ਸਾਡੇ ਨਾਲ ਸ਼ਾਮਲ

Follow us

26.1 C
Chandigarh
Wednesday, February 25, 2026
More
    Home Breaking News ਜਲੰਧਰ ’ਚ ਸੁਖਬ...

    ਜਲੰਧਰ ’ਚ ਸੁਖਬੀਰ ਬਾਦਲ ਦੀ ਰੈਲੀ ਦਾ ਕਿਸਾਨਾਂ ਵੱਲੋਂ ਵਿਰੋਧ

    ਜਲੰਧਰ ’ਚ ਸੁਖਬੀਰ ਬਾਦਲ ਦੀ ਰੈਲੀ ਦਾ ਕਿਸਾਨਾਂ ਵੱਲੋਂ ਵਿਰੋਧ

    (ਸੱਚ ਕਹੂੰ ਨਿਊਜ਼) ਜਲੰਧਰ। ਜਲੰਧਰ ’ਚ ਅਕਾਲੀ ਦਲੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਦਾ ਕਿਸਾਨਾਂ ਵੱਲੋਂ ਵਿਰੋਧਾ ਕੀਤਾ ਗਿਆ ਜਿਵੇਂ ਹੀ ਕਿਸਾਨਾਂ ਨੂੰ ਸੁਖਬੀਰ ਬਾਦਲ ਦੀ ਰੈਲੀ ਸਬੰਧੀ ਪਤਾ ਚੱਲਿਆ ਤਾਂ ਵੱਡੀ ਗਿਣਤੀ ’ਚ ਕਿਸਾਨ ਕਾਲੀਆਂ ਝੰਡੀਆ ਲੈ ਇਕੱਠਾ ਹੋਣਾ ਸ਼ੁਰੂ ਹੋ ਗਏ ਹਾਲਾਂਕਿ ਰੈਲੀ ’ਚ ਸੁਖਬੀਰ ਬਾਦਲ ਦੇ ਪੁੱਜਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ।

    ਕਿਸਾਨਾਂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਨੂੰ ਘੱਟ ਤੋਂ ਘੱਟ ਲਖੀਮਪੁਰ ਖੀਰੀ ਹਿੰਸਾ ’ਚ ਮਾਰੇ ਗਏ ਕਿਸਾਨਾ ਦੇ ਪਰਿਵਾਰਾਂ ਦੇ ਅੱਖਾਂ ਦੇ ਹੰਝੂ ਤਾਂ ਸੁੱਕ ਜਾਣ ਦੇਣੇ ਚਾਹੀਦੇ ਹਨ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਹੈ ਇਸ ਲਈ ਬਸਪਾ ਨੇ ਡੀਏਵੀ ਯੂਨੀਵਰਸਿਟੀ ਨੇ ਨੇੜੇ ਰੈਲੀ ਰੱਖੀ ਹੈ ਤੇ ਇਸ ਰੈਲੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਸੰਬੋਧਨ ਕਰਨਗੇ। ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ ਕੀਤੀ ਗਈ ਹੈ ਕਿਸਾਨਾਂ ਦਾ ਕਹਿਣਾ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ ਅਸੀਂ ਹਰ ਇੱਕ ਸਿਆਸੀ ਆਗੂ ਦਾ ਵਿਰੋਧ ਕਰਾਂਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ