Punjab News : (ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ਦੇ ਪੰਜਾਬ ਪ੍ਰੈੱਸ ਕਲੱਬ ਵਿਖੇ ਕਿਸਾਨਾਂ ਵੱਲੋਂ ਕਾਨਫਰੰਸ ਕੀਤੀ ਗਈ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸਰਕਾਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਪੰਧੇਰ ਨੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ ਅਤੇ ਸਰਕਾਰ ਨੂੰ ਉਕਤ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ‘ਚ ਤੇਂਦੁਆ ਦੀ ਦਹਿਸ਼ਤ, ਸਾਵਧਾਨ ਰਹੋ।
ਇਸ ਪ੍ਰੈਸ ਕਾਨਫਰੰਸ ਦੌਰਾਨ ਯੂਨੀਅਨ ਦੇ ਆਗੂ ਸਰਵਣ ਸਿੰਘ ਪੰਧੇਰ ਤੇ ਸਤਨਾਮ ਸਿੰਘ ਨੇ ਦੱਸਿਆ ਕਿ 3 ਅਕਤੂਬਰ ਨੂੰ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਤਾਮਿਲਨਾਡੂ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ‘ਚ ਵੀ ਰੇਲਾਂ ਰੋਕਣ ਦਾ ਫੈਸਲਾ ਲਿਆ ਗਿਆ ਹੈ। ਉਨਾਂ ਆਖਿਆ ਇਸ ਦੌਰਾਨ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ | Punjab News
ਕਿਸਾਨ ਆਗੂ ਪੰਧੇਰ ਨੇ ਪਰਾਲੀ ਸਾੜਨ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ‘ਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਆਖਿਆ ਕਿ ਦੇਸ਼ ‘ਚ ਪਰਾਲੀ ਦਾ ਪ੍ਰਦੂਸ਼ਣ 2 ਫੀਸਦੀ ਹੈ ਪਰ 98 ਫੀਸਦੀ ਪ੍ਰਦੂਸ਼ਣ ਦੀ ਗੱਲ ਕੋਈ ਨਹੀਂ ਕਰਦਾ, ਪਰ ਕਿਸਾਨਾਂ ਦੇ 2 ਫੀਸਦੀ ‘ਤੇ ਗੱਲਬਾਤ ਹੋ ਰਹੀ ਹੈ। ਅਜਿਹੇ ‘ਚ ਸਰਕਾਰ ਨੂੰ ਸਾਡੇ ਲਈ ਕੋਈ ਹੱਲ ਕੱਢਣਾ ਚਾਹੀਦਾ ਹੈ ਨਾ ਕਿ ਸਾਡੇ ‘ਤੇ ਮਾਮਲਾ ਦਰਜ ਕਰਨਾ ਚਾਹੀਦਾ ਹੈ। ਜੇਕਰ ਕੇਸ ਦਰਜ ਕਰਨ ਨਾਲ ਕੋਈ ਮਸਲਾ ਹੱਲ ਹੋ ਜਾਂਦਾ ਹੈ ਤਾਂ ਕਰੋ। ਪਰ ਸਰਕਾਰ ਇਸ ਦਾ ਹੱਲ ਨਹੀਂ ਕਰਨਾ ਚਾਹੁੰਦੀ, ਇਸੇ ਲਈ ਅਜਿਹਾ ਕਰ ਰਹੀ ਹੈ। Punjab News