ਸਰਕਾਰ ਦੇ ਨਵੇਂ ਨੋਟੀਫਿਕੇਸ਼ਨ ਰੱਦ ਕਰਵਾਉਣ ਲਈ ਕਿਸਾਨ ਪੱਬਾਂ ਭਾਰ

Farmers

ਪੱਲੇਦਾਰ, ਲੇਬਰ, ਟਰੱਕ ਅਪਰੇਟਰ ਯੂਨੀਅਨਾਂ ਸਮੇਤ 28 ਨੂੰ ਜ਼ਿਲ੍ਹਾ ਮੰਡੀ ਅਫ਼ਸਰ ਦਾ ਕਰਨਗੇ ਘਿਰਾਓ | Farmers

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੰਜਾਬ ਸਰਕਾਰ ਵੱਲੋਂ ਅੰਡਾਨੀਆਂ ਅੰਬਾਨੀਆਂ ਦੇ ਸੀਲੋਆਂ ਨੂੰ ਮੰਡੀਆਂ ਘੋਸ਼ਿਤ ਕਰਨ ਦੇ ਐਲਾਨ ਦੇ ਰੋਸ਼ ਵਜੋਂ 28 ਅਪ੍ਰੈਲ ਨੂੰ ਜ਼ਿਲ੍ਹਾ ਮੰਡੀ ਅਫਸਰਾਂ ਦਾ ਘਿਰਾਓ ਕੀਤਾ ਜਾਵੇਗਾ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (Farmers) ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਗੱਲਬਾਤ ਕਰਦਿਆਂ ਕੀਤਾ।

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਸ ਮਹਿਕਮੇ ਨਾਲ ਸਬੰਧਤ 2 ਮੰਤਰੀਆਂ ਦੀ ਰਿਹਾਇਸ਼ ਅੱਗੇ ਧਰਨਾ ਦੇਕੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਮੰਗ ਪੱਤਰ ਸੌਪ ਚੁੱਕਾ ਹੈ। ਪਰ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਸਰਕੀ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਹੁਣ ਫਿਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ, ਪੱਲੇਦਾਰ ਯੂਨੀਅਨ, ਲੇਬਰ ਯੂਨੀਅਨ, ਟਰੱਕ ਅਪਰੇਟਰ ਯੂਨੀਅਨ ਸਮੇਤ 28 ਅਪ੍ਰੈਲ ਨੂੰ ਜ਼ਿਲ੍ਹਾ ਮੰਡੀ ਅਫ਼ਸਰ ਸੰਗਰੂਰ ਦਾ ਘਿਰਾਓ ਕੀਤਾ ਜਾਵੇਗਾ।

ਚੱਠਾ ਨੇ ਕਿਹਾ ਕਿ ਜੇਕਰ ਫਿਰ ਵੀ ਮੰਡੀਆਂ ਘੋਸ਼ਿਤ ਕੀਤੇ ਸੀਲੋਆਂ ਦਾ ਨੋਟੀਫਿਕੇਸ਼ਨ ਰੱਦ ਨਾ ਕੀਤਾ ਗਿਆ ਤਾਂ ਕੇਂਦਰ ਦੀ ਤਰ੍ਹਾਂ ਪੰਜਾਬ ਸਰਕਾਰ ਨਾਲ ਵੀ ਆਰ ਪਾਰ ਦੀ ਲੜਾਈ ਲੜੀ ਜਾਵੇਗੀ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਅਸੀਂ ਇੰਨਾਂ ਮੰਡੀਆਂ ਨੂੰ ਬਚਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਸਾਲ ਪਰ ਡਟੇ ਰਹੇ ਅਤੇ ਆਪਣਾ 800 ਕਿਸਾਨ ਭਰਾ ਸ਼ਹੀਦ ਕਰਵਾ ਚੁੱਕੇ ਹਾਂ। ਹੁਣ ਦੁਬਾਰਾ ਉਹੀ ਹਲਾਤ ਪੰਜਾਬ ਸਰਕਾਰ ਬਣਾਉਣਾ ਚਾਹੁੰਦੀ ਹੈ। ਜਿਹੜੇ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ। ਚੱਠਾ ਨੇ ਕਿਹਾ ਕਿ ਜੇਕਰ ਮੰਡੀਆਂ ਘੋਸ਼ਿਤ ਕੀਤੇ ਸੀਲੋਆਂ ਦੇ ਨੋਟੀਫਿਕੇਸ਼ਨ ਰੱਦ ਨਾ ਕੀਤੇ ਗਏ ਤਾਂ ਸਘੰਰਸ਼ ਤਿੱਖਾ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ