ਮੁਆਵਜੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ | Farmers in Punjab
ਜਲੰਧਰ, ਸੱਚ ਕਹੂੰ ਨਿਊਜ਼ । ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕਵਾਇਰ ਕੀਤੀ ਗਈਆਂ ਜਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਕਾਫੀ ਦਿਨਾਂ ਤੋਂ ਧਰਨਾ ਦੇ ਰਹੇ ਕਿਸਾਨਾਂ ’ਤੇ ਲਾਠੀਚਾਰਜ ਤੋਂ ਬਾਅਦ ਇੱਕ ਵਾਰ ਫੇਰ ਤੋਂ ਪੰਜਾਬ ਦਾ ਮਾਹੌਲ ਸਰਗਰਮ ਹੋਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ (Farmers in Punjab) ਨੇ ਲਾਠੀਚਾਰਜ ਦੇ ਵਿਰੋਧ ’ਚ ਅੱਜ ਦੁਪਹਿਰ ਨੂੰ 1 ਵਜੇ ਪੂਰੇ ਪੰਜਾਬ ’ਚ ਰੇਲਵੇ ਟ੍ਰੈਕ ਜਾਮ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਤਹਿਤ ਕਿਸਾਨ ਅਤੇ ਖੇਤੀ ਮਜ਼ਦੂਰ ਇੱਕਠੇ ਹੋ ਕੇ ਜਲੰਧਰ, ਲੁਧਿਆਣਾ, ਫਿਰੋਜ਼ਪਰ, ਬਠਿੰਡਾ, ਅੰਮਿ੍ਰਤਸਰ, ਪਟਿਆਲਾ, ਰੋਪੜ ਆਦਿ ’ਚ ਰੇਲਵੇ ਟ੍ਰੈਕ ’ਤੇ ਬੈਠਕੇ ਆਪਣਾ ਰੋਸ਼ ਜਾਹਿਰ ਕਰਨਗੇ। ਕਿਸਾਨਾ ਨੇਤਾਵਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸ਼ਾਂਤੀਪੂਰਨ ਤਰੀਕੇ ਨਾਲ ਆਪਣੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ ਕਰਵਾਇਆ ਹੈ।
ਕੇਂਦਰ ਦੇ ਹੱਥਾਂ ’ਚ ਖੇਡ ਰਹੀ ਭਗਵੰਤ ਮਾਨ ਸਰਕਾਰ | Farmers in Punjab
ਕਿਸਾਨ ਨੇਤਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਕਠਪੁਤਲੀ ਬਣੀ ਹੋਈ ਹੈ। ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਭਗਵੰਤ ਮਾਨ ਸਰਕਾਰ ਕਿਸਾਨ ਮਜ਼ਦੂਰ ਵਿਰੋਧੀ ਕੰਮ ਕਰ ਰਹੀ ਹੈ। ਭਾਰਤ ਮਾਲਾ ਪ੍ਰਾਜੈਕਟ ਤਹਿਤ ਜਿਹੜਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਉਹ ਬਹੁਤ ਘੱਟ ਹੈ। ਇਸ ਮੁਆਵਜੇ ਨੂੰ ਵਧਾਉਣ ਲਈ ਕਿਸਾਨ ਸੰਘਰਸ਼ ਕਰ ਰਹੇ ਹਨ। ਕਿਸਾਨ ਨੇਤਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਉਨ੍ਹਾਂ ਦਾ ਅਧਿਕਾਰ ਹੈ। ਪਰ ਪੰਜਾਬ ਸਰਕਾਰ ਆਪਣੇ ਹੱਕਾਂ ਲਈ ਲੜਨ ਵਾਲਿਆਂ ’ਤੇ ਵੀ ਡਾਂਗਾਂ ਵਰ੍ਹਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹਰ ਜਗ੍ਹਾ ਰੇਲਵੇ ਟ੍ਰੈਕ ਅੱਜ 1 ਵਜੇ ਰੋਕੇ ਜਾਣਗੇ।