Farmer protest Punjab: ਧਰਨੇ ਤੋਂ ਪਹਿਲਾਂ ਕਿਸਾਨਾਂ ਦੀ ਫੜੋ ਫੜੀ ਸ਼ੁਰੂ

Farmer protest Punjab
Farmer protest Punjab: ਧਰਨੇ ਤੋਂ ਪਹਿਲਾਂ ਕਿਸਾਨਾਂ ਦੀ ਫੜੋ ਫੜੀ ਸ਼ੁਰੂ

Farmer protest Punjab: ਪੰਜਾਬ ਭਰ ਵਿੱਚ 100 ਦੇ ਕਰੀਬ ਕਿਸਾਨ ਲੀਡਰ ਹਿਰਾਸਤ ‘ਚ

  • ਕਈ ਆਗੂਆਂ ਨੂੰ ਘਰ ਵਿੱਚ ਹੀ ਕੀਤਾ ਨਜ਼ਰਬੰਦ | Farmer protest Punjab

Farmer protest Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਚੰਡੀਗੜ੍ਹ ਵਿਖੇ 5 ਮਾਰਚ ਤੋਂ ਸ਼ੁਰੂ ਹੋਣ ਵਾਲੇ ਕਿਸਾਨਾਂ ਦੇ ਵੱਡੇ ਧਰਨੇ ਤੋਂ ਪਹਿਲਾਂ ਪੰਜਾਬ ਵਿੱਚ ਕਿਸਾਨ ਆਗੂਆਂ ਦੀ ਫੜੋ ਫੜੀ ਸ਼ੁਰੂ ਹੋ ਗਈ ਹੈ। ਪੰਜਾਬ ਪੁਲਿਸ ਵੱਲੋਂ ਬੀਤੀ ਰਾਤ ਤੋਂ ਹੀ ਪੰਜਾਬ ਭਰ ਵਿੱਚ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਸ਼ੁਰੂ ਕਰਦੇ ਹੋਏ 100 ਉਹਦੇ ਕਰੀਬ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਕੁਝ ਕਿਸਾਨ ਆਗੂਆਂ ਨੂੰ ਉਹਨਾਂ ਦੇ ਘਰ ਵਿੱਚ ਹੀ ਨਜ਼ਰ ਬੰਦ ਕਰ ਦਿੱਤਾ ਗਿਆ ਹੈ।

Read Also : Weather Shimla: ਹਿਮਾਚਲ ’ਚ ਬਰਫਬਾਰੀ

ਪੰਜਾਬ ਪੁਲਿਸ ਦੀ ਇਹ ਕਾਰਵਾਈ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਵੀ ਆਪਣੇ ਘਰਾਂ ਤੋਂ ਦੂਰ ਹੋ ਗਏ ਹਨ ਤਾਂ ਕਿ ਉਹ ਪੰਜਾਬ ਪੁਲਿਸ ਦੇ ਹੱਥੇ ਨਾ ਚੜ ਸਕਣ। ਪੰਜਾਬ ਪੁਲਿਸ ਵੱਲੋਂ ਬਰਨਾਲਾ, ਸੰਗਰੂਰ, ਲੁਧਿਆਣਾ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਬਠਿੰਡਾ ਅਤੇ ਮੁਹਾਲੀ ਵਿਖੇ ਕਿਸਾਨ ਆਗੂਆਂ ਨੂੰ ਹਿਰਾਸਤ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

Farmer protest Punjab

ਪੰਜਾਬ ਪੁਲਿਸ ਵੱਲੋਂ ਬਲਵੀਰ ਸਿੰਘ ਰਾਜੇਵਾਲ ਨੂੰ ਬੀਤੀ ਰਾਤ ਕਰੀਬ ਡੇਢ ਵਜੇ ਸਮਰਾਲਾ ਸਥਿਤ ਉਹਨਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ ਜਦੋਂ ਕਿ ਜੋਗਿੰਦਰ ਸਿੰਘ ਉਗਰਾਹਾ ਨੂੰ ਹਿਰਾਸਤ ਵਿੱਚ ਲੈਣ ਲਈ ਗਈ ਪੁਲਿਸ ਦੇ ਹੱਥ ਕੁਝ ਵੀ ਨਹੀਂ ਲੱਗਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਆਪਣੇ ਰਿਹਾਇਸ਼ ਵਿੱਚ ਮੌਜੂਦ ਨਹੀਂ ਸਨ।

ਪੰਜਾਬ ਪੁਲਿਸ ਦੀ ਇਸ ਫੜਫੜੀ ਦੀ ਕਾਰਵਾਈ ਨੂੰ ਅਸਫਲ ਕਰਨ ਲਈ ਕਿਸਾਨ ਆਗੂਆਂ ਵੱਲੋਂ ਵੀ ਵੱਡੇ ਪੱਧਰ ਤੇ ਕਿਸਾਨਾਂ ਨੂੰ ਚੰਡੀਗੜ੍ਹ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਅਪੀਲ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here