ਕਿਸਾਨ ਜਥੇਬੰਦੀਆਂ ਨੇ ਗੋਲੂ ਕਾ ਮੌੜ ਚ ਕੀਤਾ ਚੱਕਾ ਜਾਮ

ਕਿਸਾਨ ਜਥੇਬੰਦੀਆਂ ਨੇ ਗੋਲੂ ਕਾ ਮੌੜ ਚ ਕੀਤਾ ਚੱਕਾ ਜਾਮ

ਗੁਰੂਹਰਸਹਾਏ (ਵਿਜੈ ਹਾਂਡਾ )। ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸ ਬਿੱਲਾਂ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਬੀਤੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਧਰਨਾ ਦਿੱਤਾ ਜਾ ਰਿਹਾ। ਉਧਰ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵਲੋਂ ਫਿਰੋਜ਼ਪੁਰ ਫਾਜ਼ਿਲਕਾ ਜੀ ਟੀ ਰੋਡ ਤੇ ਗੋਲੂ ਕਾ ਮੋੜ ਵਿਖੇ ਚੱਕਾ ਜਾਮ ਕਰ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਕਾਲੇ ਕਨੂੰਨ ਰੱਦ ਨਹੀਂ ਹੋ ਜਾਂਦੇ ਉਹਨੀਂ ਦੇਰ ਤੱਕ ਕੇਂਦਰ ਸਰਕਾਰ ਖਿਲਾਫ਼ ਜਾਰੀ ਰਹੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.