Farmers Protest News: ਕਿਸਾਨਾਂ ਨੇ ਕੇਂਦਰ ਸਰਕਾਰ ਦੀ ਅਰਥੀ ਸਾਡ਼ੀ, ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ

Farmers Protest News
ਘੱਗਾ : ਅਰਥੀ ਫੂਕ ਮੁਜਾਹਰਾ ਕਰਦੇ ਹੋਏ ਕਿਸਾਨ । ਤਸਵੀਰ:  ਮਨੋਜ ਗੋਇਲ

Farmers Protest News: (ਮਨੋਜ ਗੋਇਲ) ਘੱਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਨੇ ਕਿਹਾ ਕਿ ਕੱਲ੍ਹ ਜਦੋਂ ਸ਼ੰਭੂ ਬਾਰਡਰ ਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਦੀ ਜੋ ਕੁੱਟਮਾਰ ਕੀਤੀ ਹੈ ਉਸ ਦੀ ਅਸੀਂ ਨਿਖੇਧੀ ਕਰਦੇ ਹਾਂ । ਜਿਸ ਦੇ ਵਿਰੋਧ ਵਿੱਚ ਅੱਜ ਅਸੀਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਹਾਂ ।

ਇਹ ਵੀ ਪੜ੍ਹੋ: How to Check Fake Milk: ਤੁਸੀਂ ਵੀ ਤਾਂ ਨਹੀਂ ਪੀ ਰਹੇ ਨਕਲੀ ਦੁੱਧ, ਘਰੇ ਹੀ ਇਸ ਤਰ੍ਹਾਂ ਚੈੱਕ ਕਰੋ ਜਾਂਚ

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸ਼ਰਤ ਰੱਖੀ ਸੀ ਕਿ ਕਿਸਾਨ ਦਿੱਲੀ ਟਰੈਕਟਰ-ਟਰਾਲੀਆਂ ਨਾ ਲੈ ਕੇ ਜਾਣ। ਜਿਸ ’ਤੇ ਕਿਸਾਨ ਯੂਨੀਅਨਾਂ ਨੇ ਸੋਚ ਵਿਚਾਰ ਕਰਕੇ ਇਹ ਫੈਸਲਾ ਲਿਆ ਗਿਆ ਸੀ ਕਿ ਅਸੀਂ ਦਿੱਲੀ ਟਰੈਕਟਰ-ਟਰਾਲੀਆਂ ਲੈ ਕੇ ਨਹੀਂ ਸਗੋਂ 101 ਕਿਸਾਨਾਂ ਦਾ ਜਥਾ ਸ਼ਾਂਤਮਈ ਤਰੀਕੇ ਨਾਲ ਪੈਦਲ ਦਿੱਲੀ ਜਾਵੇਗਾ। ਪ੍ਰੰਤੂ ਜਦੋਂ ਸਾਡਾ ਪਹਿਲਾ ਜਥਾ ਪੈਦਲ ਜਾਣ ਲਈ ਤਿਆਰ ਹੋਣ ਲੱਗਾ ਤਾਂ ਹਰਿਆਣਾ ਦੀ ਪੁਲਿਸ ਨੇ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ , ਰਬੜ ਦੀਆਂ ਗੋਲੀਆਂ ਅਤੇ ਡਾਂਗਾਂ ਸੋਟੀਆਂ ਵਰ੍ਹਾ ਕੇ ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਵਿਵਹਾਰ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਾਰਤ ਦੇ ਕਿਸਾਨਾਂ ਦੀਆਂ ਜੋ ਹੱਕੀ ਮੰਗਾਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਮੰਨਿਆ ਜਾਵੇ । ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਸੰਘਰਸ਼ ਹੋਰ ਵੀ ਤਿੱਖਾ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ । ਇਸ ਮੌਕੇ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ । Farmers Protest News

LEAVE A REPLY

Please enter your comment!
Please enter your name here