ਕਿਸਾਨ ਮੁੜ ਅੰਦੋਲਨ ਦੇ ਰਾਹ : ਕਿਸਾਨ 21 ਮਾਰਚ ਨੂੰ ਦੇਸ਼ ਭਰ ਵਿੱਚ ਕਰਨਗੇ ਰੋਸ

kisan

25 ਮਾਰਚ ਨੂੰ ਚੰਡੀਗੜ੍ਹ ਤੋਂ ਟਰੈਕਟਰ ਮਾਰਚ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨ ( Farmers ) ਇੱਕ ਵਾਰ ਫਿਰ ਸਰਗਰਮ ਹੋ ਗਏ ਹਨ। ਸੰਯੁਕਤ ਕਿਸਾਨ ਮੋਰਚਾ (SKM) ਨੇ ਸੋਮਵਾਰ ਨੂੰ ਕੇਂਦਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ, ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਇੱਕ ਪੈਨਲ ਦਾ ਗਠਨ ਅਤੇ ਭਵਿੱਖ ਦੀ ਕਾਰਵਾਈ ਦਾ ਫੈਸਲਾ ਕੀਤਾ ਗਿਆ।

ਦਿੱਲੀ ‘ਚ ਹੋਈ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੀ ਬੈਠਕ ‘ਚ ਫਿਰ ਤੋਂ ਕਿਸਾਨ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਆਗੂ ਡਾ: ਦਰਸ਼ਨਪਾਲ ਨੇ ਦੱਸਿਆ ਕਿ 21 ਮਾਰਚ ਨੂੰ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਤੋਂ ਬਾਅਦ 25 ਮਾਰਚ ਨੂੰ ਚੰਡੀਗੜ੍ਹ ਤੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਕਿਸਾਨ ਇੱਕ ਹਫ਼ਤੇ ਤੱਕ ਪ੍ਰਦਰਸ਼ਨ ਕਰਨਗੇ।

ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਨੇ ਕਈ ਅਹਿਮ ਫੈਸਲੇ ਲਏ ਹਨ ਜਿਨਾਂ ’ਚ ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਕਿਸਾਨ 21 ਮਾਰਚ ਨੂੰ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰਨਗੇ।

ਕਿਸਾਨਾਂ ਦੇ ਮੁੱਦੇ ਹਾਲੇ ਵੀ ਲਟਕੇ ਹਨ

ਅੰਦੋਲਨ ਨੂੰ ਮੁਲਤਵੀ ਕਰਨ ਦੌਰਾਨ ਕੇਂਦਰ ਸਰਕਾਰ ਨਾਲ ਕਈ ਮੁੱਦਿਆਂ ‘ਤੇ ਗੱਲਬਾਤ ਵੀ ਸਿਰੇ ਨਹੀਂ ਚੜ੍ਹ ਸਕੀ। ਘੱਟੋ-ਘੱਟ ਸਮਰਥਨ ਮੁੱਲ ‘ਤੇ ਨਾ ਤਾਂ ਕੋਈ ਚਰਚਾ ਹੋਈ ਹੈ ਅਤੇ ਨਾ ਹੀ ਕਿਸਾਨਾਂ ‘ਤੇ ਦਰਜ ਸਾਰੇ ਕੇਸ ਵਾਪਸ ਲਏ ਗਏ ਹਨ। ਕਈ ਹੋਰ ਮੁੱਦੇ ਅਜੇ ਵੀ ਲਟਕ ਰਹੇ ਹਨ।

ਕਿਸਾਨਾਂ ਦੀਆਂ ਮੰਗਾਂ ‘ਤੇ ਸਰਕਾਰ ਚੁੱਪ

ਕੇਂਦਰ ਸਰਕਾਰ ਨੇ ਬੇਸ਼ੱਕ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਪਰ ਸਰਕਾਰ ਬਾਕੀ ਸਾਰੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ। ਘੱਟੋ-ਘੱਟ ਸਮਰਥਨ ਮੁੱਲ ਦਾ ਮਾਮਲਾ ਹੋਵੇ ਜਾਂ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ, ਸਰਕਾਰ ਸਾਰੇ ਵਾਅਦਿਆਂ ਤੋਂ ਮੁਕਰਦੀ ਨਜ਼ਰ ਆ ਰਹੀ ਹੈ। ਦਿੱਲੀ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵੀ ਵਾਪਸ ਨਹੀਂ ਲਏ ਜਾ ਰਹੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here