Kisan Andolan: ਕਿਸਾਨਾਂ ਦਾ 6 ਨੂੰ ਦਿੱਲੀ ਪੈਦਲ ਮਾਰਚ

Kisan Andolan
ਕਿਸਾਨ ਆਗੂ ਸਵਰਨ ਸਿੰਘ ਪੰਧੇਰ ਦੀ ਫਾਈਲ ਫੋਟੋ।

ਡੀਆਈਜੀ ਪਟਿਆਲਾ ਰੇਜ਼ ਵੱਲੋਂ ਸ਼ੰਭੂ ਬਾਰਡਰ ਤੇ ਕਿਸਾਨਾਂ ਨਾਲ ਮੀਟਿੰਗ | Kisan Andolan

  • ਅਮਨ ਸ਼ਾਂਤੀ ਬਣਾਈ ਰੱਖਣ ਤੇ ਕਿਸੇ ਅਣਸੁਖਾਵੀ ਘਟਨਾ ਤੋਂ ਦੂਰ ਰਹਿਣ ਦੀ ਗੱਲ ਆਖੀ

ਸੰਭੂ ਬਾਰਡਰ/ਪਟਿਆਲਾ (ਖੁਸ਼ਵੀਰ ਸਿੰਘ ਤੂਰ)। Kisan Andolan: ਸ਼ੰਭੂ ਬਾਰਡਰ ਤੇ ਡਟੇ ਕਿਸਾਨਾਂ ਵੱਲੋਂ 6 ਦਸੰਬਰ ਨੂੰ ਦਿੱਲੀ ਕੂਚ ਨੂੰ ਲੈ ਕੇ ਅੱਜ ਪਟਿਆਲਾ ਰੇਜ਼ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਸਰਵਰਨ ਸਿੰਘ ਪੰਧੇਰ ਸਮੇਤ ਹੋਰਨਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡੀਆਈਜੀ ਵੱਲੋਂ ਕਿਸਾਨ ਆਗੂਆਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਸਮੇਤ ਕਿਸੇ ਪ੍ਰਕਾਰ ਦੀ ਅਣਸੁਖਾਵੀ ਘਟਨਾ ਤੋਂ ਦੂਰ ਰਹਿਣ ਦੀ ਗੱਲ ਕਹੀ ਗਈ। Kisan Andolan

ਇਹ ਖਬਰ ਵੀ ਪੜ੍ਹੋ : Railway News: ਇਨ੍ਹਾਂ ਜ਼ਿਲ੍ਹਿਆਂ ’ਚੋਂ ਲੰਘੇਗੀ ਨਵੀਂ ਰੇਲਵੇ ਲਾਈਨ, ਸਰਕਾਰ ਵੱਲੋਂ ਮਿਲੀ ਮਨਜ਼ੂਰੀ

ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਪੂਰਾ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਸ਼ਾਂਤੀ ਪੂਰਵਕ ਦਿੱਲੀ ਵੱਲ ਕੂਚ ਕਰਨਗੇ ਤੇ ਉਨ੍ਹਾਂ ਵੱਲੋਂ ਕਿਸੇ ਪ੍ਰਕਾਰ ਦਾ ਕੋਈ ਭੜਕਾਹਟ ਵਾਲਾ ਕਦਮ ਨਹੀਂ ਚੁੱਕਿਆ ਜਾਵੇਗਾ। ਇਸ ਦੌਰਾਨ ਇਹ ਵੀ ਗੱਲ ਹੋਈ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਕਿਸਾਨਾਂ ਦੇ ਪੱਖ ਨੂੰ ਪੇਸ਼ ਕੀਤਾ ਹੈ ਤੇ ਹੁਣ ਦੇਸ਼ ਦੇ ਉਪ ਰਾਸ਼ਟਰਪਤੀ ਵੀ ਕਿਸਾਨਾਂ ਦੇ ਹੱਕ ’ਚ ਅੱਗੇ ਆਏ ਹਨ। ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਪਹਿਲਾਂ ਕੀਤੇ ਐਲਾਨ ਅਨੁਸਾਰ ਉਹਨਾਂ ਦਾ 100 ਕਿਸਾਨਾਂ ਦਾ ਜੱਥਾ 6 ਦਸੰਬਰ ਸ਼ਾਂਤੀ ਪੂਰਵਕ ਢੰਗ ਨਾਲ ਦਿੱਲੀ ਲਈ ਰਵਾਨਾ ਹੋਵੇਗਾ। Kisan Andolan

ਪੰਧੇਰ ਨੇ ਕਿਹਾ ਕਿ ਉਹ ਮੋਰਚੇ ਦੇ ਪਹਿਲੇ ਦਿਨ ਤੋਂ ਹੀ ਸ਼ਾਂਤੀ ਨਾਲ ਬੈਠ ਕੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕਹਿ ਰਹੇ ਹਨ ਪਰ ਹਰਿਆਣਾ ਸਰਕਾਰ ਕੇਂਦਰ ਦੇ ਇਸ਼ਾਰੇ ਤੇ ਨਿਹੱਥੇ ਕਿਸਾਨਾਂ ਤੇ ਤਸ਼ੱਦਦ ਢਾਅ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾ ਜੱਥਾ ਰੋਕਿਆ ਜਾਂਦਾ ਹੈ ਜਾਂ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਸ਼ੰਭੂ ਬਾਰਡਰ ਤੋਂ ਦੂਜਾ ਜੱਥਾ ਰਵਾਨਾ ਕੀਤਾ ਜਾਵੇਗਾ। ਦਿੱਲੀ ਕੂਚ ਕਰਨ ਤੋਂ ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ ਤੇ ਹਰਿਆਣਾ ਸਰਕਾਰ ਵੱਲੋਂ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਅੰਬਾਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰਦਿਆਂ, ਇਕੱਠ ਕਰਨ ਦੀ ਮਨਾਹੀ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਨੋਟਿਸ ਰਾਹੀਂ ਦਿੱਲੀ ਪੁਲਿਸ ਤੋਂ ਮਨਜੂਰੀ ਲੈਣ ਬਾਰੇ ਵੀ ਆਖਿਆ ਗਿਆ ਸੀ। Kisan Andolan