ਕਿਸਾਨ ਮਜ਼ਦੂਰ ਸੰਗਠਨਾਂ ਨੇ ਪੁਤਲੇ ਫੂਕ ਕੇ ਮਨਾਇਆ ਕਿਸਾਨੀ ਦੁਸਹਿਰਾ

Farmers

15 ਨਵੰਬਰ ਤੋਂ ਬਾਅਦ ਟੋਲ ਪਲਾਜ਼ੇ ਹੋਣਗੇ ਫ੍ਰੀ | Farmers

ਅੰਮ੍ਰਿਤਸਰ (ਰਾਜਨ ਮਾਨ)। ਕੇਂਦਰ ਸਰਕਾਰ ਦੀਆਂ ਲਗਾਤਾਰ ਕਾਰਪੋਰੇਟ ਘਰਾਣਿਆਂ ਪੱਖੀ ਅਤੇ ਕਿਸਾਨ ਮਜਦੂਰ ਵਿਰੋਧੀ ਨੀਤੀਆਂ ਕਾਰਨ ਬੁਰੇ ਦੌਰ ਤੋਂ ਲੰਘ ਰਹੇ ਕਿਸਾਨਾਂ ਮਜ਼ਦੂਰਾਂ ਨੇ 18 ਸੰਗਠਨਾਂ ਦੀ ਅਗਵਾਈ ਵਿੱਚ ਭਾਰਤ ਦੇ 6 ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ, ਰਾਜਸਥਾਨ, ਕਰਨਾਟਕ ਅਤੇ ਮੱਧ ਪ੍ਰਦੇਸ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਦਿਓ ਕੱਦ ਪੁਤਲੇ ਫੂਕ ਕੇ ਕਿਸਾਨੀ ਦੁਸਹਿਰਾ ਮਨਾਇਆ। ਇਹ ਜਾਣਕਾਰੀ 18 ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਮੈਬਰ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਨਾਲ ਗੱਲ ਕਰਦਿਆਂ ਸਾਂਝੀ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ 15 ਅਤੇ ਹਰਿਆਣਾ ਵਿਚ 5 ਜਿਲ੍ਹਿਆਂ ਸਮੇਤ ਦੂਜੇ ਰਾਜਾਂ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸੈਕੜਿਆਂ ਦੀ ਗਿਣਤੀ ਵਿੱਚ ਇਹ ਰੋਸ ਮੁਜ਼ਾਹਰੇ ਕੀਤੇ ਗਏ ਹਨ ।

Farmers

ਉਨ੍ਹਾਂ ਕਿਹਾ ਕਿ ਅੱਜ ਦੇ ਮੁਜਾਹਰਿਆਂ ਦੀ ਮੰਗ ਹੈ ਕਿ ਪੂਰੇ ਦੇਸ਼ ਲਈ ਸਾਰੀਆਂ ਫਸਲਾਂ ਦੀ ਖਰੀਦ ਤੇ ਐਮ. ਐਸ. ਪੀ. ਗਰੰਟੀ ਕਨੂੰਨ ਬਣਾ ਕੇ ਸਾਰੀਆਂ ਫਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ 2+50% ਦੇ ਫਾਰਮੂਲੇ ਨਾਲ ਦਿੱਤਾ ਜਾਵੇ, ਮਨਰੇਗਾ ਤਹਿਤ ਦੇਸ ਭਰ ਦੇ ਮਜਦੂਰਾਂ ਨੂੰ ਹਰ ਸਾਲ 200 ਦਿਨ ਰੁਜਗਾਰ ਦਿਤਾ ਜਾਵੇ, ਕਿਸਾਨਾ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਦਿੱਲੀ ਮੋਰਚੇ ਦੌਰਾਨ ਪਾਏ ਸਭ ਪੁਲਿਸ ਕੇਸ ਰੱਦ ਕੀਤੇ ਜਾਣ, ਲਾਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ। (Farmers)

ਚਾਕੂ ਨਾਲ ਦੁਕਾਨਦਾਰ ਨੂੰ ਕੀਤਾ ਜ਼ਖ਼ਮੀ, ਪਿਸਤੌਲ ਦੀ ਨੋਕ ਤੇ ਲੁਟੇਰੇ ਪੈਸੇ ਲੁੱਟ ਹੋਏ ਫ਼ਰਾਰ

ਅਜੈ ਮਿਸ਼ਰਾ ਟੈਨੀ ਉਪਰ ਬਣਦੀ ਕਾਰਵਾਈ ਕੀਤੀ ਜਾਵੇ, ਕਿਸਾਨ ਅੰਦੋਲਨਾ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜਾ ਅਤੇ ਹਰੇਕ ਪਰਿਵਾਰ ਵਿੱਚ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ, ਭਾਰਤਮਾਲਾ ਯੋਜਨਾ ਵਿੱਚ ਕਿਸਾਨਾਂ ਨੂੰ ਜਮੀਨਾਂ ਦਾ ਰੇਟ ਮਾਰਕੀਟ ਰੇਟ ਨਾਲੋ ਛੇ ਗੁਣਾਂ ਦਿਤਾ ਜਾਵੇ, ਹਰ ਕਿਸਮ ਦੇ ਅਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿਚ ਹੈਰੋਇਨ ਸਮੈਕ ਵਰਗੇ ਨਸ਼ਿਆਂ ਤੇ ਸ਼ਖਤੀ ਨਾਲ ਰੋਕ ਲਗਾਈ ਜਾਵੇ, ਕੇਂਦਰ ਸਰਕਾਰ ਵੱਲੋਂ ਉੱਤਰ ਭਾਰਤ ਦੇ ਹੜ੍ਹ ਪੀੜ੍ਹਤ ਰਾਜਾਂ ਲਈ 50 ਹਜਾਰ ਕਰੋੜ ਰੁਪਏ ਦਾ ਵਿਸੇਸ ਪੈਕੇਜ ਜਾਰੀ ਹੋਵੇ।

ਹੜ੍ਹ ਦੇ ਗੈਰਕੁਦਰਤੀ ਕਾਰਨਾਂ ਦੀ ਪੜਤਾਲ ਲਈ ਉੱਚ ਪੱਧਰੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਘੱਗਰ ਪਲਾਨ ਮੁਤਾਬਿਕ ਹਰਿਆਣਾ ਤੇ ਪੰਜਾਬ ਦੇ ਦਰਿਆਵਾਂ ਕਾਰਨ ਹਰ ਸਾਲ ਹੋਣ ਵਾਲੇ ਨੁਕਸਾਨ ਦਾ ਪੱਕਾ ਹੱਲ ਕੀਤਾ ਜਾਵੇ ਓਹਨਾ ਕਿਹਾ ਕਿ ਅਗਰ ਸਰਕਾਰ ਵੱਲੋਂ ਇਹਨਾਂ ਮੰਗਾਂ ਤੇ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਦੇਸ ਭਰ ਦੇ ਕਿਸਾਨ ਮਜਦੂਰ ਸੰਗਠਨ ਇੱਕਠੇ ਹੋ ਕੇ ਕੇਂਦਰ ਸਰਕਾਰ ਵਿਰੁੱਧ ਲੰਬਾ ਤੇ ਨਿਰਣਾਇਕ ਸੰਘਰਸ ਦੇ ਰਾਹ ਤੁਰਨ ਲਈ ਤਿਆਰੀ ਕਰ ਰਹੇ ਹਨ।

ਨਵੰਬਰ ਦੇ ਪਿੱਛਲੇ ਪੰਦਰਵਾੜੇ ਵਿੱਚ ਵੱਖ ਵੱਖ ਰਾਜਾਂ ਅੰਦਰ ਸੜਕਾਂ ਤੇ ਲੱਗੇ ਕਾਰਪੋਰੇਟ ਦੇ ਟੋਲ ਪਲਾਜੇ ਆਮ ਲੋਕਾਂ ਲਈ ਫ੍ਰੀ ਕਰਕੇ ਤਿੱਖਾ ਸੰਘਰਸ ਵੱਢਿਆ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ 24 ਅਕਤੂਬਰ ਨੂੰ ਦੇਸ਼ ਪੱਧਰ ਤੇ ਪਿੰਡ ਪੱਧਰੀ ਪੁਤਲੇ ਫੂਕੇ ਜਾਣਗੇ । ਇਸ ਮੌਕੇ ਗਿਣਤੀ ਸੈਂਕੜੇ ਥਾਵਾਂ ਤੇ ਹਜ਼ਾਰਾਂ ਦੀ ਵਿੱਚ ਕਿਸਾਨ ਮਜਦੂਰ ਤੇ ਔਰਤਾਂ ਹਾਜ਼ਰ ਸਨ। (Farmers)

LEAVE A REPLY

Please enter your comment!
Please enter your name here