Punjab farmers protest: ਉਗਰਾਹਾਂ ਜਥੇਬੰਦੀ ਵੱਲੋਂ ਪਹਿਲਾਂ ਤੋਂ ਹੀ 51 ਜਗਾ ਤੇ ਚੱਲ ਰਹੇ ਨੇ ਪੱਕੇ ਮੋਰਚੇ
- ਝੋਨੇ ਦੀ ਖਰੀਦ, ਡੀਏਪੀ ਅਤੇ ਪਰਾਲੀ ਦਾ ਹੱਲ ਨਾਂ ਕਰਕੇ ਕਿਸਾਨਾਂ ਨੂੰ ਖੱਜਲ ਕੀਤਾ ਜਾ ਰਿਹਾ : ਆਗੂ | Punjab farmers protest
Punjab farmers protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਵੱਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ 32 ਜਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮਾਂ ਦੇ ਤਾਲ ਮੇਲ ਪ੍ਰੋਗਰਾਮ ਦਿੱਤਾ। ਅੱਜ ਦਾ ਇਹ ਧਰਨਾ ਸਥਾਨਕ ਸ਼ਹਿਰ ਦੇ ਸਮਾਰਟ ਮੋਲ ਅੱਗੇ ਲਾਇਆ। ਜਿਕਰ ਯੋਗ ਹੈ ਕਿ ਉਗਰਾਹਾਂ ਜਥੇਬੰਦੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਲਾਇਆ ਧਰਨਾ ਜਿਉਂ ਦਾ ਤਿਉਂ ਜਾਰੀ ਹੈ।
Read Also : Khanna News Today: ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ’ਚ ਕੈਪਟਨ ਨੇ ਸੁਣੀਆਂ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਿਲਾ…
ਸ ਮੌਕੇ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੇ ਆਖਿਆ ਕਿ ਇਹ ਮੋਲ ਉਹਨਾਂ ਕਾਰਪੋਰੇਟ ਗਿਰਝਾਂ ਦੇ ਹਨ। ਜਿਨ੍ਹਾਂ ਨੇ ਖੇਤੀ ਸੈਕਟਰ ਉੱਤੇ ਅੱਖ ਰੱਖੀ ਹੋਈ ਹੈ, ਖੇਤੀ ਸੈਕਟਰ ਦੇ ਨਾਲ ਨਾਲ ਇਹਨਾਂ ਮਾਲਾਂ ਨੇ ਸ਼ਹਿਰਾਂ ਦੀ ਛੋਟੀ ਦੁਕਾਨਦਾਰੀ ਨੂੰ ਵੀ ਨਿਗਲ ਲੈਣਾ ਹੈ। ਝੋਨੇ ਦੀ ਖਰੀਦ ਅਤੇ ਡੀਏਪੀ ਖਾਦ ਅਤੇ ਪਰਾਲੀ ਤੇ ਪਾਏਂ ਜਾ ਰਹੇ ਪਰਚਿਆਂ ਤੋਂ ਕਿਸਾਨ ਬਹੁਤ ਹੀ ਪ੍ਰੇਸ਼ਾਨ ਹਨ। Sunam News
ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਜਾਣ ਬੁੱਝ ਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਹਿਲਾਂ ਤੋਂ ਹੀ 51 ਜਗਾਵਾਂ ਤੇ ਪੱਕੇ ਮੋਰਚੇ ਲੱਗੇਂ ਹੋਏ ਹਨ। ਜਿਨ੍ਹਾਂ ਵਿੱਚ ਟੋਲ ਪਲਾਜੇ ਅਤੇ ਆਪ ਤੇ ਭਾਜਪਾ ਦੇ ਮੰਤਰੀਆਂ ਦੇ ਘਰਾਂ ਅੱਗੇ ਚੱਲ ਰਹੇ ਹਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ। Punjab farmers protest
ਇਸ ਧਰਨੇ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਵਿਸ਼ੇਸ਼ ਤੌਰ ਤੇ ਸੰਬੋਧਨ ਕੀਤਾ। ਇਸ ਮੌਕੇ ਬਲਾਕ ਆਗੂ ਰਾਮਸ਼ਰਨ ਸਿੰਘ ਉਗਰਾਹਾਂ, ਮਨੀ ਸਿੰਘ ਭੈਣੀ, ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਰਣਦੀਪ ਕੌਰ ਰਟੋਲਾਂ, ਬਲਜੀਤ ਕੌਰ ਖਡਿਆਲ, ਸੁਖਵਿੰਦਰ ਕੌਰ ਚੱਠਾ ਆਦਿ ਹਾਜ਼ਰ ਸਨ।