ਕਿਸਾਨਾਂ ਜਥੇਬੰਦੀਆਂ ਨੇ 10 ਜੂਨ ਤੋਂ ਕੀਤਾ ਝੋਨਾ ਲਾਉਣ ਦਾ ਐਲਾਨ

Paddy Planting

ਕਿਸਾਨ ਜਥੇਬੰਦੀਆਂ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ (Paddy June 10)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ 20 ਮਈ ਤੋਂ ਕਰਨ ਤੇ ਹੱਥਾਂ ਨਾਲ ਝੋਨੇ ਦੀ ਲੁਆਈ ਲਈ 20 ਜੂਨ ਤੋਂ ਲਾਉਣ ਦਾ ਐਲਾਨ ਕੀਤਾ ਹੋਇਆ ਹੈ ਪਰ ਇਸ ਦੇ ਉਲਟ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 10 ਜੂਨ ਤੋਂ ਹੀ ਝੋਨਾ ਲਾਉਣ ਫੈਸਲਾ ਕੀਤਾ ਹੈ। ਇਸ ਸਬੰਧੀ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਨਾ ਬਦਲਿਆ ਤਾਂ ਕਿਸਾਨ 20 ਜੂਨ ਤੋਂ ਵੱਡਾ ਸ਼ੰਘਰਸ਼ ਕਰਨਗੇ।

ਕਿਸਾਨ ਜੱਥੇਬੰਦੀਆਂ ਨੇ ਅੱਜ ਪਾਵਰਕੌਮ ਦੇ ਸੀਐਮਡੀ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ’ਚ ਕਿਸਾਨਾਂ ਨੇ ਖੇਤਾਂ ਲਈ ਪੂਰੀ ਬਿਜਲੀ ਦੇਣ ਲਈ ਕਿਹਾ ਹੈ ਤਾਂ ਜੋ ਕਿਸਾਨ ਸਮੇਂ ਸਿਰ ਝੋਨਾ ਲਾ ਸਕਣ। ਪੰਜਾਬ ’ਚ ਇਸ ਸਮੇਂ ਬਿਜਲੀ ਸੰਕਟ ਛਾਇਆ ਹੋਇਆ ਹੈ ਤੇ ਬਿਜਲੀ ਦੇ ਲਗਾਤਾਰ ਕੱਟ ਲੱਗ ਰਹੇ ਹਨ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਵਾਰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਹਾ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ।

ਸੂਬੇ ’ਚ ਪਾਣੀ ਦਿਨੋਂ-ਦਿਨ ਡੂੰਘਾ ਹੁੰਦਾ ਜਾ ਰਿਹਾ ਹੈ ਤੇ ਆਉਣ ਵਾਲੇ ਸਮੇਂ ’ਚ ਪਾਣੀ ਦਾ ਸੰਕਟ ਹੋਰ ਵੀ ਵੱਧ ਸਕਦਾ ਹੈ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ