ਮੋਗਾ ਰੈਲੀ ਦੌਰਾਨ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ, ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ

ਮੋਗਾ ਰੈਲੀ ਦੌਰਾਨ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ, ਕਿਸਾਨਾਂ ਦੀ ਪੁਲਿਸ ਨਾਲ ਹੋਈ ਝੜਪ

ਮੋਗਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੋਗਾ ਜ਼ਿਲ੍ਹੇ ’ਚ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੀ ਰੈਲੀ ਦੇ ਵਿਰੋਧ ’ਚ ਕਿਸਾਨ ਤੇ ਪੁਲਿਸ ਤੇ ਪੁਲਿਸ ਆਹਮੋ-ਸਾਹਮਣੇ ਹੋ ਗਏ ਜਾਣਕਾਰੀ ਅਨੁਸਾਰ ਅੱਜ ਸੁਖਬੀਰ ਬਾਦਲ ਮੋਗਾ ਵਿਖੇ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਸਨ ਕਿ ਜਿਵੇਂ ਹੀ ਕਿਸਾਨਾਂ ਨੇ ਰੈਲੀ ਦਾ ਪਤਾ ਚੱਲਿਆ ਕਿਸਾਨ ਵੱਡੀ ਗਿਣਤੀ ’ਚ ਇਕੱਠੇ ਹੋ ਗਏ ਤੇ ਰੈਲੀ ਵਾਲੀ ਥਾਂ ਵੱਲ ਜਾਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਜ਼ਬਰਦਸਤੀ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਪੁਲਿਸ ਨਾਲ ਭਿੜ ਪਏ ਤੇ ਇਸ ਦੌਰਾਨ ਕਾਫ਼ੀ ਧੱਕਾ-ਮੁੱਕੀ ਹੋਈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸਾਹਨੇਵਾਲ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰਨ ਮੌਕੇ ਵੀ ਉੱਥੇ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਕਾਫ਼ੀ ਵਿਰੋਧ ਕੀਤਾ ਗਿਆ ਇਸ ਦੇ ਨਾਲ ਹੀ ਦੇਸ਼ ਭਰ ’ਚ ਕਿਸਾਨ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੁੱਧ ਲਗਾਤਾਰ ਅੰਦੋਲਨ ਕਰ ਰਹੇ ਹਨ ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਪੰਜਾਬ ’ਚ ਕਿਸਾਨਾਂ ਦਾ ਕਹਿਣਾ ਹੈ ਜਦੋਂ ਤੱਕ ਕੇਂਦਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਉਹ ਉਦੋਂ ਤੱਕ ਕਿਸੇ ਵੀ ਸਿਆਸੀ ਆਗੂ ਨੂੰ ਪਿੰਡਾਂ/ਸ਼ਹਿਰਾਂ ’ਚ ਦਾਖਲ ਨਹੀਂ ਹੋਣ ਦੇਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ