ਸੰਭੂ ਰੇਲਵੇ ਲਾਇਨ ‘ਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਹੋਵੇਗਾ ਖਤਮ

Farmers Protest

ਕਿਸਾਨਾਂ ਵੱਲੋਂ ਵਪਾਰੀਆਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆ ਲਿਆ ਗਿਆ ਫੈਸਲਾ | Farmers Protest

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੰਭੂ ਰੇਲਵੇ ਲਾਈਨ ਤੇ ਇੱਕ ਮਹੀਨੇ ਤੋਂ ਵੱਧ ਸਮਾ ਚੱਲ ਰਹੇ ਧਰਨੇ ਨੂੰ ਜਥੇਬੰਦੀਆਂ ਵੱਲੋਂ ਖਤਮ ਕਰਨ ਦਾ ਫੈਸਲਾ ਲਿਆ ਹੈ। ਇਸ ਧਰਨੇ ਨੂੰ ਖਤਮ ਕਰਨ ਤੋਂ ਬਾਅਦ ਜਥੇਬੰਦੀ ਵੱਲੋਂ ਇਸ ਦੇ ਇਵਜ਼ ਵਜੋਂ ਹੋਰ ਸਖਤ ਐਕਸ਼ਨ ਉਲੀਕੀਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਜਸਵਿੰਦਰ ਸਿੰਘ ਲੋਗੋਂਵਾਲ ਅਤੇ ਮਨਜੀਤ ਸਿੰਘ ਨਿਆਲ ਨੇ ਦੱਸਿਆ ਕਿ ਰੇਲ ਟਰੈਕ ਬੰਦ ਹੋਣ ਕਾਰਨ ਵਪਾਰੀਆਂ ਅਤੇ ਯਾਤਰੀਆਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਇਸ ਸਬੰਧੀ ਵਾਪਰੀ ਵਰਗ ਅਤੇ ਆਮ ਲੋਕ ਵੀ ਉਨ੍ਹਾਂ ਨੂੰ ਮਿਲੇ ਸਨ, ਜਿਸ ਤੋਂ ਬਾਅਦ ਇੱਥੋਂ ਧਰਨੇ ਨੂੰ ਖਤਮ ਕਰਨ ਦਾ ਫੈਸਲਾ ਲਿਆ ਹੈ। (Farmers Protest)

ਇੱਕ ਮਹੀਨੇ ਦੇ ਵੱਧ ਸਮੇਂ ਤੋਂ ਚੱਲ ਰਿਹ ਸੀ ਇੱਥੇ ਧਰਨਾ | Farmers Protest

ਉਨ੍ਹਾਂ ਕਿਹਾ ਕਿ ਟੇ੍ਰਨਾਂ ਪ੍ਰਭਾਵਿਤ ਹੋਣ ਕਾਰਨ ਮਾਲ ਗੱਡੀਆਂ ਵੀ ਪ੍ਰਭਾਵਿਤ ਹੋ ਰਹੀਆਂ ਸਨ ਅਤੇ ਲੋਕਾਂ ਦੇ ਧਿਆਨ ਹਿੱਤ ਇਹ ਫੈਸਲਾ ਲਿਆ ਗਿਆ ਕਿ ਇੱਥੋਂ ਧਰਨਾ ਖਤਮ ਕਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿੱਚ ਨੌਜਵਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਖਤ ਐਕਸਨ ਉਲੀਕਿਆ ਜਾਵੇਗਾ। ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਸੰਭੂ ਰੇਲਵੇ ਟੈ੍ਰਕ ਤੇ 17 ਅਪਰੈਲ ਤੋਂ ਧਰਨਾ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਧਰਨੇ ਕਾਰਨ ਹੁਣ ਤੱਕ ਸੈਕੜੇ ਰੇਲ ਗੱਡੀਆਂ ਪ੍ਰਭਾਵਿਤ ਹੋ ਚੁੱਕੀਆਂ ਹਨ ਅਤੇ ਆਮ ਲੋਕਾਂ ਤੇ ਵਪਾਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

Also Read : ‘ਉਹ ਵਾਅਦਿਆਂ ਦੀ ਮੱਲ੍ਹਮ ਲਾਉਂਦੇ ਰਹੇ, ਲੋਕ ਜ਼ਖ਼ਮਾਂ ਦੀ ਪੀੜ ਹੰਢਾਉਂਦੇ ਰਹੇ’