ਮੇਰਾ ਕਦੇ ਵੀ ਕਿਸਾਨ ਜਥੇਬੰਦੀ ਨੇ ਵਿਰੋਧ ਨਹੀਂ ਕੀਤਾ : ਪਰਮਪਾਲ ਕੌਰ

Parampal Kaur
ਤਲਵੰਡੀ ਸਾਬੋ ਵਿਖੇ ਮੈਡਮ ਪਰਮਪਾਲ ਕੌਰ ਸਿੱਧੂ ਦਾ ਮੂੰਹ ਮਿੱਠਾ ਕਰਵਾ ਕੇ ਲੱਡੂ ਵੰਡਦੇ ਹੋਏ।

ਭਾਜਪਾ ਦੇ ਉਮੀਦਵਾਰ Parampal Kaur ਆਈ.ਏ.ਐਸ. ਦੀ ਮੌਜੂਦਗੀ ਵਿੱਚ ਲੱਡੂ ਵੰਡ ਕੇ ਮਨਾਈ ਖੁਸ਼ੀ

(ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤੇ ਐਲਾਨ ਹੁੰਦਿਆਂ ਹੀ ਉਮੀਦਵਾਰਾਂ ਦੇ ਸਮਰੱਥਕਾਂ ਵੱਲੋਂ ਲੱਡੂ ਵੰਡਣ ਦਾ ਸਿਲਸਿਲਾ ਜਾਰੀ ਹੈ। ਇਸ ਤਹਿਤ ਅੱਜ ਜਿਵੇਂ ਹੀ ਭਾਜਪਾ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ (Parampal Kaur) ਆਈਏਐਸ ਨੂੰ ਟਿਕਟ ਮਿਲੀ ਤਾਂ ਉਹ ਭਾਜਪਾ ਆਗੂਆਂ ਸਮੇਤ ਤਲਵੰਡੀ ਸਾਬੋ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦੀ ਰਿਹਾਇਸ਼ ’ਤੇ ਪਹੁੰਚੇ ਤਾਂ ਆਸ ਪਾਸ ਦੇ ਵਰਕਰਾਂ ਨੇ ਲੱਡੂ ਵੰਡੇ ਤੇ ਮੈਡਮ ਪਰਮਪਾਲ ਕੌਰ ਦਾ ਸਨਮਾਨ ਕੀਤਾ।

ਇਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਸਿੱਧੂ ਨੇ ਜਿੱਥੇ ਆਪਣੀ ਜਿੱਤ ਜ਼ਿਆਦਾ ਵੋਟਾਂ ਨਾਲ ਹੋਣ ਦਾ ਦਾਅਵਾ ਕੀਤਾ ਉਥੇ ਹੀ ਉਹਨਾਂ ਕਿਹਾ ਕਿ ਉਹਨਾਂ ਦਾ ਕਦੇ ਵੀ ਕਿਸਾਨ ਜਥੇਬੰਦੀਆਂ ਨੇ ਵਿਰੋਧ ਨਹੀਂ ਕੀਤਾ ਕਿਉਂਕਿ ਉਹ ਆਪ ਕਿਸਾਨ ਹਨ ਜਦੋਂ ਉਨਾਂ ਨੂੰ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਸਾਥ ਮਿਲਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹਨਾਂ ਨੂੰ ਆਸ ਜ਼ਰੂਰ ਹੈ ਪਰ ਉਨ੍ਹਾਂ ਦੀ ਮਲੂਕਾ ਸਾਹਿਬ ਨਾਲ ਕੋਈ ਗੱਲ ਨਹੀਂ ਹੋਈ ਤੁਸੀਂ ਇਹ ਸਵਾਲ ਉਹਨਾਂ ਤੋਂ ਹੀ ਪੁੱਛ ਸਕਦੇ ਹੋ।

ਇਹ ਵੀ ਪੜ੍ਹੋ: UPSC Exam Result: ਸਰਸਾ ਜ਼ਿਲ੍ਹੇ ਦੇ ਇਸ ਪਿੰਡ ਦੀ ਧੀ ਨੇ ਪਾਸ ਕੀਤੀ ਯੂਪੀਐੱਸਸੀ ਦੀ ਪ੍ਰੀਖਿਆ

ਉਨ੍ਹਾਂ (Parampal Kaur) ਕਿਹਾ ਕਿ ਉਹ ਵਿਕਾਸ ਦੇ ਮੁੱਦੇ ’ਤੇ ਚੋਣਾਂ ਲੜਨਗੇ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਹਿਰ ਚੱਲ ਰਹੀ ਹੈ ਜਿਸ ਵਿੱਚ ਉਹ ਵੱਡੇ ਫਰਕ ਨਾਲ ਜਿੱਤ ਦਰਜ ਕਰਵਾਉਣਗੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਭਾਜਪਾ ਦੀਆਂ ਨੀਤੀਆਂ ਨੂੰ ਦੇਖ ਕੇ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ ਤੇ ਅੱਜ ਵੀ ਪਿੰਡਾਂ ਵਿੱਚੋਂ ਕਿਸਾਨਾਂ ਨੇ ਪਾਰਟੀ ਵੱਲੋਂ ਦਿੱਤੇ ਉਮੀਦਵਾਰ ਮੈਡਮ ਪਰਮਪਾਲ ਕੌਰ ਦਾ ਭਰਵਾਂ ਸਵਾਗਤ ਕੀਤਾ ਹੈ। ਇਸ ਮੌਕੇ ਮੰਡਲ ਪ੍ਰਧਾਨ ਰਵੀ ਕੁਮਾਰ ਕੋਕੀ, ਹਰਤਾਵਲ ਸਿੰਘ ਸੁੱਖੀ,ਦੇਬੂ ਕਬਾੜੀਆ ਸਮੇਤ ਵੱਡੀ ਤਦਾਦ ਵਿੱਚ ਵਰਕਰਾਂ ਤੇ ਆਗੂਆਂ ਨੇ ਲੱਡੂ ਵੰਡ ਕੇ ਖੁਸੀ ਮਨਾਈ।

LEAVE A REPLY

Please enter your comment!
Please enter your name here