ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਕਿਸਾਨ ਪੰਜਾਬ &...

    ਕਿਸਾਨ ਪੰਜਾਬ ‘ਚ ਖੁਸ਼ਹਾਲ, ਉੱਤਰ ਪ੍ਰਦੇਸ ‘ਚ ਬੇਹਾਲ : ਪ੍ਰਿਯੰਕਾ

    Priyanka

    ਕਿਸਾਨ ਪੰਜਾਬ ‘ਚ ਖੁਸ਼ਹਾਲ, ਉੱਤਰ ਪ੍ਰਦੇਸ ‘ਚ ਬੇਹਾਲ : ਪ੍ਰਿਯੰਕਾ

    ਨਵੀਂ ਦਿੱਲੀ (ਏਜੰਸੀ)। ਉੱਤਰ ਪ੍ਰਦੇਸ਼ ਦੀ ਕਾਂਗਰਸ ਜਨਰਲ ਸਕੱਤਰ ਇੰਚਾਰਜ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਜਿੱਥੇ ਉੱਤਰ ਪ੍ਰਦੇਸ਼ ਦੇ ਗੰਨਾ ਕਿਸਾਨ ਪ੍ਰੇਸ਼ਾਨ ਹਨ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਕਾਰਨ ਸੂਬੇ ਦੇ ਕਿਸਾਨ ਖੁਸ਼ ਹਨ।

    ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਗਾਂਧੀ ਨੇ ਟਵੀਟ ਕੀਤਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਅਤੇ ਗੰਨੇ ਦਾ ਭਾਅ ਵਧਾ ਕੇ 360 Wਪਏ ਪ੍ਰਤੀ ਕੁਇੰਟਲ ਕਰ ਦਿੱਤਾ। ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ *ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ 400 Wਪਏ ਪ੍ਰਤੀ ਕੁਇੰਟਲ ਗੰਨੇ ਦੇ ਵਾਅਦੇ ਨਾਲ ਆਈ ਉੱਤਰ ਪ੍ਰਦੇਸ਼ ਭਾਜਪਾ ਸਰਕਾਰ ਨੇ ਤਿੰਨ ਸਾਲਾਂ ਤੋਂ ਗੰਨੇ ਦੀ ਕੀਮਤ ਵਿੱਚ ਇੱਕ ਪੈਸਾ ਵੀ ਨਹੀਂ ਵਧਾਇਆ ਅਤੇ ਜਦੋਂ ਕਿਸਾਨ ਆਪਣੀ ਆਵਾਜ਼ ਬੁਲੰਦ ਕਰਦੇ ਹਨ।ਤਾਂ ਦੇਖ ਲਵਾਂਗੇ ਵਰਗੀਆਂ ਧਮਕੀਆਂ ਦਿੰਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ