ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਕਿਸਾਨਾਂ ਨੇ ਲਾਇਆ ਜਾਮ

Farmers Protest

ਅਣਮਿੱਥੇ ਸਮੇਂ ਲਈ ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ ਕੀਤਾ ਜਾਮ (Farmers Protest)

  • ਕੇਂਦਰ ਤੇ ਕਰਨਾਟਕਾ ਸਰਕਾਰਾਂ ਵਿਰੁੱਧ ਕੀਤੀ ਜ਼ੋਰਦਾਰ ਨਾਅਰੇਬਾਜ਼ੀ

(ਮਨਜੀਤ ਨਰੂਆਣਾ) ਸੰਗਤ ਮੰਡੀ। ਕਰਨਾਟਕਾ ’ਚ ਕਿਸਾਨੀ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਕਿਸਾਨ ਆਗੂਆਂ ਨੂੰ ਉਥੋਂ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਜਿੰਨ੍ਹਾਂ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਸ਼ਾਮਲ ਸਨ, ਇਸ ਦੇ ਰੋਸ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਸੰਗਤ ਦੇ ਪ੍ਰਧਾਨ ਜਬਰਜੰਗ ਸਿੰਘ ਪੱਕਾ ਕਲਾਂ ਦੀ ਅਗਵਾਈ ਹੇਠ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ਨੂੰ ਰਿਫਾਇਨਰੀ ਟੀ-ਪੁਆਇੰਟ ਕੋਲ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਜਾਮ (Farmers Protest ) ਕਰਕੇ ਕੇਂਦਰ ਅਤੇ ਕਰਨਾਟਕਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਯੂਨੀਅਨ ਦੇ ਬਲਾਕ ਪ੍ਰਧਾਨ ਜਬਰਜੰਗ ਸਿੰਘ ਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਮਹਿਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਰਨਾਟਕਾਂ ’ਚ ਕਿਸਾਨ ਮਹਾਂ ਸਭਾ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ, ਜਿੰਨ੍ਹਾਂ ’ਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੀ ਸ਼ਾਮਲ ਸਨ ਪ੍ਰੰਤੂ ਉਥੋਂ ਦੀ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਸਮਾਂ ਜਗਜੀਤ ਸਿੰਘ ਡੱਲੇਵਾਲ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਨ੍ਹਾਂ ਸਮਾਂ ਨੈਸ਼ਨਲ ਹਾਈਵੇ ਪੂਰੀ ਤਰ੍ਹਾਂ ਜਾਮ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਪਰਾਲੀ ਸਾੜਨ ਵਾਲਿਆਂ ਦਾ ਨਹੀਂ ਕੱਟੇਗਾ ਚਲਾਨ : ਖੇਤੀਬਾੜੀ ਮੰਤਰੀ

ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨ ਵਿਰੋਧ ਕਾਨੂੰਨ ਲਿਆ ਕੇ ਕਿਸਾਨੀ ਡੋਬਣ ਦੇ ਰਾਹ ਤੁਰੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ’ਚ ਕਿਸੇ ਵੀ ਕਿਸਾਨ ਵਿਰੋਧੀ ਕਾਨੂੰਨ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਕਿਰਸਾਨੀ ਤਾਂ ਪਹਿਲਾ ਹੀ ਕਰਜ਼ ਦੇ ਬੋਝ ਥੱਲੇ ਡੁੱਬੀ ਪਈ ਹੈ ਅਤੇ ਆਏ ਦਿਨ ਕਿਸਾਨ ਕਰਜ਼ ਦਾ ਬੋਝ ਨਾ ਸਹਾਰਦਿਆਂ ਖੁਦਕੁਸ਼ੀ ਦੇ ਰਾਹ ਤੁਰੇ ਹੋਏ ਹਨ। ਨੈਸ਼ਨਲ ਹਾਈਵੇ ਜਾਮ ਕਾਰਨ ਸੜਕ ਦੇ ਦੋਹਾਂ ਪਾਸੇ ਵਾਹਨਾਂ ਦੀਆਂ ਲੰਮੀਅ-ਲੰਮੀਆਂ ਕਤਾਰਾਂ ਲੱਗ ਗਈਆਂ। ਥਾਣਾ ਸੰਗਤ ਦੀ ਪੁਲਿਸ ਰਾਹਗੀਰਾਂ ਨੂੰ ਬਦਲਵੇ ਰਸਤਿਆਂ ਰਾਹੀ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਉਣ ’ਚ ਲੱਗੀ ਹੋਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ