ਅਰਵਿੰਦ ਕੇਜਰੀਵਾਲ ਦਾ ਜਲੰਧਰ ’ਚ ਕਿਸਾਨਾਂ ਵੱਲੋਂ ਵਿਰੋਧ
(ਸੱਚ ਕਹੂੰ ਨਿਊਜ਼) ਜਲੰਧਰ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦੂਜੇ ਦਿਨ ਜਲੰਧਰ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕੇਜਰੀਵਾਲ ਅੱਜ ਜਲੰਧਰ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਜਿਵੇਂ ਹੀ ਕਿਸਾਨਾਂ ਨੂੰ ਪਤਾ ਚੱਲਿਆ ਤਾਂ ਵੱਡੀ ਗਿਣਤੀ ’ਚ ਕਿਸਾਨ ਮੀਟਿੰਗ ਸਥਾਨ ਕੋਲ ਪੁੱਜਣੇ ਸ਼ੁਰੂ ਹੋ ਗਏ। ਕਿਸਾਨਾਂ ਨੇ ਅਰਵਿੰਦ ਕੇਜਰੀਵਾਲ ਖਿਲਾਫ਼ ਜੰਮੇ ਕੇ ਨਾਅਰੇਬਾਜ਼ੀ ਕੀਤੀ ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ’ਚ ਹੋ ਰਹੇ ਪ੍ਰਦੂਸ਼ਣ ਲਈ ਕੇਜਰੀਵਾਲ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸ ਰਿਹਾ ।ਹੈ ਇਸ ਕਰਕੇ ਕਿਸਾਨਾਂ ਨੇ ਕੇਜਰੀਵਾਲ ਦਾ ਵਿਰੋਧ ਕੀਤਾ।
ਕਿਸਾਨਾਂ ਦੇ ਵਿਰੋਧ ਦਰਮਿਆਨ ਹੀ ਕੇਜਰੀਵਾਲ ਦੀ ਵਪਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੋਰਾਨ ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਆਉਣ ’ਤੇ ਵਪਾਰੀਆਂ ਦਾ ਇੱਕ ਪੈਨਲ ਬਣੇਗਾ। ਜੋ ਮੁੱਖ ਮੰਤਰੀ ਦੇ ਨਾਲ 15 ਦਿਨਾਂ ’ਚ ਇੱਕ ਵਾਰ ਬੈਠਕ ਕਰੇਗਾ। ਪੈਨਲ ਲਈ ਦਿੱਤੇ ਗਏ ਸੁਝਾਵਾਂ ’ਤੇ ਕੀਤਾ ਜਾਵੇਗਾ। ਮੀਟਿੰਗ ਦੌਰਾਨ ਭਗਵੰਤ ਮਾਨ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਜਰਨੈਲ ਸਿੰਘ ਤੋਂ ਇਲਾਵਾ ਹੋਰ ਵੀ ਮੌਜ਼ੂਦ ਸਨ। ਮੀਟਿੰਗ ਤੋਂ ਬਾਅਦ ਕੇਜਰੀਵਾਲ ਅੰਮਿ੍ਰਤਸਰ ਏਅਪੋਰਟ ਤੋਂ ਦਿੱਲੀ ਲਈ ਰਵਾਨਾ ਹੋ ਗਏ ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੇ ਦੋ ਰੋਜ਼ਾ ਦੌਰੇ ’ਤੇ ਪੰਜਾਬ ਆਏ ਸਨ ਬੀਤੇ ਦਿਨੀਂ ਉਹ ਆਪ ਪਾਰਟੀ ਦੇ ਆਗੂ ਸਵ. ਸੇਵਾ ਸਿੰਘ ਸੇਖਵਾਂ ਦੇ ਘਰ ਗਏ ਤੇ ਉੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਸੀ ਆਪਣੇ ਦੋ ਰੋਜ਼ਾ ਦੌਰੇ ਤੋਂ ਬਾਅਦ ਕੇਜਰੀਵਾਲ ਦਿੱਲੀ ਵਾਪਸ ਚਲੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ