Farmers Protest: ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਦਿੱਲੀ ਕੂਚ, ਛੱਡੇ ਅੱਥਰੂ ਗੈਸ ਦੇ ਗੋਲੇ, 1 ਕਿਸਾਨ ਜ਼ਖਮੀ

Farmers Protest
Farmers Protest: ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਦਿੱਲੀ ਕੂਚ, ਛੱਡੇ ਅੱਥਰੂ ਗੈਸ ਦੇ ਗੋਲੇ, 1 ਕਿਸਾਨ ਜ਼ਖਮੀ

ਪੁਲਿਸ ਵੱਲੋਂ ਪਿੱਛੇ ਹਟਣ ਦੀ ਚਿਤਾਵਨੀ | Farmers Protest

Farmers Protest: ਸ਼ੰਭੂ (ਸੱਚ ਕਹੂੰ ਨਿਊਜ਼)। ਪੰਜਾਬ ਦੇ 101 ਕਿਸਾਨ ਦੁਪਹਿਰ 12 ਵਜੇ ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ, ਪਰ ਹਰਿਆਣਾ ਪੁਲਿਸ ਨੇ ਸਰਹੱਦ ’ਤੇ ਰੋਕ ਲਿਆ। ਇੱਥੇ ਪੁਲਿਸ ਤੇ ਕਿਸਾਨਾਂ ’ਚ ਤਕਰਾਰ ਹੋ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਦੀ ਇਜਾਜ਼ਤ ਮੰਗੀ ਹੈ। ਉਸ ਦਾ ਕਹਿਣਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।

ਇਹ ਖਬਰ ਵੀ ਪੜ੍ਹੋ : ਜਾਣੋ ਪੰਜਾਬ ’ਚ ਮੁੜ ਕਿਉਂ ਲੱਗਿਆ ਚੋਣ ਜਾਬਤਾ…

ਕਿਸਾਨ ਪਿੱਛੇ ਨੂੰ ਭੱਜ ਗਏ। ਕਰੀਬ ਇੱਕ ਘੰਟੇ ਬਾਅਦ ਜਦੋਂ ਕਿਸਾਨ ਮੁੜ ਕੰਧ ਨੇੜੇ ਪੁੱਜੇ ਤਾਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਬਠਿੰਡਾ ਦਾ ਰਹਿਣ ਵਾਲਾ 1 ਕਿਸਾਨ ਜ਼ਖ਼ਮੀ ਹੋ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 101 ਕਿਸਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੇ ਪਾਸੇ ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਕਿਸਾਨਾਂ ਦੀ ਸ਼ਨਾਖਤ ਕਰਾਂਗੇ ਤੇ ਫਿਰ ਉਨ੍ਹਾਂ ਨੂੰ ਅੱਗੇ ਜਾਣ ਦੇਵਾਂਗੇ। ਸਾਡੇ ਕੋਲ 101 ਕਿਸਾਨਾਂ ਦੇ ਨਾਵਾਂ ਦੀ ਸੂਚੀ ਹੈ ਤੇ ਉਹ (ਕਿਸਾਨ) ਲੋਕ ਨਹੀਂ ਹਨ। ਉਹ ਸਾਨੂੰ ਆਪਣੀ ਪਛਾਣ ਨਹੀਂ ਕਰਨ ਦੇ ਰਹੇ ਹਨ। ਕਿਸਾਨ ਹਥਿਆਰ ਲੈ ਕੇ ਆਏ ਹਨ। Farmers Protest

ਇਸ ਦੇ ਨਾਲ ਹੀ ਹਰਿਆਣਾ ਤੇ ਪੰਜਾਬ ਪੁਲਿਸ ਨੇ ਮੀਡੀਆ ਨੂੰ ਦੂਰੋਂ ਹੀ ਕਵਰੇਜ ਕਰਨ ਦੀ ਸਲਾਹ ਦਿੱਤੀ ਹੈ। ਕਿਸਾਨ ਕੇਂਦਰ ਸਰਕਾਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਲਈ ਕਾਨੂੰਨ ਸਮੇਤ 13 ਮੰਗਾਂ ਕਰ ਰਹੇ ਹਨ। ਇਸ ਤੋਂ ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ’ਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾ ਲਿਆ ਸੀ।