ਕਿਸਾਨ ਜਥੇਬੰਦੀਆਂ ਵੱਲੋਂ 17 ਮਈ ਤੋਂ ਪ੍ਰਦਰਸ਼ਨ ਦਾ ਐਲਾਨ

kisanm

ਕਿਸਾਨਾਂ ਦੀ ਬਿਜਲੀ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ

  • ਕਿਹਾ ਅਸੀਂ 10 ਜੂਨ ਤੋਂ ਲਾਵਾਂਗੇ ਝੋਨਾ
  • 18 ਜੂਨ ਤੋਂ ਝਨੇ ਦੀ ਲੁਆਈ ਲਈ 4 ਜੋਨਾਂ ’ਚ ਵੰਡੇ ਗਏ ਹਨ 23 ਜ਼ਿਲ੍ਹੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਝੋਨੇ ਦੀ ਲੁਆਈ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਸੀਂ ਹਰ ਹਾਲ ’ਚ 10 ਜੂਨ ਤੋਂ ਝੋਨਾ ਲਾਵਾਂਗੇ। ਕਿਸਾਨ ਜਥੇਬੰਦੀਆਂ ਦੀ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਨਾਲ ਮੀਟਿੰਗ ਹੋਈ ਜੋ ਕਿ ਬੇਸਿੱਟਾ ਰਹੀ ਹੈ। ਕਿਸਾਨਾਂ ਦਾ ਕਹਿਣ ਹੈ ਕਿ ਅਸੀਂ ਬਿਜਲੀ ਮੰਤਰੀ ਅੱਗੇ ਨਿਰਵਿਘਨ ਬਿਜਲੀ ਦੀ ਸਪਲਾਈ ਦੀ ਮੰਗ ਕੀਤੀ ਸੀ। ਜਿਸ ’ਤੇ ਸਹਿਮਤੀ ਨਹੀਂ ਬਣੀ। ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਨੇ 17 ਮਈ ਤੋਂ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ ਹੈ। (Farmers Announce Protest)

ਜਿਕਰਯੋਗ ਹੈ ਕਿ ਸਰਕਾਰ ਨੇ ਸਰਹੱਦੀ ਇਲਾਕੇ ’ਚ ਝੋਨਾ ਲਾਉਣ ਤੋਂ ਮਨ੍ਹਾ ਕੀਤਾ ਹੋਇਆ ਹੈ ਪਰ ਕਿਸਾਨ ਮੰਨਣ ਲਈ ਤਿਆਰ ਨਹੀਂ ਹਨ। ਕਿਸਾਨਾਂ ਨੇ 10 ਜੂਨ ਤੋਂ ਹੀ ਝੋਨਾ ਲਾਉਣਾ ਦਾ ਐਲਾਨ ਕਰ ਦਿੱਤਾ ਹੈ। ਇਹ ਵੀ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਲੁਆਈ ਲਈ 18 ਜੂਨ ਤਾਰੀਕ ਤੈਅ ਕੀਤੀ ਹੈ ਤੇ ਸੂਬੇ ਦੇ 23 ਜ਼ਿਲ੍ਹਿਆਂ ਨੂੰ 4 ਜੋਨਾਂ ’ਚ ਵੰਡਿਆ ਗਿਆ ਹੈ। ਸਾਰੇ ਜ਼ਿਲ੍ਹਿਆਂ ’ਚ ਜੋਨ ਵਾਇਜ਼ ਝੋਨਾ ਲਾਉਣ ਲਈ ਸਰਕਾਰ ਨੇ ਆਦੇਸ਼ ਦਿੱਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ