ਸਾਡੇ ਨਾਲ ਸ਼ਾਮਲ

Follow us

15.4 C
Chandigarh
Wednesday, February 11, 2026
More
    Home Breaking News ਭਾਜਪਾ ਉਮੀਦਵਾਰ...

    ਭਾਜਪਾ ਉਮੀਦਵਾਰ ਸੋਢੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

    Punjab-News
    ਭਾਜਪਾ ਉਮੀਦਵਾਰ ਸੋਢੀ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

    (ਸਤਪਾਲ ਥਿੰਦ) ਫ਼ਿਰੋਜ਼ਪੁਰ। ਭਾਰਤੀ ਜਨਤਾ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਜੋ ਕਿ ਵੱਡੇ ਕਾਫਲੇ ਨਾਲ ਫਿਰੋਜ਼ਪੁਰ ਤੋਂ ਰੋਡ ਸ਼ੋਅ ਕਰਦੇ ਹੋਏ ਗੁਰੂਹਰਸਹਾਏ ਵਿਖੇ ਪਹੁੰਚ ਰਹੇ ਹਨ ਜਿਸ ਦੇ ਚਲਦਿਆਂ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦਾ ਵਿਰੋਧ ਕਰਨ ਦੇ ਲਈ ਗੋਲੂ ਕਾ ਮੋੜ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। Punjab News

    Punjab-News

    ਇਹ ਵੀ ਪੜ੍ਹੋ: ਤਿਹਾਡ਼ ਜੇਲ੍ਹ ਤੋਂ ਬਾਹਰ ਆਏ ਕੇਜਰੀਵਾਲ

     ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਅਤੇ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ, ਜਿਸ ਦੇ ਚਲਦਿਆਂ ਮੌਕੇ ’ਤੇ ਪਹੁੰਚੇ ਐਸਪੀਡੀ ਰਣਧੀਰ ਕੁਮਾਰ, ਡੀਐਸਪੀ ਗੁਰੂ ਹਰ ਸਹਾਏ ਅਤੁਲ ਸੋਨੀ, ਥਾਣਾ ਮੁਖੀ ਉਪਕਾਰ ਸਿੰਘ, ਥਾਣਾ ਲੱਖੋ ਕੇ ਬਹਿਰਾਮ ਦੇ ਥਾਣਾ ਮੁਖੀ ਕਵਲਜੀਤ ਸਿੰਘ, ਅਤੇ ਭਾਰੀ ਪੁਲਿਸ ਫੋਰਸ ਤੈਨਾਤ ਰਹੀ ਜਿਸ ਦੇ ਚਲਦਿਆਂ ਕਿਸਾਨਾਂ ਵੱਲੋਂ ਵਿਰੋਧ ਕਰਨ ’ਤੇ ਕਿਸਾਨਾਂ ਨੂੰ ਚੁੱਕ ਕੇ ਬੱਸ ਦੇ ਵਿੱਚ ਬੰਦ ਕੀਤਾ ਗਿਆ ‘ਤੇ ਪੁਲਿਸ ਇਹਨਾਂ ਕਿਸਾਨਾਂ ਨੂੰ ਲੈ ਕੇ ਫਿਰੋਜ਼ਪੁਰ ਦੇ ਲਈ ਰਵਾਨਾ ਹੋ ਗਈ ਹੈ । Punjab News

    LEAVE A REPLY

    Please enter your comment!
    Please enter your name here