ਲਖੀਮਪੁਰ ਖੀਰੀ ਘਟਨਾ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ
ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਲਖੀਮਪੁਰ ਵਿਖੇ ਵਾਪਰੀ ਘਟਨਾ ਸਬੰਧੀ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਪਿਛਲੇ ਦਿਨੀਂ ਪਈ ਭਾਰੀ ਬਾਰਸ਼ ਦਾ ਮੁੱਦਾ ਵੀ ਉਠਾਇਆ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ।
ਇਸ ਮੌਕੇ ਕਿਸਾਨ ਆਗੂ ਜਸਵੰਤ ਸਿੰਘ ਸਦਰਪੁਰ ਰਣਜੀਤ ਸਿੰਘ ਸਵਾਜਪੁਰ ਆਦਿ ਨੇ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਤੁਰੰਤ ਗ੍ਰਿਫ਼ਤਾਰੀ ਕਰਨ ਅਤੇ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ । ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਲਖੀਮਪੁਰ ਘਟਨਾ ਦੇ ਮੁੱਖ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਪਿਛਲੇ ਦਿਨੀਂ ਹੋਈ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਫਸਲਾਂ ਦਾ ਜੋ ਨੁਕਸਾਨ ਹੋਇਆ ਹੈ ਉਸ ਦੇ ਮੁਆਵਜ਼ੇ ਦੀ ਮੰਗ ਕੀਤੀ ਗਈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ