Rahul Gandhi ਨੇ ਕਾਨੂੰਨੀ ਗਾਰੰਟੀ ਲਈ ਕਿਸਾਨਾਂ ਦਾ ਸਾਥ ਦੇਣ ਲਈ ਆਖਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਐਮਐਸਪੀ ’ਤੇ ਕਾਨੂੰਨ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦਾ 12ਮੈਂਬਰੀ ਵਫ਼ਦ ਅੱਜ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ (Rahul Gandhi) ਨਾਲ ਮੁਲਾਕਾਤ ਕਰਨ ਲਈ ਸੰਸਦ ਪੁਹੰਚਿਆ। ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਕਿਸਾਨਾਂ ਦਾ ਸਾਥ ਦੇਣ ਲਈ ਆਖਿਆ। ਜਿਸ ’ਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਆਪਣੇ ਚੋਣ ਮੈਨੀਫੈਸਟੋ ਵਿੱਚ ਇਹ ਵਾਅਦਾ ਕੀਤਾ ਸੀ। ਅਸੀਂ ਇਸ ਦਾ ਪੂਰਾ ਮੁਲਾਂਕਣ ਕੀਤਾ ਸੀ, ਜੋ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਅਸੀਂ ਇਸ ਸਬੰਧੀ ਭਾਰਤ ਗਠਜੋੜ ਦੇ ਆਗੂਆਂ ਨਾਲ ਮੀਟਿੰਗ ਕਰਾਂਗੇ। ਫਿਰ ਦੇਸ਼ ਦੇ ਕਿਸਾਨਾਂ ਨੂੰ ਐਸਐਸਪੀ ਦੀ ਕਾਨੂੰਨੀ ਗਾਰੰਟੀ ਦਿਵਾਉਣ ਲਈ ਸਰਕਾਰ ‘ਤੇ ਦਬਾਅ ਪਾਵਾਂਗੇ। ਨਿੱਜੀ ਤੌਰ ‘ਤੇ ਵੀ ਚਰਚਾ ਚੱਲ ਰਹੀ ਹੈ।
ਇਹ ਵੀ ਪੜ੍ਹੋ: Nepal Plane Crash: ਨੇਪਾਲ ’ਚ ਜਹਾਜ਼ ਹਾਦਸਾਗ੍ਰਸਤ, 18 ਦੀ ਮੌਤ
ਰਾਹੁਲ ਗਾਂਧੀ ਨੇ ਆਖਿਆ ਕਿ ਉਹ ਇਸ ਮਾਮਲੇ ਨੂੰ ਸੰਸਦ ਵਿੱਚ ਉਠਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਖਨੌਰੀ ਸਰਹੱਦ ਵਿਖੇ ਕਿਸਾਨ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ। ਕਿਸਾਨਾਂ ਦੀ ਮੰਗ ਸੀ ਕਿ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਬਿੱਲ ਲਿਆਂਦਾ ਜਾਵੇ। ਮੀਟਿੰਗ ਵਿੱਚ ਪੰਜਾਬ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਆਗੂ ਹਾਜ਼ਰ ਸਨ।