ਕਿਰਤੀ ਕਿਸਾਨਾਂ ਵੱਲੋ ਕੇਦਰ ਸਰਕਾਰ ਅਤੇ ਅਮਿਤ ਸਾਹ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸਨ ਕੀਤਾ
(ਕ੍ਰਿਸ਼ਨ ਲੌਂਗੋਵਾਲ) ਲੌਂਗੋਵਾਲ। ਕਿਸਾਨ ਮੋਰਚੇ ਦੇ ਸੱਦੇ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਨਜਦੀਕੀ ਪਿੰਡ ਢੱਡਰੀਆਂ ਦੀ ਅਨਾਜ ਮੰਡੀ ਵਿਚ ਮੋਦੀ ਜੋਗੀ ਅਮਿਤ ਸ਼ਾਹ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕ ਕੇ ਰੋਸ਼ ਪ੍ਰਦਰਸਨ ਕੀਤਾ ਅਤੇ ਪੁਤਲੇ ਨੂੰ ਅੱਗ ਕਿਰਤੀ ਕਿਸਾਨ ਯੂਨੀਅਨ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਤਕੀਪੁਰ ਅਤੇ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਆਗੂ ਸ਼ਮਿੰਦਰ ਕੌਰ ਗਿੱਲ ਅਤੇ ਬਾਕੀ ਬੀਬੀਆਂ ਨੇ ਦਿਖਾਈ ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਭਜਨ ਸਿੰਘ ਢੱਡਰੀਆਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਦਾ ਇਸੇ ਤਰ੍ਹਾਂ ਮੋਦੀ ਸਰਕਾਰ ਖਲਿਾਫ ਸੰਘਰਸ਼ ਜਾਰੀ ਰਹੇਗਾ।
ਆਗੂਆਂ ਨੇ ਪੰਜਾਬ ਦੀ ਸਰਹੱਦ ਤੋਂ ਪੰਜਾਹ ਕਿਲੋਮੀਟਰ ਅੰਦਰ ਤਕ ਕਾਰਵਾਈ ਕਰਨ ਦੇ ਬੀ ਐਸ ਐਫ ਨੂੰ ਦਿੱਤੇ ਅਧਿਕਾਰਾਂ ਦੀ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਦੇ ਅਧਿਕਾਰਾਂ ਤੇ ਡਾਕਾ ਕਰਾਰ ਦਿੱਤਾ ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵੰਤ ਸਿੰਘ ਦੁੱਲਟ, ਅਵਤਾਰ ਸਿੰਘ ਸਾਹੋਕੇ, ਸੋਹਣ ਸਿੰਘ ਫੌਜੀ, ਰਵਿੰਦਰ ਕੌਰ ਅਤੇ ਗੁਰਪ੍ਰੀਤ ਕੌਰ ਢੱਡਰੀਆਂ ਨੇ ਸੰਬੋਧਨ ਕੀਤਾ । ਇਸ ਮੌਕੇ ਬਲਵਿੰਦਰ ਸਿੰਘ ਢੱਡਰੀਆਂ, ਸਾਹਬ ਸਿੰਘ ,ਰਵਿੰਦਰ ਸਿੰਘ ਤਕੀਪੁਰ, ਅੰਗਰੇਜ਼ ਸਿੰਘ ਅਤੇ ਬਲਿਹਾਰ ਸਿੰਘ ਰੱਤੋਕੇ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ