ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਜਾਰੀ ਰਹੇਗਾ : ਰਾਕੇਸ਼ ਟਿਕੈਤ
- ਤਿੰਨ ਘੰਟੇ ਚੱਲੀ ਮੀਟਿੰਗ, ਪ੍ਰਸ਼ਾਸਨ ਐਸਡੀਐਮ ਆਯੂਸ਼ ਸਿਨਹਾ ਨੂੰ ਮੁਅੱਤਲ ਕਰਨ ਲਈ ਤਿਆਰ ਨਹੀਂ
ਕਰਨਾਲ (ਸੱਚ ਕਹੂੰ ਨਿਊਜ਼)। ਕਰਨਾਲ ’ਚ ਕਿਸਾਨਾਂ ਦਾ ਮੰਗਾਂ ਸਬੰਧੀ ਧਰਨਾ ਪ੍ਰਦਰਸ਼ਨ ਜਾਰੀ ਹੈ ਅੱਜ ਦੂਜੇ ਦਿਨ ਫਿਰ ਕਿਸਾਨਾਂ ਤੇ ਜ਼੍ਹਿਲਾ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਜੋ ਬੇਸਿੱਟਾ ਰਹੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਐਸਡੀਐੈਮ ਆਯੂਸ਼ ਸਿਨਹਾ ਨੂੰ ਮੁਅੱਤਲ ਕਰਨ ਤੇ ਉਸ ਖਿਲਾਫ਼ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ ਜਿਸ ਤੋਂ ਬਾਅਦ ਕਿਸਾਨਾਂ ਤੇ ਸਥਾਨਕ ਪ੍ਰਸ਼ਾਸਨ ਦਰਮਿਆਨ ਚੱਲੀ 3 ਘੰਟਿਆਂ ਦੀ ਮੀਟਿੰਗ ’ਚ ਵੀ ਕੋਈ ਸਹਿਮਤੀ ਨਹੀਂ ਬਣ ਸਕੀ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਦੀ ਗੱਲ ਮੰਨਣ ਲਈ ਤਿਆਰ ਨਹੀਂ ਹੈ ਅਧਿਕਾਰੀਆਂ ਨੂੰ ਚੰਡੀਗੜ੍ਹ ਤੋਂ ਨਿਰਦੇਸ਼ ਮਿਲ ਰਹੇ ਹਨ ਇਸ ਲਈ ਅਸੀਂ ਇੱਥੇ ਆਪਦਾ ਵਿਰੋਧ ਜਾਰੀ ਰੱਖਣਗੇ ਉਨ੍ਹਾਂ ਕਿਹਾ ਕਿ ਯੂਪੀ, ਪੰਜਾਬ ਤੇ ਹੋਰ ਸੂਬਿਆਂ ਤੋਂ ਕਿਸਾਨ ਵੱਡੀ ਗਿਣਤੀ ’ਚ ਵਿਰੋਧ ਪ੍ਰਦਰਸ਼ਨ ’ਚ ਸ਼ਾਮਲ ਹੋਣਗੇ ਦਿੱਲੀ ’ਚ ਚੱਲੇ ਰਹੇ ਧਰਨੇ ਵਾਂਗ ਇਹ ਅੰਦੋਲਨ ਵੀ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸਾਡੀ ਮੰਗ ਹੈ ਕਿ ਅਧਿਕਾਰੀ ਨੂੰ ਮੁਅੱਤਲ ਕੀਤਾ ਜਾਵੇ ਤੇ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਤੇ ਉਹ ਮੰਗਾਂ ਨਾ ਮੰਨਣ ਤੱਕ ਇੱਥੇ ਡਟੇ ਰਹਿਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ