ਸਮਾਰਟ ਮੀਟਰ ਲਾਉਣ ਆਏ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਕਿਸਾਨਾਂ ਬਣਾਇਆ ਬੰਧਕ
(ਤਰੁਣ ਕੁਮਾਰ ਸ਼ਰਮਾ) ਨਾਭਾ। ਹਲਕਾ ਨਾਭਾ ਦੇ ਪਿੰਡ ਸਮਸਪੁਰ ਵਿੱਚ ਸਮਾਰਟ ਮੀਟਰ (Smart Meters) ਲਗਾਉਂਣ ਗਏ ਬਿਜਲੀ ਬੋਰਡ ਕਰਮਚਾਰੀ ਨੂੰ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਰਕਰਾਂ ਅਤੇ ਪਿੰਡ ਵਾਸੀਆਂ ਵੱਲੋ ਬੰਧਕ ਬਣਾ ਲਿਆ ਗਿਆ। ਬਿਜਲੀ ਬੋਰਡ ਅਧਿਕਾਰੀ ਪਿੰਡ ਦੀ ਪਾਣੀ ਦੀ ਟੈਂਕੀ ਉੱਤੇ ਸਮਾਰਟ ਮੀਟਰ ਲਗਾਉਣ ਆਏ ਸਨ ਜਿਨ੍ਹਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਆਖਰਕਾਰ ਹਾਲਾਤਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਿਜਲੀ ਬੋਰਡ ਦੇ ਐਸਡੀਓ ਵੱਲੋਂ ਕਿਸਾਨ ਆਗੂਆਂ ਨੂੰ ਵਿਸਵਾਸ ਦਿਵਾਇਆ ਗਿਆ ਕਿ ਇਹ ਮੀਟਰ ਨਹੀਂ ਲਗਾਏ ਜਾਣਗੇ। ਜਿਸ ਬਾਅਦ ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਨੇ ਬਿਜਲੀ ਬੋਰਡ ਕਰਮਚਾਰੀਆਂ ਨੂੰ ਜਾਣ ਦਿੱਤਾ ਗਿਆ।
ਇਸ ਮੌਕੇ ਇਕੱਤਰ ਕਿਸਾਨਾਂ ਨੇ ਕਿਹਾ ਕਿ ਇਹ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕੋਝੀਆ ਚਾਲਾਂ ਹਨ। ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਭਾਦਸੋਂ ਦੇ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਭੱੜੀ ਨੇ ਕਿਹਾ ਕਿ ਅਸੀਂ ਪਿੰਡ ਵਿੱਚ ਮੀਟਿੰਗ ਕਰਕੇ ਇਹ ਮਤਾਂ ਵੀ ਪਾਵਾਂਗੇ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਲਿੱਖ ਕੇ ਵੀ ਦੇਵਾਂਗੇ ਕਿ ਸਾਡੇ ਪਿੰਡ ਵਿੱਚ ਸਮਾਰਟ ਮੀਟਰ ਨਾ ਲਗਾਏ ਜਾਣ। ਜੇਕਰ ਫਿਰ ਵੀ ਬਿਜਲੀ ਵਿਭਾਗ ਵੱਲੋਂ ਸਾਡੇ ਪਿੰਡਾਂ ਵਿੱਚ ਸਮਾਰਟ ਮੀਟਰ ਲਗਾਏ ਜਾਂਦੇ ਹਨ ਤਾਂ ਅਸੀਂ ਇਸ ਦਾ ਡੱਟ ਕੇ ਵਿਰੋਧ ਕਰਾਂਗੇ ਅਤੇ ਬਲਾਕ ਦੇ ਕਿਸੇ ਵੀ ਪਿੰਡ ਵਿੱਚ ਸਮਾਰਟ ਮੀਟਰ ਨਹੀਂ ਲੱਗਣ ਦੇਵਾਂਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ