ਵੱਲੋਂ ਕੀਤਾ ਗਿਆ ਘਿਰਾਓ

ਫਿਰੋਜ਼ਪੁਰ (ਸਤਪਾਲ ਥਿੰਦ) | ਕਿਸਾਨ ਵਿਰੋਧੀ ਕੈਪਟਨ ਤੇ ਮੋਦੀ ਸਰਕਾਰ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ‘ਚ ਚੱਲ ਰਹੇ ਜੇਲ੍ਹ ਭਰੋ ਮੋਰਚੇ ਦੇ ਦੂਜੇ ਦਿਨ ਕਿਸਾਨਾਂ ਵੱਲੋਂ ਪੁਲਿਸ ਬੈਰੀਕੇਟ ਤੋੜਦਿਆਂ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀਦਾ ਘਿਰਾਓ ਕੀਤਾ ਗਿਆ ਤੇ 51 ਮੈਂਬਰੀ ਜੱਥਾ ਗ੍ਰਿਫ਼ਤਾਰੀਆਂ ਲਈ ਪੇਸ਼ ਹੋਇਆ ਬੀਤੇ ਦਿਨ ਡੀਸੀ ਦਫਤਰ ਫਿਰੋਜ਼ਪੁਰ ਵਿਖੇ ਗ੍ਰਿਫਤਾਰੀ ਲਈ ਪੇਸ਼ ਕੀਤੇ ਗਏ 51 ਕਿਸਾਨਾਂ ਦੇ ਜੱਥੇ ਨੂੰ ਵਾਪਸ ਭੇਜਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ ਆਦਿ ਆਗੂਆਂ ਨੇ ਐਲਾਨ ਕਰਦੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ 31 ਮਾਰਚ ਨੂੰ ਪੰਜਾਬ ਭਰ ‘ਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਕਿਸਾਨ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਪੂਰੀ ਤਰ੍ਹਾਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀ ‘ਤੇ ਚੱਲ ਰਹੀ ਹੈ ਅਤੇ ਕੇਂਦਰ ਸਰਕਾਰ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕੰਟਰੋਲ ਮੁਕਤ ਬਜ਼ਾਰ ਸਮਝਾਉਣਾ ਜੂਨ ਮਹੀਨੇ ਵਿੱਚ ਲਾਗੂ ਕਰਕੇ 16 ਦੇਸ਼ਾਂ ਨੂੰ ਆਪਣੀਆਂ ਖੇਤੀ ਵਸਤੂਆਂ ਮੰਡੀ ‘ਚ ਵੇਚਣ ਦੀ ਖੁੱਲ੍ਹ ਦੇਣ ਦੇ ਮਨਸੂਬੇ ਬਣਾ ਰਹੀ ਹੈ ਇਸ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ ਤੇ ਕਣਕ ਝੋਨੇ ਦੀ ਘੱਟੋ-ਘੱਟ ਸਮਰਥਨ ਮੁੱਲ ਉੱਤੇ ਕੀਤੀ ਜਾ ਰਹੀ ਖ਼ਰੀਦ ਵੀ ਬੰਦ ਹੋ ਜਾਵੇਗੀ ਤੇ ਛੋਟੇ ਕਿਸਾਨਾਂ ਨੂੰ ਖੇਤੀ ਵਿੱਚੋਂ ਬਾਹਰ ਕਰਕੇ ਕਾਰਪੋਰੇਟ ਖੇਤੀ ਮਾਡਲ ਲਾਗੂ ਕਰ ਦਿੱਤਾ ਜਾਵੇਗਾ ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀਆਂ ਮੰਗਾਂ ਲਾਗੂ ਨਹੀਂ ਕੀਤੀਆ ਜਾਂਦੀਆਂ ਕਿਸਾਨਾਂ ਦਾ ਸੰਘਰਸ਼ ਤੇਜ਼ ਹੁੰਦਾ ਜਾਵੇਗਾ ਇਸ ਮੌਕੇ ਵੱਡੀ ਗਿਣਤੀ ‘ਚ ਕਿਸਾਨ, ਮਜ਼ਦੂਰ, ਬੀਬੀਆਂ ਹਾਜ਼ਰ ਸਨ

ਕਿੱਥੇ-ਕਿੱਥੇ ਕੀਤਾ ਜਾਵੇਗਾ ਰੇਲਾਂ ਦਾ ਚੱਕਾ ਜਾਮ

ਕਿਸਾਨ ਆਗੂਆਂ ਨੇ ਦੱਸਿਆ ਕਿ ਮੰਗਾਂ ਦੀ ਪੂਰਤੀ ਨਾ ਹੋਣ ‘ਤੇ ਸੰਘਰਸ਼ ਨੂੰ ਤੇਜ਼ ਕਰਦਿਆਂ 31 ਮਾਰਚ ਨੂੰ ਰੇਲਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ ਆਗੂਆਂ ਨੇ ਦੱਸਿਆ 31 ਮਾਰਚ ਨੂੰ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ‘ਚ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ, ਜਿਸਦੀ ਜ਼ਿੰਮੇਵਾਰ ਪੰਜਾਬ ਤੇ ਕੇਂਦਰੀ ਸਰਕਾਰ ਹੋਵੇਗੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here