Farmers Protest: ਨਵਦੀਪ ਜਲਬੇੜ੍ਹਾ ਦੀ ਗ੍ਰਿਫਤਾਰੀ ਵਿਰੁੱਧ ਕਿਸਾਨਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

Farmers Protest
ਪਟਿਆਲਾ: ਮੋਦੀ ਸਰਕਾਰ ਦਾ ਪੁੱਤਲਾ ਫੂਕਦੇ ਹੋਏ ਕਿਸਾਨ।

ਜੇਕਰ ਸਰਕਾਰ ਨੇ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾ ਨਾ ਕੀਤਾ ਰੇਲਵੇ ਲਾਈਨ ਕੀਤਾ ਜਾਵੇਗਾ ਜਾਮ: ਆਗੂ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਖੰਡਾ ਚੌਂਕ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ, ਭਾਰਤੀ ਕਿਸਾਨ ਯੂਨੀਅਨ ਭਟੇੜ੍ਹੀ ਅਤੇ ਭਾਰਤੀ ਕਿਸਾਨ ਯੂਨੀਅਨ ਸਿਧੂੱਪੁਰ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਕਿਸਾਨਾਂ ਨੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜ੍ਹਾ ਅਤੇ ਗੁਰਕੀਰਤ ਸਿੰਘ ਦੀ ਗ੍ਰਿਫਤਾਰੀ ਵਿਰੁੱਧ ਮਾਰਚ ਕੀਤਾ ਅਤੇ ਰੈਲੀ ਕਰਨ ਉਪਰੰਤ ਮੋਦੀ ਸਰਕਾਰ ਦਾ ਪੁਤਲਾ ਫੂਕਿਆ। Farmers Protest

ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਅਗੂਆ ਨੇ ਕਿਹਾ ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ ਕੇ ਐੱਮ (ਗੈਰ ਰਾਜਨੀਤਿਕ) ਦੀ ਅਗਵਾਈ ਵਿੱਚ 13 ਫ਼ਰਵਰੀ ਤੋਂ ਹਰਿਆਣੇ ਦੇ ਬਾਰਡਰਾਂ ’ਤੇ ਕਿਸਾਨੀ ਮੰਗਾਂ ਨੂੰ ਮੰਨਵਾਉਣ ਲਈ ਮੋਰਚਾ ਚੱਲ ਰਿਹਾ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਅੰਨ੍ਹਾ ਤਸੱਦਦ ਕੀਤਾ ਜਿਸ ਦੇ ਸਿੱਟੇ ਵਜੋਂ ਨੌਜਵਾਨ ਸੁਭਕਰਨ ਸਿੰਘ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਸ਼ਹਾਦਤ ਹੋ ਗਈ, ਕਈਆਂ ਦੀਆਂ ਅੱਖਾ ਚਲੀਆਂ ਗਈਆਂ , ਲੱਤਾਂ ਟੁੱਟ ਗਈਆਂ ਤੇ ਫੱਟੜ ਹੋਏ ਅਤੇ ਧੂੰਆਂ ਚੜ੍ਹਨ ਨਾਲ ਹੁਣ ਤੱਕ 14 ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ। Farmers Protest

ਇਹ ਵੀ ਪੜ੍ਹੋ: Fire: ਡੇਰਾ ਬੱਸੀ ਦੀ ਕੈਮੀਕਲ ਫੈਕਟਰੀ ’ਚ ਲੱਗੀ ਭਿਆਨਕ ਅੱਗ

ਬੁਖਲਾਈ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਅਰਧ ਸੈਨਿਕ ਦਲਾਂ ਨੇ ਨਿਹੱਥੇ ਕਿਸਾਨਾਂ ’ਤੇ ਹਮਲਾ ਕਰਕੇ ਕਿਸਾਨਾਂ ਦੇ ਟਰੈਕਟਰਾਂ ਤੇ ਗੱਡੀਆਂ ਦੀ ਭੰਨਤੋੜ ਕੀਤੀ ਗਈ। ਉਨ੍ਹਾਂ ਕਿਹਾ ਕਿ ਨਵਦੀਪ ਸਿੰਘ ਜਲਬੇੜ੍ਹਾ ਬਾਰਡਰਾਂ ਤੇ ਮੋਰਚੇ ਵਿੱਚ ਮੁੱਖ ਭੂਮਿਕਾ ਨਿਭਾ ਰਿਹਾ ਸੀ ਜਿਸ ਕਰਕੇ ਸਰਕਾਰ ਦੀਆਂ ਅੱਖਾਂ ਵਿੱਚ ਰੜਕਦਾ ਸੀ, ਇਸ ਕਰਕੇ ਕੇਂਦਰ ਦੀ ਸਹਿ ਤੇ ਹਰਿਆਣਾ ਸਰਕਾਰ ਨੇ ਉਸ ’ਤੇ ਅਤੇ ਉਸ ਦੇ ਸਾਥੀ ਗੁਰਕੀਰਤ ਸਿੰਘ ਤੇ ਝੂਠਾ ਕੇਸ ਪਾ ਕੇ ਮੋਹਾਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ’ਤੇ ਅਣਮਨੁੱਖੀ ਤਸੱਦਦ ਢਾਹਿਆ ਜਾ ਰਿਹਾ ਹੈ। Farmers Protest

ਕਿਸਾਨ ਆਗੂਆਂ ਨੇ ਐਲਾਨ ਕੀਤਾ ਜੇ ਸਰਕਾਰ ਨੇ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾਆ ਨਾ ਕੀਤਾ ਤਾਂ 9 ਅਪਰੈਲ ਨੂੰ ਸੰਭੂ ਵਿਖੇ ਦਿੱਲੀ ਨੂੰ ਜਾਣ ਵਾਲੀ ਰੇਲਵੇ ਲਾਈਨ ਨੂੰ ਜਾਮ ਕਰ ਦਿੱਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਅਜਾਦ ਦੇ ਸੂੁਬਾ ਆਗੂ ਮਨਜੀਤ ਸਿੰਘ ਨਿਆਲ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸਵਾਜਪੁਰ, ਬੀ ਕੇ ਯੂ ਸਿੱਧੂਪੁਰ ਦੇ ਮਨਪ੍ਰੀਤ ਸਿੰਘ, ਬੀ ਕੇ ਯੂ ਭਟੇੜੀ ਕਲਾਂ ਦੇ ਜਸਵੰਤ ਸਿੰਘ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਮਨਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।