ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਮੀਟਿੰਗ ਜਾਰੀ, MSP ਕਮੇਟੀ ਲਈ ਤੈਅ ਹੋਣਗੇ 5 ਨਾਂਅ

Farmers Protest Sachkahoon

ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਮੀਟਿੰਗ ਜਾਰੀ, MSP ਕਮੇਟੀ ਲਈ ਤੈਅ ਹੋਣਗੇ 5 ਨਾਂਅ

ਨਵੀਂ ਦਿੱਲੀ। ਦਿੱਲੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਤੇ ਅੱਜ ਅਹਿਮ ਫੈਸਲਾ ਲਿਆ ਜਾਵੇਗਾ। ਇਸ ਦੇ ਲਈ ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਸਿੰਘੂ ਬਾਰਡਰ ‘ਤੇ ਹੋ ਰਹੀ ਹੈ। ਇਸ ਤਹਿਤ ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਦੀ ਐਮਐਸਪੀ ਕਮੇਟੀ ਲਈ ਮੰਗੇ ਗਏ ਨਾਵਾਂ ‘ਤੇ ਵੀ ਇਸ ਬੈਠਕ ‘ਚ ਫੈਸਲਾ ਕੀਤਾ ਜਾ ਸਕਦਾ ਹੈ। ਕਿਸਾਨ ਅੰਦੋਲਨ ਅੱਜ ਖਤਮ ਹੋਵੇਗਾ ਜਾਂ ਨਹੀਂ, ਇਸ ਬਾਰੇ ਵੀ ਅੱਜ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ।

ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਿੱਚੋਂ ਇਕਲੌਤੀ ਮਹਿਲਾ ਕਿਸਾਨ ਆਗੂ ਰਵਿੰਦਰਪਾਲ ਕੌਰ ਨੇ ਕਿਹਾ ਕਿ ਅਸੀਂ ਅੱਜ ਘਰ ਪਰਤ ਸਕਦੇ ਹਾਂ। ਕੇਂਦਰ ਸਰਕਾਰ ਨੇ ਖੇਤੀ ਐਕਟ ਰੱਦ ਕਰਕੇ ਸਾਡੀ ਮੰਗ ਮੰਨ ਲਈ ਹੈ। ਇਹ ਮੇਰੀ ਨਿੱਜੀ ਰਾਏ ਹੈ। ਸੰਯੁਕਤ ਕਿਸਾਨ ਮੋਰਚਾ ਵਿੱਚ ਅੰਦੋਲਨ ਖਤਮ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ।

ਪੰਜਾਬ ਦੀਆਂ ਬਹੁਤੀਆਂ ਕਿਸਾਨ ਜਥੇਬੰਦੀਆਂ ਅੰਦੋਲਨ ਖ਼ਤਮ ਕਰਨ ਦੇ ਹੱਕ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਮੰਗ ਲਈ ਉਹ ਇੱਥੇ ਆਏ ਸਨ, ਉਹ ਪੂਰੀ ਹੋ ਗਈ ਹੈ। ਇਸ ਦੇ ਨਾਲ ਹੀ ਕੁਝ ਆਗੂ ਘੱਟੋ ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ, ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ ਅਤੇ ਮ੍ਰਿਤਕ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ‘ਤੇ ਅੜੇ ਹੋਏ ਹਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕਰੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ