ਕਿਸਾਨਾਂ ਦਾ ਅੰਦੋਲਨ 20ਵੇਂ ਦਿਨ ਵੀ ਜਾਰੀ
ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਾ ਅੰਦੋਲਨ ਕੜਾਕੇ ਦੀ ਪੈ ਰਹੀ ਠੰਢ ‘ਚ ਵੀ ਜਾਰੀ ਹੈ। ਕਿਸਾਨਾਂ ਦਾ ਅੰਦੋਲਨ 20ਵੇਂ ਦਿਨ ‘ਚ ਦਾਖਲ ਹੋ ਚੁੱਕਿਆ ਹੈ ਪਰ ਹਾਲੇ ਤੱਕ ਕਿਸਾਨ ਮਸਲੇ ਦਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ। ਕਿਸਾਨ ਕੜਾਦੇ ਦੀ ਪੈ ਰਹੀ ਠੰਢ ਦੇ ਬਾਵਜ਼ੂਦ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ।
ਉਨ੍ਹਾਂ ਦਾ ਕਹਿਣਾ ਹੈ ਜਦੋਂ ਤੱਕ ਕੇਂਦਰ ਦੇ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਪੰਜਾਬ ਤੋਂ ਲੈ ਕੇ ਦਿੱਲੀ ‘ਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹਨ। ਭਾਵੇਂ ਸਰਕਾਰ ਐਮਐਸਪੀ ‘ਤੇ ਲਿਖਤੀ ਭਰੋਸਾ ਦੇ ਰਹੀ ਹੈ। ਪਰ ਕਿਸਾਨ ਮੰਨਣ ਲਈ ਤਿਆਰ ਨਹੀਂ ਹਨ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਕਿਸਾਨਾਂ ਨੂੰ ਲਗਾਤਾਰ ਗੱਲਬਾਤ ਦਾ ਸੱਦਾ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਹਾਲਾਂਕਿ ਕਿ ਸਰਕਾਰ ਲਈ ਰਾਹਤ ਦੀ ਗੱਲ ਇਹ ਹੈ ਕਿ ਕੁਝ ਕਿਸਾਨ ਜਥੇਬੰਦੀਆਂ ਸਰਕਾਰ ਦੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਹੱਕ ‘ਚ ਨਜ਼ਰ ਆਈਆਂ। ਮਸਲੇ ਦੇ ਹੱਲ ਲਈ ਮੋਦੀ ਸਰਕਾਰ ਦੇ ਮੰਤਰੀਆਂ ‘ਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਮੀਦ ਹੈ ਕਿ ਛੇਤੀ ਹੀ ਕਿਸਾਨਾਂ ਤੇ ਸਰਕਾਰ ਦਰਮਿਆਨ ਮੀਟਿੰਗ ਹੋਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.