Punjab Farmer News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਸੋਚ ਉੱਪਰ ਪਹਿਰਾ ਦੇਣ ਦੀ ਖਟਕੜ ਕਲਾਂ ਵਿਖੇ ਸੌਹ ਖਾ ਕੇ ਸੱਤਾ ਸੰਭਾਲਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 15 ਅਗਸਤ ਨੂੰ ਫਰੀਦਕੋਟ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਹੁੰਚਣ ਤੋਂ ਪਹਿਲਾਂ ਹੀ ਆਜ਼ਾਦ ਭਾਰਤ ਵਿੱਚ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ ਗਿਆ ਤਾਂ ਜੋ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਉੱਪਰ ਕੀਤੇ ਗਏ ਜ਼ੁਲਮ ਅਤੇ ਕੀਤੇ ਗਏ ਵਾਅਦਿਆਂ ਸਬੰਧੀ ਕੋਈ ਸਵਾਲ ਨਾ ਪੁੱਛ ਸਕੇ ਅਤੇ ਆਪਣਾ ਵਿਰੋਧ ਦਰਜ ਨਾ ਕਰਾ ਸਕੇ।
ਇਹਨਾ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਉਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸਮੂਹ ਸ਼ਹੀਦ ਉੱਪਰ ਬੈਠੇ ਇਹ ਸੋਚਦੇ ਹੋਣਗੇ ਕਿ ਅਸੀਂ ਇਸ ਆਜ਼ਾਦੀ ਦੀ ਉਮੀਦ ਨਹੀਂ ਤੱਕੀ ਸੀ ਕਿ ਸਾਡੇ ਜਾਣ ਤੋਂ ਬਾਅਦ ਸਾਡੀ ਸੋਚ ਉੱਪਰ ਪਹਿਰਾ ਦੇਣ ਦੀਆਂ ਝੂਠੀਆਂ ਕਸਮਾਂ ਖਾਣ ਵਾਲੇ ਸੱਤਾਧਾਰੀ ਲੋਕ ਸਾਡੇ ਦੇਸ਼ ਦੇ ਹੱਕ ਮੰਗਦੇ ਕਿਸਾਨਾਂ,ਮਜ਼ਦੂਰਾਂ ਅਤੇ ਮੁਲਾਜ਼ਮਾਂ ਉੱਪਰ ਇਸ ਤਰ੍ਹਾਂ ਜ਼ੁਲਮ ਕਰਨਗੇ ਅਤੇ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਉੱਪਰ ਬੈਠੇ ਕਿਸਾਨਾਂ ਉੱਪਰ ਲਾਠੀ ਚਾਰਜ ਕਰਕੇ ਉਹਨਾਂ ਦੀਆਂ ਟਰੈਕਟਰ ਟਰਾਲੀਆਂ ਚੋਰੀ ਕਰਨਗੇ ਅਤੇ ਨਾਂ ਹੀ ਉਹਨਾ ਇਹ ਆਸ ਤੱਕੀ ਸੀ ਕਿ ਸੱਤਾਧਾਰੀ ਲੋਕ ਸਾਡੇ ਪੰਜਾਬ ਦੀਆਂ ਧੀਆਂ ਦੀਆਂ ਚੁੰਨੀਆਂ ਨੂੰ ਸੜਕਾਂ ਉੱਪਰ ਰੋਲਣਗੇ। Punjab Farmer News
Read Also : ਦੇਸ਼ ਦੇ ਨੌਜਵਾਨਾਂ ਨੂੰ ਮਿਲਣਗੇ 15 ਹਜ਼ਾਰ ਰੁਪਏ, ਯੋਜਨਾ ਅੱਜ ਤੋਂ ਲਾਗੂ
ਕਿਸਾਨ ਆਗੂਆਂ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਉਣ ਤੋਂ ਪਹਿਲਾਂ ਖੁਦ ਧਰਨਿਆਂ ਵਿੱਚ ਜਾ ਕੇ ਪੂੰਜੇ ਬੈਠਦੇ ਸਨ ਅਤੇ ਆਖਦੇ ਹੁੰਦੇ ਸੀ ਕਿ ਜਦੋਂ ਤੁਹਾਡੇ ਨਾਲ ਝੂਠੇ ਵਾਅਦੇ ਅਤੇ ਲਾਰੇ ਲਗਾਉਣ ਵਾਲੇ ਸੱਤਾਧਾਰੀ ਲੋਕ ਪਿੰਡਾਂ ਵਿੱਚ ਆਉਣ ਤਾਂ ਉਹਨਾਂ ਤੋਂ ਸਵਾਲ ਪੁੱਛਿਆ ਕਰੋ ਪਰ ਹੁਣ ਉਸੇ ਮੁੱਖ ਮੰਤਰੀ ਨੂੰ ਜਦੋਂ ਕਿਸਾਨ ਇਹ ਸਵਾਲ ਪੁੱਛਣ ਜਾ ਰਹੇ ਹਨ ਕਿ ਮੁੱਖ ਮੰਤਰੀ ਜੀ ਤੁਹਾਡੇ ਨਾਲ 18 ਮਈ 2022 ਨੂੰ ਪਹਿਲੀ ਕਿਸਾਨਾਂ ਦੀ ਮੀਟਿੰਗ ਹੋਈ ਸੀ ਉਸ ਵਿੱਚ ਤੁਹਾਡੇ ਵੱਲੋਂ ਕੀਤੇ ਗਏ ਵਾਅਦੇ ਅੱਜ ਤੱਕ ਲਾਗੂ ਨਹੀਂ ਹੋਏ ਅਤੇ ਆਪਣੀਆਂ ਹੱਕੀ ਮੰਗਾਂ ਲਈ ਖਨੌਰੀ ਅਤੇ ਸ਼ੰਭੂ ਬਾਰਡਰ ਉੱਪਰ ਬੈਠੇ ਕਿਸਾਨਾਂ ਉੱਪਰ ਤੁਹਾਡੇ ਵੱਲੋਂ ਅੰਨਾ ਅੱਤਿਆਚਾਰ ਕੀਤਾ ਗਿਆ ਤੇ ਤੁਹਾਡੇ ਐਮਐਲਏ ਵੱਲੋਂ ਉਹਨਾਂ ਦੀਆਂ ਟਰਾਲੀਆਂ ਚੋਰੀ ਕੀਤੀਆਂ ਗਈਆਂ ਹਨ ਤਾ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੋਹੇ ਦੇ ਬੈਰੀਕੇਟ ਲਗਾ ਕੇ ਉਹਨਾਂ ਹੱਕ ਮੰਗਦੇ ਕਿਸਾਨਾਂ, ਮਜ਼ਦੂਰਾਂ ਨੂੰ ਡੱਕ ਲਿਆ ਜਾਂਦਾ ਹੈ।
Punjab Farmer News
ਕਿਸਾਨ ਆਗੂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਹ ਯਾਦ ਰੱਖਣਾ ਚਾਹੀਦਾ ਕਿ ਜੋ ਅੱਜ ਉਹ ਆਜ਼ਾਦ ਭਾਰਤ ਵਿੱਚ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ ਉਸ ਆਜ਼ਾਦੀ ਨੂੰ ਇਹਨਾ ਸ਼ਹੀਦਾਂ ਵੱਲੋਂ ਹੀ ਬਾਰਡਰਾਂ ਉੱਪਰ ਦੁਸ਼ਮਣ ਦਾ ਮੁਕਾਬਲਾ ਕਰਦੇ ਹੋਏ ਆਪਣੀਆਂ ਜਿੰਦਗੀ ਵਾਰ ਕੇ ਕਾਇਮ ਰੱਖਿਆ ਗਿਆ ਹੈ ਇਸ ਲਈ ਪੰਜਾਬ ਸਰਕਾਰ ਆਪਣੇ ਕੀਤੇ ਗਏ ਵਾਅਦੇ ਮੁਤਾਬਕ ਸ਼ਹੀਦ ਦੇ ਪਰਿਵਾਰ ਨੂੰ ਉਸ ਦਾ ਬਣਦਾ ਮਾਣ ਸਤਿਕਾਰ ਦੇਵੇ ਅਤੇ ਜੇਕਰ ਪੰਜਾਬ ਸਰਕਾਰ ਵੱਲੋਂ ਅਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜ ਦੇਣ ਅਤੇ ਸ਼ਹੀਦ ਦੇ ਪਰਿਵਾਰ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇਣ ਵਿੱਚ ਕੋਈ ਆਨਾ ਕਾਨੀ ਕੀਤੀ ਗਈ ਤਾਂ ਫਿਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸ਼ਹੀਦ ਦੇ ਪਰਿਵਾਰ ਨੂੰ ਸਾਫ ਦਬਾਉਣ ਵਾਸਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।
ਇਸ ਮੌਕੇ :ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ,ਗੁਰਦਿੱਤਾ ਸਿੰਘ ਜਿਲ੍ਹਾ ਵਿੱਤ ਸਕੱਤਰ,ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫਰੀਦਕੋਟ,ਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ,ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ,ਬਲਾਕ ਕੋਟਕਪੂਰਾ ਤੋ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ,ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ, ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।