Farmers Protest Punjab: ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਕਿਸਾਨ ਮਜ਼ਦੂਰ ਮੋਰਚਾ (ਭਾਰਤ) ਚੈਪਟਰ ਪੰਜਾਬ ਵੱਲੋਂ 19 ਜ਼ਿਲ੍ਹਿਆਂ ਵਿੱਚ 26 ਥਾਵਾਂ ’ਤੇ ਦੋ ਘੰਟੇ ਦਾ ਸੰਕੇਤਕ ਰੇਲ ਰੋਕੋ ਅਧਿਐਨ ਤਹਿਤ ਨੇੜਲੇ ਪਿੰਡ ਛਾਜਲੀ ਦੇ ਰੇਲਵੇ ਟਰੈਕ ਤੇ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ। ਇਹ ਧਰਨਾ ਬਿਜਲੀ ਸੋਧ ਬਿਲ 2025 ਦਾ ਖਰੜਾ ਰੱਦ ਕਰਾਉਣ, ਪ੍ਰੀਪੇਡ ਮੀਟਰ ਉਤਾਰ ਕੇ ਪੁਰਾਣੇ ਮੀਟਰ ਲਵਾਉਣ, ਜਨਤਕ ਜਾਇਦਾਦਾਂ ਭਗਵੰਤ ਮਾਨ ਸਰਕਾਰ ਵੱਲੋਂ ਜਬਰੀ ਵੇਚਣ ਦੇ ਵਿਰੋਧ ਅਤੇ ਹੋਰ ਮਸਲਿਆਂ ਦੇ ਸਬੰਧ ਵਿੱਚ ਅੱਜ 5 ਦਸੰਬਰ 2025 ਨੂੰ 1 ਵਜੇ ਤੋਂ 3 ਵਜੇ ਤੱਕ ਰੱਖਿਆ ਗਿਆ ਸੀ।

ਕਿਸਾਨ ਮਜ਼ਦੂਰ ਮੋਰਚਾ ਸੱਦੇ ਤੇ ਪੂਰੇ ਪੰਜਾਬ ਵਿਚ ਭਾਰਤੀ ਕਿਸਾਨ ਯੂਨੀਅਨਾਂ ਵੱਲੋਂ ਟਰੈਕ ’ਤੇ ਧਰਨਾ ਲਾ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ ਗਈ। ਜਦੋਂ ਇਸ ਦੀ ਭਿਨਕ ਪੁਲਿਸ ਪ੍ਰਸ਼ਾਸਨ ਨੂੰ ਪਈ ਤਾਂ ਨਵਰੀਤ ਸਿੰਘ ਵਿਰਕ ਐਸਪੀਡੀ ਸੰਗਰੂਰ, ਡੀਐਸਪੀ ਰਣਵੀਰ ਸਿੰਘ ਲਹਿਰਾਗਾਗਾ, ਡੀਐਸਪੀ ਡਾਕਟਰ ਰੁਪਿੰਦਰ ਕੌਰ ਬਾਜਵਾ ਦਿੜਬਾ, ਐਸਐਚਓ ਕਰਮਜੀਤ ਸਿੰਘ ਲਹਿਰਾਗਾਗਾ, ਐਸਐਚਓ ਜਗਤਾਰ ਸਿੰਘ ਛਾਜਲੀ ਪੁਲਿਸ ਪਾਰਟੀ ਸਮੇਤ ਵੱਡੀ ਗਿਣਤੀ ਵਿੱਚ ਛਾਜਲੀ ਰੇਲਵੇ ਸਟੇਸ਼ਨ ’ਤੇ ਪਹੁੰਚੇ, ਉਨ੍ਹਾਂ ਕਿਸਾਨਾਂ ਨੂੰ ਚੁੱਕ ਕੇ ਪੀਆਰਟੀਸੀ ਦੀ ਬੱਸ ਵਿੱਚ ਬਿਠਾਇਆ ਗਿਆ। Farmers Protest Punjab
Read Also : 4 ਦਿਨਾਂ ’ਚ 1200 ਤੋਂ ਜ਼ਿਆਦਾ ਉਡਾਣਾਂ ਰੱਦ, ਸਰਕਾਰ ਬੈਕਫੁੱਟ ’ਤੇ
ਜੋ ਕਿਸਾਨ ਰੇਲਵੇ ਟਰੈਕ ਤੋਂ ਨਹੀਂ ਉੱਠ ਰਹੇ ਸੀ ਉਨ੍ਹਾਂ ਨੂੰ ਜ਼ਬਰਦਸਤੀ ਚੁੱਕ ਕੇ ਪੁਲਿਸ ਪ੍ਰਸ਼ਾਸਨ ਨੇ ਬੱਸ ਵਿੱਚ ਬਿਠਾਇਆ, ਵੱਡੀ ਗਿਣਤੀ ਕਿਸਾਨਾਂ ਨੂੰ ਬੱਸ ਭਰ ਕੇ ਲਿਜਾਇਆ ਗਿਆ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਗ੍ਰਿਫਤਾਰੀ ’ਤੇ ਭੜਕੇ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਜੇਲਾਂ ਅਤੇ ਥਾਣਿਆਂ ਤੋਂ ਡਰਨ ਵਾਲੇ ਨਹੀਂ ਹਨ, ਪਰ ਉਹ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਨਹੀਂ ਪਾਸ ਹੋਣ ਦੇਣਗੇ। ਇਸ ਮੌਕੇ ਵੱਡੀ ਗਿਣਤੀ ਕਿਸਾਨਾਂ ਤੋਂ ਇਲਾਵਾ ਔਰਤਾਂ ਵੀ ਸ਼ਾਮਲ ਸਨ।















