ਬਠਿੰਡਾ (ਸੱਚ ਕਹੂੰ ਨਿਊਜ਼)। ਡੀਏਪੀ ਖਾਦ ਦੀ ਘਾਟ ਅਤੇ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦਾ ਵਫਦ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਮਿਲਿਆ। ਡੀਸੀ ਨੇ ਕਿਸਾਨਾਂ ਨੂੰ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ’ਚ ਡੀਸੀ ਦੀ ਰਿਹਾਇਸ਼ ’ਚ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਕਣਕ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ ਪਰ ਕਿਸਾਨਾਂ ਨੂੰ ਪੂਰੀ ਡੀਏਪੀ ਨਹੀਂ ਮਿਲ ਰਹੀ ਅਤੇ ਜੋ ਮਿਲ ਰਹੀ ਹੈ। (Bathinda News)
ਉਸ ਨਾਲ ਦੁਕਾਨਦਾਰ ਅਤੇ ਇਫਕੋ ਵਰਗੇ ਅਦਾਰੇ ਹੋਰ ਰਸਾਇਣਕ ਖਾਦਾਂ, ਜੈਵਿਕ ਖਾਦਾਂ ਤੇ ਹੋਰ ਤੱਤਾਂ ਦੇ ਥੈਲੇ ਕਿਸਾਨਾਂ ਨੂੰ ਨਾਲ ਖਰੀਦਣ ਲਈ ਮਜ਼ਬੂਰ ਕਰਦੇ ਹਨ। ਇਸੇ ਤਰ੍ਹਾਂ ਝੋਨੇ ਦੀ ਖਰੀਦ ਸਬੰਧੀ ਕਿਸਾਨ ਆਗੂਆਂ ਨੇ ਦੱਸਿਆ ਕਿ ਮੰਡੀਆਂ ’ਚ ਨਮੀ ਦੇ ਬਹਾਨੇ ਖਰੀਦ ਨਹੀਂ ਕੀਤੀ ਜਾ ਰਹੀ , ਬਾਰਦਾਨੇ ਦੀ ਘਾਟ ਹੈ ਅਤੇ ਲਿਫਟਿੰਗ ਦੀ ਸਮੱਸਿਆ ਵੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ 50 ਫੀਸਦੀ ਡੀਏਪੀ ਖਾਦ ਕੋ ਆਪ੍ਰੇਟਿਵ ਸੁਸਾਈਟੀਆਂ ਅਤੇ ਦੁਕਾਨਦਾਰਾਂ ਕੋਲ ਪਹੁੰਚ ਚੁੱਕੀ ਹੈ ਅਤੇ ਹਫਤੇ ਤੱਕ ਹੋਰ ਖਾਦ ਪਹੁੰਚ ਜਾਵੇਗੀ। ਝੋਨੇ ਦੀ ਫਸਲ ਦੀ ਖਰੀਦ ਸਬੰਧੀ ਕਿਸੇ ਵੀ ਮੁਸ਼ਕਿਲ ਆਉਣ ’ਤੇ ਡੀਸੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ’ਚ ਲਿਆਂਦੀ ਜਾਵੇ ਤੁਰੰਤ ਮਸਲਾ ਹੱਲ ਕਰ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਸਮੱਸਿਆਵਾਂ ਹੱਲ ਨਾ ਕੀਤੀਆਂ। (Bathinda News)
ਇਹ ਵੀ ਪੜ੍ਹੋ : HTET ਪ੍ਰੀਖਿਆ ਲਈ ਤਰੀਕਾਂ ਦਾ ਐਲਾਨ, ਇਸ ਮਹੀਨੇ ’ਚ ਹੋਵੇਗਾ Exam
ਇਸ ਨੂੰ ਹੱਲ ਕਰਵਾਉਣ ਲਈ ਸੰਘਰਸ਼ ਦੀ ਤਿਆਰੀ ਵਿੱਢ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਵੱਲੋਂ ਗੈਸ ਪਾਈਪਲਾਈਨ ਸਬੰਧੀ ਮੁਆਵਜੇ ਨਾਲ ਕੀਤੇ ਸਮਝੌਤੇ ਤੋਂ ਭੱਜਣ ਦੀ ਜੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਲਿਖਤੀ ਕੀਤੇ ਸਮਝੌਤੇ ਨੂੰ ਇੰਨ-ਬਿੰਨ ਲਾਗੂ ਕਰਾਉਣ ਲਈ ਚੱਲ ਰਿਹਾ ਸੰਘਰਸ਼ ਜਾਰੀ ਰਹੇਗਾ ਅਤੇ ਆਉਂਦੇ ਦਿਨਾਂ ’ਚ ਜ਼ਿਲ੍ਹੇ ਦੀ ਮੀਟਿੰਗ ਕਰਕੇ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਵਫਦ ’ਚ ਬਸੰਤ ਸਿੰਘ ਕੋਠਾ ਗੁਰੂ।
ਜਸਵੀਰ ਸਿੰਘ ਬੁਰਜ ਸੇਮਾ, ਦਰਸਨ ਸਿੰਘ ਮਾਈਸਰਖਾਨਾ, ਜਗਸੀਰ ਸਿੰਘ ਝੁੰਬਾ ,ਜਗਦੇਵ ਸਿੰਘ ਜੋਗੇਵਾਲਾ, ਨਛੱਤਰ ਸਿੰਘ ਢੱਡੇ, ਸੁਖਦੇਵ ਸਿੰਘ ਰਾਮਪੁਰਾ, ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ, ਕੁਲਵੰਤ ਸ਼ਰਮਾ ਰਾਏ ਕੇ ਕਲਾਂ, ਹਰਪ੍ਰੀਤ ਸਿੰਘ ਚੱਠੇਵਾਲਾ, ਰਾਜਵਿੰਦਰ ਸਿੰਘ ਰਾਜੂ ਰਾਮ ਨਗਰ ਤੋਂ ਇਲਾਵਾ ਕਿਸਾਨ ਆਗੂ ਵਰਕਰ ਸ਼ਾਮਲ ਸਨ। (Bathinda News)